ਗਲ਼ੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਲ਼ੀ ( ਨਾਂ , ਇ ) ਦੁਵੱਲੀ ਬਣੇ ਘਰਾਂ ਦੇ ਵਿਚਕਾਰਲਾ ਸਾਂਝਾ ਲਾਂਘਾ; ਭੀੜਾ ਰਾਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5659, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁੱਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਲੀ ( ਨਾਂ , ਇ ) 1 ਗੁੱਲੀ-ਡੰਡਾ ਖੇਡ ਲਈ ਦੁਵੱਲੀ ਨੋਕਾਂ ਘੜ ਕੇ ਬਣਾਈ ਦੋ ਜਾਂ ਢਾਈ ਚੱਪੇ ( ਚਾਰ ਤੋਂ ਛੇ ਇੰਚ ) ਲੰਮੀ ਲੱਕੜ ਦੀ ਟੋਟੀ 2 ਮੋਟੀ ਅਤੇ ਛੋਟੀ ਰੋਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5718, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੋਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਲੀ ( ਨਾਂ , ਇ ) ਟਹਿਲ ਸੇਵਾ ਕਰਨ ਵਾਲੀ ਦਾਸੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁੱਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਲੀ 1 [ ਨਾਂਇ ] ਮਕਈ ਦੀ ਛੱਲੀ ਦੇ ਅੰਦਰ ਦਾ ਗੁੱਲਾ/ਤੁੱਕਾ; ਫਲ਼ ਦਾ ਗੁੱਦਾ; ਗੁੱਲੀ-ਡੰਡਾ ਖੇਡਣ ਲਈ ਦੋਵੇਂ ਪਾਸਿਓਂ ਘੜੀ ਹੋਈ ਲੱਕੜ ਦਾ ਟੁਕੜਾ 2 [ ਨਾਂਇ ] ਛੋਟੀ ਅਤੇ ਮੋਟੀ ਰੋਟੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5712, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੇਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੇਲੀ [ ਨਾਂਇ ] ਗੋਲ਼ਾਕਾਰ ਲੰਮੀ ਅਤੇ ਮੋਟੀ ਲੱਕੜ , ਉਹ ਤਖ਼ਤੀ ਜਿਸ ਉੱਪਰ ਟਾਈਪ ਦੇ ਅੱਖਰ ਜੋੜੇ ਜਾਂਦੇ ਹਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5627, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੇਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੇਲੀ [ ਨਾਂਪੁ ] ਸਫ਼ੇ ਕੱਟਣ ਤੋਂ ਪਹਿਲਾਂ ਕੱਢੇ ਜਾਣ ਵਾਲ਼ੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5622, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੋਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਲੀ [ ਨਾਂਇ ] ਸੇਵਿਕਾ , ਦਾਸੀ , ਨੌਕਰਾਣੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5683, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਲੀ . ਸੰਗ੍ਯਾ— ਵੀਥੀ. ਬੀਹੀ. ਘਰਾਂ ਕੋਠਿਆਂ ਦੇ ਵਿਚਕਾਰ ਰਸਤਾ. Alloy.