ਕਰੁਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰੁਣਾ . ਸੰਗ੍ਯਾ— ਕ੍ਰਿਪਾ. ਦਯਾ । ੨ ਕਾਵ੍ਯ ਦੇ ਨੌਂ ਰਸਾਂ ਵਿੱਚੋਂ , ਇੱਕ ਰਸ. ਦੇਖੋ , ਰਸ ੯.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1613, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਰੁਣਾ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਕਰੁਣਾ : ਕੁਰਣਾ ਨੂੰ ਚਿੱਤ ਦੀ ਭਾਵਨਾ ਜਾਂ ਬਿਰਤੀ ਮੰਨਿਆ ਜਾਂਦਾ ਹੈ । ਇਸ ਦੇ ਮਨੁੱਖ-ਮਨ ਵਿਚ ਪ੍ਰਗਟ ਹੋਣ ਦੀ ਸਥਿਤੀ ਉਦੋਂ ਪੈਦਾ ਹੁੰਦੀ ਹੈ ਜਦੋਂ ਕਿਸੇ ਪ੍ਰਤਿ ਹਮਦਰਦੀ ਜਾਂ ਦਇਆ ਦੀ ਭਾਵਨਾ ਪ੍ਰਗਟ ਕਰਨੀ ਹੋਵੇ ।

                      ਭਾਰਤੀ ਧਰਮ-ਸਾਧਨਾ ਵਿਚ ਇਸ ਬਿਰਤੀ ਨੂੰ ਵਿਕਸਿਤ ਕਰਨ ਉਤੇ ਬਹੁਤ ਬਲ ਦਿੱਤਾ ਗਿਆ ਹੈ । ਇਸ ਨਾਲ ਚਿੱਤ ਵਿਚ ਸ਼ਾਂਤੀ ਪੈਦਾ ਹੁੰਦੀ ਹੈ ਅਤੇ ਦੂਜਿਆਂ ਨਾਲ ਸਮਤਾ ਦੀ ਭਾਵਨਾ ਵੀ ਵਿਕਸਿਤ ਹੁੰਦੀ ਹੈ ।

                      ‘ ਪਾਤੰਜਲਿ ਯੋਗ-ਸੂਤ੍ਰ’ ਵਿਚ ਕਰੁਣਾ ਦਾ ਮੈਤ੍ਰੀ , ਮੁਦਿਤਾ ( ਪ੍ਰਸੰਨਤਾ ) ਅਤੇ ਉਪੇਖਿਆ ਨਾਲ ਉੱਲੇਖ ਕੀਤਾ ਗਿਆ ਹੈ । ਜੈਨ-ਮਤ ਅਤੇ ਬੌਧ-ਧਰਮ ਵਿਚ ਇਨ੍ਹਾਂ ਧਰਮਾਂ ਦੀਆਂ ਅਹਿੰਸਾਵਾਦੀ ਪ੍ਰਵ੍ਰਿੱਤੀਆਂ ਕਾਰਣ ਮਨੁੱਖ ਮਨ ਵਿਚ ਇਸ ਦੇ ਉਪਜਾਣ’ ਤੇ ਬਹੁਤ ਬਲ ਦਿੱਤਾ ਗਿਆ ਹੈ । ਬੌਧ- ਦਰਸ਼ਨ ਵਿਚ ਬੋਧਿਸਤਵਾਂ ਦਾ ਹਿਰਦਾ ਕਰੁਣਾ ਨਾਲ ਭਰਪੂਰ ਦਸਿਆ ਗਿਆ ਹੈ ।

                      ਮੱਧ-ਯੁਗ ਦੇ ਭਗਤੀ-ਸਾਹਿਤ ਵਿਚ ਇਸ ਬਿਰਤੀ ਨੂੰ ਵਿਸ਼ੇਸ਼ ਸਥਾਨ ਮਿਲਿਆ ਹੈ । ਭਗਤ ਸਦਾ ਪਰਮਾਤਮਾ ਦੀ ਅਪਾਰ ਕ੍ਰਿਪਾ , ਮਿਹਰ ਅਤੇ ਦਇਆ ਦੇ ਆਸਰੇ ਜੀਵਨ ਬਤੀਤ ਕਰਦਾ ਹੈ । ਇਸ ਲਈ ਭਗਤ-ਸਾਧਕਾਂ ਨੇ ਪਰਮਾਤਮਾ ਵਿਚ ਇਸ ਬਿਰਤੀ ਦੀ ਵਿਸ਼ੇਸ਼ ਹੋਂਦ ਦੀ ਕਲਪਨਾ ਕੀਤੀ ਹੈ । ਉਨ੍ਹਾਂ ਨੇ ਪਰਮਾਤਮਾ ਨੂੰ ਇਕ ਪ੍ਰਕਾਰ ਦਾ ਕਰੁਣਾ ਦਾ ਮੁੱਜਸਮਾ ਹੀ ਸਮਝਿਆ ਹੈ । ਗੁਰੂ ਅਰਜਨ ਦੇਵ ਜੀ ਨੇ ਪਰਮਾਤਮਾ ਨੂੰ ਕਰੁਣਾਮਈ ਕਹਿੰਦਿਆਂ ਅੰਕਿਤ ਕੀਤਾ ਹੈ— ਭ੍ਰਮੰਤਿ ਭ੍ਰਮੰਤਿ ਬਹੁ ਜਨਮ ਹਾਰਿਓ ਸਰਣਿ ਨਾਨਕ ਕਰੁਣਾਮਯਹ ( ਗੁ.ਗ੍ਰੰ.1359 ) । ਅਤੇ ਗੁਰੂ ਤੇਗ ਬਹਾਦਰ ਜੀ ਨੇ ਦਸਿਆ ਹੈ— ਤਾ ਕੋ ਦੂਖੁ ਹਰਿਓ ਕਰੁਣਾਮੈ ਅਪਨੀ ਪੈਜ ਬਢਾਈ ( ਗੁ.ਗ੍ਰੰ. 1008 ) ।

                      ਗੁਰੂ ਗੋਬਿੰਦ ਸਿੰਘ ਜੀ ਨੇ ਜਾਪੁ ਸਾਹਿਬ ਵਿਚ ਪਰਮਾਤਮਾ ਦਾ ਇਕ ਵਿਸ਼ੇਸ਼ਣ ‘ ਕਰੁਣਾਲਯ ਹੈ’ ( ਕਰੁਣਾ ਦਾ ਘਰ ) ਵਰਤਿਆ ਹੈ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1574, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਕਰੁਣਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਰੁਣਾ ( ਸੰ. । ਸੰਸਕ੍ਰਿਤ ਕਰੁਣਾ ) ਦਇਆ , ਤਰਸ , ਮੇਹਰ । ਯਥਾ-‘ ਕਦੰਚ ਕਰੁਣਾ ਨ ਉਪਰਜਤੇ’ ।

ਦੇਖੋ , ‘ ਕਰੁਣਾ ਮਯਹ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1573, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.