ਉਪਕਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਪਕਾਰ ( ਨਾਂ , ਪੁ ) ਨੇਕੀ; ਭਲਾਈ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1472, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਪਕਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਪਕਾਰ [ ਨਾਂਪੁ ] ਭਲਾਈ ਦਾ ਕਾਰਜ , ਨੇਕੀ , ਸਹਾਇਤਾ , ਅਹਿਸਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1462, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਪਕਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਪਕਾਰ. ਸੰ. ਸੰਗ੍ਯਾ— ਸਹਾਇਤਾ. ਮਦਤ । ੨ ਭਲਿਆਈ. ਨੇਕੀ. “ ਸਾਰ ਮਹਾ ਸਿਮਰਨ ਸਤਿਨਾਮੂ , ਕਾਰ ਮਹਾਂ ਕਰਬੋ ਉਪਕਾਰ.” ( ਗੁਪ੍ਰਸੂ ) ੩ ਅਨੁਕੂਲਤਾ । ੪ ਨੌਕਰੀ. ਚਾਕਰੀ । ੫ ਮਿਹਰਬਾਨੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1418, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਉਪਕਾਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਉਪਕਾਰ ( ਸੰ. । ਸੰਸਕ੍ਰਿਤ ) ਸਹਾਇਤਾ , ਰਿਆਇਤ , ਭਲਿਆਈ , ਹਿਤ , ਦੂਜੇ ਦਾ ਭਲਾ ਕਰਨਾ । ਯਥਾ-‘ ਹਰਿ ਗੁਨਿ ਗਾਵਤ ਪਰਉਪਕਾਰ ਨਿਤ ਤਿਸੁ ਰਸਨਾ ਕਾ ਮੋਲੁ ਕਿਛੁ ਨਾਹੀ’ ਜੋ ਜੀਭਾ ਨਿਤ ਹਰਿ ਗੁਣ ਗਾਂਵਦੀ ਹੈ , ਪਰਉਪਕਾਰ ਕਰਦੀ ਹੈ , ਉਸ ਜੀਭਾ ਦਾ ਮੁਲ ਕੁਛ ਨਹੀਂ ਭਾਵ ਅਮੋਲਕ ਹੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1337, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First