“ ਸਿਰ ਧਰਿ ਤਲੀ ਗਲੀ ਮੋਰੀ ਆਉ.” ( ਸਵਾ ਮ : ੧ ) “ ਮੇਰੋ ਸੁੰਦਰੁ ਕਹਹੁ ਮਿਲੈ ਕਿਤੁ ਗਲੀ ? ” ( ਦੇਵ ਮ : ੪ ) ਪਹਾੜ ਵਿੱਚ ਲੰਘਣ ਦਾ ਦਰਾ ਅਤੇ ਘਾਟੀ ਦੀ ਵਸੋਂ ਜਿਵੇਂ— ਘੋੜਾਗਲੀ. ਛਾਂਗਲਾਗਲੀ , ਨਥੀਆਗਲੀ ਆਦਿ । ੨ ਵਿ— ਸੜੀ. ਤ੍ਰੱਕੀ. ਗਲਿਤ । ੩ ਗੱਲੀ. ਗੱਲਾਂ ਨਾਲ. ਬਾਤੋਂ ਸੇ. “ ਗਲੀ ਹੌ ਸੋਹਾਗਣਿ ਭੈਣੇ!” ( ਆਸਾ ਪਟੀ ਮ : ੧ ) “ ਗਲੀ ਸੈਲ ਉਠਾਵਤ ਚਾਹੈ.” ( ਟੋਡੀ ਮ : ੫ ) ੪ ਗਲੀਂ. ਗਲਾਂ ਵਿੱਚ. “ ਇਕਨਾ ਗਲੀ ਜੰਜੀਰੀਆ.” ( ਵਾਰ ਆਸਾ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5552, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗਲੀਂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਲੀਂ ਗੱਲਾਂ ਨਾਲ. ਬਾਤੋਂ ਸੇ. “ ਗਲੀਂ ਸੁ ਸਜਣ ਵੀਹ.” ( ਸ. ਫਰੀਦ ) “ ਗਿਆਨੁ ਨ ਗਲੀਈ ਢੂਢੀਐ.” ( ਵਾਰ ਆਸਾ ) ੨ ਗੱਲਾਂ ਵਿੱਚ. ਦੇਖੋ , ਗਲੀ ੪.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੁੱਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਲੀ . ਸੰਗ੍ਯਾ— ਮੋਟੀ ਅਤੇ ਛੋਟੀ ਰੋਟੀ । ੨ ਡੰਡੇ ਨਾਲ ਖੇਡਣ ਦੀ ਇੱਕ ਬੀਟੀ , ਜੋ ਜੌਂ ਦੇ ਅਕਾਰ ਦੀ ਪੰਜ ਛੀ ਇੰਚ ਲੰਮੀ ਅਤੇ ਮੱਧਭਾਗ ਤੋਂ ਇੰਚ ਡੇਢ ਇੰਚ ਮੋਟੀ ਹੁੰਦੀ ਹੈ. ਇਸ ਦੀ ਖੇਡ ਦਾ ਨਾਉਂ ਗੁੱਲੀਡੰਡਾ ਹੈ । ੩ ਛਿੱਲ ਉਤਾਰਕੇ ਅੰਦਰੋਂ ਸਾਫ ਕੱਢੀ ਹੋਈ ਲਸਨ ਆਦਿ ਦੀ ਗਠੀ । ੪ ਲੱਕੜ ਨੂੰ ਛਿੱਲਕੇ ਅੰਦਰ ਦੀ ਸਾਰਰੂਪ ਕੱਢੀ ਹੋਈ ਗੋਲ ਅਕਾਰ ਦੀ ਪੋਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5556, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੇਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੇਲੀ . ਸੰਗ੍ਯਾ— ਬਿਰਛ ਦਾ ਧੜ. ਪੋਰਾ. ਗੋਲਾਕਾਰ ਲੰਮੀ ਅਤੇ ਮੋਟੀ ਲੱਕੜ । ੨ ਫ਼ਾ ਦਾ ਘੋੜਾ. ਦੇਖੋ , ਗੀਲਾਨ । ੩ ਅੰ. galley ਉਹ ਤਖ਼ਤੀ , ਜਿਸ ਉੱਪਰ ਟਾਈਪ ਦੇ ਅੱਖਰ ਜੋੜੇ ਜਾਂਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5536, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੋਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੋਲੀ . ਸੰਗ੍ਯਾ— ਛੋਟਾ ਗੋਲਾ. ਗੁਲਿਕਾ । 