ਅਗਾਧ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਗਾਧ [ ਵਿਸ਼ੇ ] ਜਿਸਦੀ ਥਾਹ ਨਾ ਪਾਈ ਜਾ ਸਕੇ , ਜਿਸਨੂੰ ਜਾਣਿਆ ਨਾ ਜਾ ਸਕੇ , ਬਹੁਤ ਗੰਭੀਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1388, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਗਾਧ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਗਾਧ. ਵਿ— ਜਿਸ ਦਾ ਗਾਧ ( ਥਾਹ ) ਨਾ ਪਾਇਆ ਜਾਵੇ. ਜਿਸ ਦਾ ਥੱਲਾ ਨਾ ਮਾਲੂਮ ਹੋ ਸਕੇ. ਅਤ੍ਯੰਤ ਗੰਭੀਰ. “ ਅਗਮ ਅਗਾਧ ਪਾਰਬ੍ਰਹਮ ਸੋਇ.” ( ਸੁਖਮਨੀ ) ੨ ਸੰਗ੍ਯਾ— ਕਰਤਾਰ. ਵਾਹਗੁਰੂ. ਜਿਸ ਦਾ ਥਾਹ ਕੋਈ ਨਹੀਂ ਪਾ ਸਕਦਾ. ਮਨ ਬੁੱਧੀ ਤੋਂ ਜਿਸ ਦਾ ਅੰਤ ਨਹੀਂ ਜਾਣਿਆ ਜਾਂਦਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1340, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਗਾਧ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਗਾਧ : ਪਰਮਾਤਮਾ ਦਾ ਇਕ ਵਾਚਕ ਸ਼ਬਦ ਹੈ । ਇਸ ਦਾ ਅਰਥ ਹੈ ਜਿਸ ਦਾ ‘ ਗਾਧ’ ( ਥਾਹ ) ਨ ਪਾਇਆ ਜਾ ਸਕੇ , ਜਿਸ ਦੀ ਗਹਿਰਾਈ ਨ ਮਾਪੀ ਜਾ ਸਕੇ । ਇਸ ਤੋਂ ਲਾਖਣਿਕ ਅਰਥ ਬਣਦਾ ਹੈ ਜਿਸ ਦਾ ਕੋਈ ਅੰਤ ਨਹੀਂ । ਇਸ ਤਰ੍ਹਾਂ ਇਹ ਅਨੰਤ , ਬੇਅੰਤ ਅਰਥ ਵਿਚ ਵੀ ਵਰਤਿਆ ਜਾ ਸਕਦਾ ਹੈ । ਗੁਰੂ ਅਰਜਨ ਦੇਵ ਜੀ ਨੇ ਪਰਮਾਤਮਾ ਨੂੰ ਅਗਮ ਅਤੇ ਅਗਾਧ ਕਿਹਾ ਹੈ— ਅਗਮ ਅਗਾਧਿ ਪਾਰਬ੍ਰਹਮੁ ਸੋਇ ( ਗੁ.ਗ੍ਰੰ.271 ) ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1220, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-07, ਹਵਾਲੇ/ਟਿੱਪਣੀਆਂ: no

ਅਗਾਧ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਗਾਧ ( ਗੁ. । ਸੰਸਕ੍ਰਿਤ ਅਗਾਧ-ਜਿਸ ਦੀ ਥਾਹ ਨਾ ਲੱਭੇ , ਅਤਿ ਡੂੰਘਾ ) ਜਿਸ ਦੀ ਡੂੰਘਾਈ ਦਾ ਅੰਤ ਨਾ ਆ ਸਕੇ । ਯਥਾ-‘ ਅਗਮ ਅਗਾਧਿ ਪਾਰਬ੍ਰਹਮੁ ਸੋਇ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1220, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.