ਕੰਵਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਵਲ ( ਨਾਂ , ਪੁ ) ਚਿੱਕੜ ਵਿੱਚ ਜੜ੍ਹਾਂ ਅਤੇ ਪਾਣੀ ਦੀ ਸੱਤਾਹ ਤੇ ਉੱਗਣ ਵਾਲੇ ਪੌਦੇ ਨੂੰ ਲਗਦਾ ਚਿੱਟੇ ਲਾਲ ਪਿਆਜ਼ੀ ਆਦਿ ਰੰਗਾਂ ਦੀ ਭਾਹ ਮਾਰਦਾ ਫੁੱਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3958, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਵੇਲ਼ੇ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਵੇਲ਼ੇ [ ਕਿਵਿ ] ਦੇਰ ਨਾਲ਼ , ਢੁਕਵੇਂ ਸਮੇਂ ਤੋਂ ਬਾਅਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4064, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੇਵਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਵਲ [ ਵਿਸ਼ੇ ] ਸਿਰਫ਼ , ਬਸ ਏਨਾ ਹੀ , ਮਹਿਜ਼ , ਬੱਸ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4270, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਵਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਵਲ . ਸੰ. ਸੰਗ੍ਯਾ— ਬੁਰਕੀ. ਗ੍ਰਾਸ. “ ਭਰ੍ਯੋ ਕਵਲ ਕਰ ਆਨਨ ਪਾਯੋ.” ( ਗੁਪ੍ਰਸੂ ) ੨ ਕਮਲ. “ ਗੁਰ ਕੇ ਚਰਨ ਕਵਲ ਰਿਦ ਧਾਰੇ.” ( ਸੋਰ ਮ : ੫ ) “ ਕਵਲ ਖਿਰੇ ਮੁਖ ਕਵਲ ਸੁਧਾਰੇ.” ( ਗੁਪ੍ਰਸੂ ) ਕਮਲ ਸਮਾਨ ਖਿੜੇ ਮੂੰਹ ਵਿੱਚ ਗ੍ਰਾਸ ਪਾਏ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3872, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਵਲੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਵਲੁ . ਗ੍ਰਾਸ. ਲੁਕਮਾ. ਦੇਖੋ , ਕਵਲ. “ ਕਾਲੈ ਕਵਲੁ ਨਿਰੰਜਨ ਜਾਨੈ.” ( ਮਾਰੂ ਸੋਲਹੇ ਮ : ੧ ) ਜੋ ਨਿਰੰਜਨ ਨੂੰ ਜਾਣਦਾ ਹੈ , ਉਹ ਕਾਲ ਦਾ ਗ੍ਰਾਸ ਕਰਦਾ ਹੈ. ਆਤਮਗ੍ਯਾਨੀ ਮੌਤ ਨੂੰ ਜਿੱਤਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3875, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੇਵਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਵਲ . ਸੰ. ਵਿ— ਇਕੇਲਾ. ਸਿਰਫ. “ ਕੇਵਲ ਕਾਲਈ ਕਰਤਾਰ.” ( ਹਜ਼ਾਰੇ ੧੦ ) ੨ ਨਿਸ਼ਚੇ ਕੀਤਾ ਹੋਇਆ । ੩ ਸ਼ੁੱਧ. ਖਾਲਿਸ. ਨਿਰੋਲ. “ ਕੇਵਲ ਨਾਮ ਦੀਓ ਗੁਰਮੰਤੁ.” ( ਗਉ ਮ : ੫ ) ੪ ਸੰਗ੍ਯਾ— ਦਮਦਮੇ ਤੋਂ ਸੱਤ ਕੋਹ ਦੱਖਣ ਇੱਕ ਪਿੰਡ. ਦੱਖਣ ਨੂੰ ਜਾਣ ਸਮੇਂ ਦਸ਼ਮੇਸ਼ ਦਾ ਪਹਿਲਾ ਡੇਰਾ ਦਮਦਮੇ ਤੋਂ ਚੱਲਕੇ ਇਸ ਥਾਂ ਹੋਇਆ ਸੀ. ਇਹ ਜਿਲਾ ਹਿਸਾਰ ਤਸੀਲ ਥਾਣਾ ਰੋੜੀ ਵਿੱਚ ਰੇਲਵੇ ਸਟੇਸ਼ਨ ਕਾਲਾਂਵਾਲੀ ਤੋਂ ੪ ਮੀਲ ਉੱਤਰ ਪੂਰਵ ਹੈ. ਪਿੰਡ ਤੋਂ ਦੱਖਣ ਵੱਲ ਬਾਹਰਵਾਰ ਦਸਮੇਸ਼ ਜੀ ਦਾ ਗੁਰਦ੍ਵਾਰਾ ਹੈ. ਇਸ ਦਾ ਪ੍ਰਬੰਧ ਇੱਕ ਕਮੇਟੀ ਦੇ ਹੱਥ ਹੈ , ਜੋ ਕਾਨੂਨ ਅਨੁਸਾਰ ਬਣੀ ਹੋਈ ਹੈ. ਇਸ ਗੁਰਦ੍ਵਾਰੇ ਨਾਲ ੪੦ ਵਿੱਘੇ ਜ਼ਮੀਨ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3928, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੈਵਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੈਵਲ ਸੰ. कैवल्य. ਸੰਗ੍ਯਾ— ਕੇਵਲ ( ਏਕਤਾ ) ਦਾ ਭਾਵ. ਬ੍ਰਹਮ ਵਿੱਚ ਅਭੇਦਤਾ. ਪਰਮਗਤਿ. “ ਕੈਵਲਦਾ ਉਚਰੇ ਸੁਭ ਬੈਨਾ.” ( ਨਾਪ੍ਰ ) ਕੈਵਲ੍ਯ ਦਾਤਾ ਨੇ ਉਚਰੇ ਸੁਭ ਬੈਨਾ । ੨ ਖਾਲਿਸਪਨ. ਨਿਰੋਲਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3875, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੇਵਲ ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਵਲ : ਮੌਜੂਦਾ ਸਮੇਂ ਵਿਚ ਹਰਿਆਣਾ ਪ੍ਰਦੇਸ਼ ਦੇ ਸਿਰਸਾ ਜ਼ਿਲੇ ਦਾ ਇਕ ਪਿੰਡ ਹੈ ਜਿਹੜਾ ਕਿ ਤਲਵੰਡੀ ਸਾਬੋ ( 29° -59`ਉ , 75° -5`ਪੂ ) ਦੇ ਦੱਖਣ ਵੱਲ 17 ਕਿਲੋਮੀਟਰ ਦੀ ਦੂਰੀ ‘ ਤੇ ਸਥਿਤ ਹੈ । ਸਾਖੀ ਪੋਥੀ ਅਨੁਸਾਰ ਗੁਰੂ ਗੋਬਿੰਦ ਸਿੰਘ ਨੇ ਤਲਵੰਡੀ ਸਾਬੋ ਤੋਂ ਦੱਖਣ ਵੱਲ ਜਾਂਦੇ ਹੋਏ 30 ਅਕਤੂਬਰ 1706 ਦੀ ਰਾਤ ਨੂੰ ਇੱਥੇ ਪਹਿਲਾ ਪੜਾਅ ਕੀਤਾ ਸੀ । ਪਿੰਡ ਦੇ ਵਿਚਕਾਰ ਸਥਿਤ ਗੁੰਬਦਦਾਰ ਪਵਿੱਤਰ ਅਸਥਾਨ ਨਾਲ ਇਕ ਵਰਗਾਕਾਰ ਹਾਲ ਵਾਲਾ ‘ ਗੁਰਦੁਆਰਾ ਪਾਤਸ਼ਾਹੀ ਦਸਵੀਂਗੁਰੂ ਜੀ ਦੀ ਆਮਦ ਦੀ ਯਾਦ ਦਿਵਾਉਂਦਾ ਹੈ । ਗੁਰਦੁਆਰੇ ਦੀ ਸਾਂਭ-ਸੰਭਾਲ ਪਿੰਡ ਦੀ ਸੰਗਤ ਦੁਆਰਾ ਕੀਤੀ ਜਾ ਰਹੀ ਹੈ ।


ਲੇਖਕ : ਮ.ਗ.ਸ. ਅਤੇ ਅਨੁ.: ਪ.ਵ.ਸ.,
ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3810, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਵਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਲ ਵੇਖੋ ਕਮਲ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3810, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਵਲੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਵਲੁ ( ਸੰ. । ਸੰਸਕ੍ਰਿਤ ਕਵਲ = ਗ੍ਰਾਹੀ ) ਗ੍ਰਾਸ , ਗ੍ਰਾਹੀ ਕਰ ਜਾਣਾ , ਖਾ ਜਾਣਾ । ਯਥਾ-‘ ਕਾਲੈ ਕਵਲੁ ਨਿਰੰਜਨੁ ਜਾਣੈ ’ ਜੋ ਨਿਰੰਜਨ ਨੂੰ ਜਾਣਦਾ ਹੈ ਕਾਲ ਨੂੰ ਖਾ ਜਾਂਦਾ ਹੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3810, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕੇਵਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੇਵਲ ( ਗੁ. । ਸੰਸਕ੍ਰਿਤ ) ਸ਼ੁੱਧ , ਨਿਰੋਲ , ਬਿਨਾ ਕਿਸੇ ਰਲੇ ਦੇ , ਇੱਕੋ । ਯਥਾ-‘ ਕੇਵਲ ਨਾਮੁ ਜਪਹੁ ਰੇ ਪ੍ਰਾਨੀ’ ।

੨. ( ਸ. । ਸੰਸਕ੍ਰਿਤ ਕੈਵਲ ) ਕੇਵਲ ਪਦ , ਮੋਖ ਪਦਵੀ

ਦੇਖੋ , ‘ ਬਰਨਿ ੧.’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3809, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.