ਲਾਗ–ਇਨ/ਨਵਾਂ ਖਾਤਾ |
+
-
 
ਉਮਰ

ਉਮਰ (ਸੰ.। ਅ਼ਰਬੀ ਉਮਰ) ਅਵਸਥਾ। ਯਥਾ-‘ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1737,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਉਮਰੇ

ਮਰੇ (ਸੰ.। ਅ਼ਰਬੀ ਉਮਰਾ) ਅਮੀਰ ਲੋਕ , ਪਾਤਸ਼ਾਹ ਦੇ ਨਿਕਟ ਵਰਤੀ। ਯਥਾ-‘ਸੁਲਤਾਨ ਖਾਨ ਮਲੂਕ ਉਮਰੇ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1737,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਉਮਰ

ਉਮਰ : ਵੇਖੋ, ਆਯੂ

ਲੇਖਕ : ਭਾਸ਼ਾ ਵਿਭਾਗ,     ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਪਹਿਲੀ, ਭਾਸ਼ਾ ਵਿਭਾਗ ਪੰਜਾਬ,     ਹੁਣ ਤੱਕ ਵੇਖਿਆ ਗਿਆ : 1737,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 7/9/2015 12:00:00 AM
ਹਵਾਲੇ/ਟਿੱਪਣੀਆਂ: null

ਉਮਰੇ

ਉਮਰੇ ਅਮੀਰ ਦਾ ਬਹੁ ਵਚਨ. “ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ.” (ਮ: ੪ ਵਾਰ ਬਿਲਾ) ੨ ਰਾਜ ਦਾ ਪ੍ਰਬੰਧ ਕਰਨ ਵਾਲੇ ਵਜੀਰ ਅਦਾਲਤੀ ਆਦਿ. “ਉਮਰਾਵਹੁ ਆਗੇ ਝੇਰਾ.” (ਸੋਰ ਮ: ੫) “ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚ.” (ਸ੍ਰੀ ਅ: ਮ: ੧) ੩ ਖਤ੍ਰੀਆਂ ਦੀ ਇੱਕ ਜਾਤਿ ਉਮਰਾਉ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1756,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 7/18/2014 12:00:00 AM
ਹਵਾਲੇ/ਟਿੱਪਣੀਆਂ: noreference

ਉਮਰ

ਉਮਰ. ਅ਼ .ਉਮ੍ਰ. ਸੰਗ੍ਯਾ—ਅਵਸਥਾ. ਆਯੁ. ਜੀਵਨ ਦੀ ਹਾਲਤ ਅਤੇ ਉਸ ਦੀ ਅਵਧਿ (ਮਿਆਦ). ਚਰਕਸੰਹਿਤਾ ਵਿੱਚ ਲਿਖਿਆ ਹੈ ਕਿ ਸ਼ਰੀਰ, ਇੰਦ੍ਰੀਆਂ , ਮਨ ਅਤੇ ਆਤਮਾ ਇਨ੍ਹਾਂ ਚੌਹਾਂ ਦੇ ਸੰਜੋਗ ਦੀ ਦਸ਼ਾ “ਆਯੁ” ਉਮਰ ਹੈ. ਵੇਦਾਂ ਵਿੱਚ ਆਦਮੀ ਦੀ ਉਮਰ ਸੌ ਵਰ੍ਹਾ1 ਮਨੁ ਨੇ ਚਾਰ ਸੌ (੪੦੦) ਵਰ੍ਹਾ ਸਤਜੁਗ ਦੀ, ਅਤੇ ਸੌ ਸੌ ਵਰ੍ਹਾ ਘਟਾਕੇ, ਕਲਿਜੁਗ ਦੀ ਸੌ ਵਰ੍ਹਾ ਲਿਖੀ ਹੈ.2 ਪੁਰਾਣਾਂ ਵਿੱਚ ਹਜਾਰਾਂ ਅਤੇ ਲੱਖਾਂ ਵਰ੍ਹਿਆਂ ਦੀ ਲਿਖੀ ਹੈ. “ਜੋ ਜੋ ਵੰਞੈ ਡੀਹੜਾ ਸੋੁ ਉਮਰ ਹਥ ਪਵੰਨਿ.” (ਸ. ਫਰੀਦ) ਦੇਖੋ, ਉਮਰ ਹਥ ਪਵੰਨਿ। ੨ ਦੇਖੋ, ਉਮਰ ਖਿਤਾਬ ਖਲੀਫਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1884,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 7/18/2014 12:00:00 AM
ਹਵਾਲੇ/ਟਿੱਪਣੀਆਂ: noreference

ਉਮਰ

ਉਮਰ [ਨਾਂਇ] ਪ੍ਰਾਣੀ ਦੇ ਜਿਉਂਦੇ ਰਹਿਣ ਦਾ ਸਮਾਂ, ਆਯੂ , ਆਰਜਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1964,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਉਮਰ

ਉਮਰ (ਨਾਂ,ਇ) ਜੀਵਨ ਕਾਰਨ ਸਰੀਰ ਕਾਇਮ ਰਹਿਣ ਦਾ ਸਮਾਂ; ਆਯੂ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1968,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