2  ੨ ਦਵਾਈ ਦੀ ਵੱਟੀ । ੩ ਦਾਸੀ. ਮੁੱਲ ਲਈ ਟਹਿਲਣ. ਗੋੱਲੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5553, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗਲੀ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Street _ਗਲੀ : ਉੱਤਰ ਪ੍ਰਦੇਸ਼ ਰਾਜ ਬਨਾਮ ਅੱਤਾ ਮੁਹੰਮਦ ( ਏ ਆਈ ਆਰ 1980 ਐਸ ਸੀ 1785 ) ਅਨੁਸਾਰ ਗਲੀ ਦਾ ਮਤਲਬ ਹੈ ਕੋਈ ਸੜਕ , ਪੁਲ , ਪਹਿਆ , ਭੋਂ , ਚੌਰਸ ਸ਼ਕਲ ਦੀ ਥਾਂ , ਅੰਨ੍ਹੀ ਗਲੀ ਜਿਥੋਂ ਲੋਕਾਂ ਨੂੰ ਜਾਂ ਲੋਕਾਂ ਦੇ ਕੁਝ ਹਿੱਸੇ ਨੂੰ ਗੁਜ਼ਰਨ ਦਾ ਅਧਿਕਾਰ ਹਾਸਲ ਹੁੰਦਾ ਹੈ । ਗਲੀ ਵਿਚ ਦੋਹਾਂ ਪਾਸਿਆਂ ਦੀ ਨਾਲੀਆਂ ਅਤੇ ਕਿਸੇ ਲਾਗਲੀ ਸੰਪਤੀ ਦੀਆਂ ਸੁਨਿਸਚਿਤ ਹੱਦਾਂ ਤਕ ਦੀ ਜ਼ਮੀਨ ਸ਼ਾਮਲ ਹੁੰਦੀ ਹੈ , ਭਾਵੇਂ ਉਸ ਦਾ ਕੁਝ ਹਿੱਸਾ ਛੱਡਿਆ ਹੋਇਆ ਹੋਵੇ ਜਾਂ ਉਸ ਤੇ ਬਣੀ ਕਿਸੇ ਇਮਾਰਤ ਦਾ ਬਰਾਂਡਾ ਵੀ ਆਉਂਦਾ ਹੋਵੇ ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5504, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਗਲੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗਲੀ ( ਅਧਿ. ਦੇਖੋ , ਗਲ ੨ ) ੧. ਬਾਤਾਂ ਨਾਲ , ਗੱਲਾਂ ਨਾਲ । ਯਥਾ-‘ ਗਲਂੀ ਸੁ ਸਜਣ ਵੀਹ ਇਕੁ ਢੂੰਡੇਦੀ ਨ ਲਹਾਂ ’ । ਗੱਲਾਂ ਨਾਲ ਤਾਂ ਸੱਜਣ ਵੀਹ ਅਰਥਾਤ ਬਹੁਤ ਹਨ , ਢੂੰਡਿਆਂ ਇਕ ਨਹੀਂ ਲਭਦਾ । ( ਈਸ਼੍ਵਰ ਦਾ ਖੋਜੀ ਵਿਰਲਾ ਹੈ ) । ਤਥਾ-‘ ਗਲੀ ਜੋਗੁ ਨ ਹੋਈ’ ਗਲਾਂ ਨਾਲ ਜੋਗ ਭਾਵ ਬਿਨਾਂ ਸਾਧਨਾਂ ਦੇ ਮਨ ਦਾ ਟਿਕਾਉ ਨਹੀਂ ਹੁੰਦਾ ।

੨. ( ਪੰਜਾਬੀ ਗਲ + ਈ ) ਗਲੇ ਵਿਚ । ਯਥਾ-‘ ਇਕਨਾ ਗਲੀਂ ਜੰਜੀਰ’ ।

੩. ਰਸਤਾ ।               ਦੇਖੋ , ‘ ਗਲਿਆ ੨.’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5504, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਗੋਲੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ੋਲੀ ਮੁਲ ਖ਼ਰੀਦੀ ਸੇਵਿਕਾ , ਦਾਸੀ- ਅਪੁਨੇ ਹਰਿ ਪ੍ਰਭ ਕੀ ਹਉ ਗੋਲੀ । ਵੇਖੋ ਗੁਲਮ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5504, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.