ਚੋਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਰ ( ਨਾਂ , ਪੁ ) ਧਨ ਮਾਲ ਚੁਰਾਉਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6322, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੋਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਰ [ ਨਾਂਪੁ ] ਦਾਅ ਲਾ ਕੇ ਚੀਜ਼ਾਂ ਚੁੱਕ ਲੈ ਜਾਣ ਵਾਲ਼ਾ ਵਿਅਕਤੀ; ਜ਼ਖ਼ਮ ਦਾ ਅੰਦਰਲਾ ਹਿੱਸਾ ਜੋ ਰਾਜ਼ੀ ਨਾ ਹੋਇਆ ਹੋਵੇ; ਛੱਤ ਦੀ ਕੋਈ ਅਦ੍ਰਿਸ਼ਟ ਮੋਰੀ ਜਿੱਥੋਂ ਪਾਣੀ ਚੋਂਦਾ ਹੋਵੇ; ਤਾਸ਼ ਦੇ

ਖਿਡਾਰੀ ਵੱਲੋਂ ਲੁਕਾਇਆ ਪੱਤਾ ਜੋ ਖੇਡਿਆ ਨਾ ਜਾਵੇ [ ਵਿਸ਼ੇ ] ਜੋ ਦਿਸਦਾ ਨਾ ਹੋਵੇ , ਲੁਕਵਾਂ , ਗੁਪਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6314, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੋਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਰ . ਸੰ. ਸੰਗ੍ਯਾ— ਚੁਰਾਉਣ ਵਾਲਾ ਆਦਮੀ. ਤਸਕਰ. ਦੁਜ਼ਦ. ਦੇਖੋ , ਚੁਰ ਧਾ. “ ਅਸੰਖ ਚੋਰ ਹਰਾਮਖੋਰ.” ( ਜਪੁ ) ਦੇਖੋ , ਚੌਰ । ੨ ਸੰ. ਚੌਯ੗. ਚੋਰੀ. ਦੁਜ਼ਦੀ. ਚੋਰ ਦਾ ਕਰਮ. “ ਕਰਿ ਦੁਸਟੀ ਚੋਰ ਚੁਰਾਇਆ.” ( ਗਉ ਮ : ