ਚੀਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀਰਾ ( ਨਾਂ , ਪੁ ) ਲਾੜੇ ਦੇ ਸਿਰ ’ ਤੇ ਬੰਨ੍ਹੀ ਜਾਣ ਵਾਲੀ ਗੁਲਾਬੀ ਜਾਂ ਲਾਲ ਰੰਗ ਦੀ ਧਾਰੀਦਾਰ ਪੱਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2009, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੀਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀਰਾ [ ਨਾਂਪੁ ] ਲਾਲ ਰੰਗ ਦੀ ਪੱਗ , ਧਾਰੀਦਾਰ ਪੱਗ; ਚੀਰ , ਕੱਟ , ਫੱਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2009, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੀਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀਰਾ . ਚੀਰਣ ਤੋਂ ਹੋਇਆ ਘਾਉ. ਫੱਟ । ੨ ਦੋ ਰਿਆਸਤਾਂ ਦੇ ਇਲਾਕੇ ਨੂੰ ਚੀਰਣ ( ਅਲਗ ) ਕਰਨ ਵਾਲੇ ਨਿਸ਼ਾਨ. ਸਰਹੱਦੀ ਚਿੰਨ੍ਹ. ਬਾਦਸ਼ਾਹਤ ਦੀ ਹੱਦਬੰਦੀ । ੩ ਫ਼ਾ ਬਹਾਦੁਰੀ । ੪ ਵਿਜੈ. ਫ਼ਤੇ । ੫ ਸਰਬੰਦ । 1  ੬ ਬਲ. ਸ਼ਕ੍ਤਿ. “ ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ.” ( ਸੋਦਰੁ ) “ ਸਭ ਜਗੁ ਤਿਸ ਕੈ ਵਸਿ ਹੈ ਸਭ ਤਿਸ ਕਾ ਚੀਰਾ.” ( ਮ : ੩ ਵਾਰ ਗੂਜ ੧ ) “ ਸਭ ਕੋ ਜਮ ਕੇ ਚੀਰੇ ਵਿਚਿ ਹੈ.” ( ਮ : ੩ ਵਾਰ ਬਿਲਾ ) “ ਹਰਿ ਜੀ ਸਚਾ ਸਚੁ ਤੂ ਸਭੁ ਕਿਛੁ ਤੇਰੈ ਚੀਰੈ.” ( ਸ੍ਰੀ ਮ : ੩ ) ੭ ਵਿ— ਦਿਲੇਰ. ਬਹਾਦੁਰ । ੮ ਉੱਚਾ. ਵੱਡਾ । ੯ ਦਾਨਾ । ੧੦ ਗੁਰੁਵਿਲਾਸ ਵਿੱਚ ਚਿਹਰੇ ਦੀ ਥਾਂ ਚੀਰਾ ਸ਼ਬਦ ਆਇਆ ਹੈ— “ ਲਿਖੈਂ ਤਾਸ ਚੀਰਾ.” ਦੇਖੋ , ਚਿਹਰਾ ਲਿਖਣਾ । ੧੧ ਚੀਰ ( ਵਸਤ੍ਰ ) ਦਾ ਬਹੁ ਵਚਨ. “ ਲਾਂਬੀ ਗ੍ਰੀਵ ਬਨ੍ਯੋ ਸਿਰ ਚੀਰਾ । ਅਪਰ ਸਰੀਰ ਬਿਖੈ ਵਰ ਚੀਰਾ.” ( ਗੁਪ੍ਰਸੂ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1919, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੀਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੀਰਾ ( ਸੰ. । ਸੰਸਕ੍ਰਿਤ ਚੀਰ = ਲਿਖਣਾ ) ਦਫਤਰ । ਜਿਥੋਂ ਤਕ ਕਿਸੇ ਰਾਜਾ ਦਾ ਲਿਖ੍ਯਾ ਹੁਕਮ ਮੰਨਿਆ ਜਾਏ ਭਾਵ ਹੱਦ । ਯਥਾ-‘ ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1879, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.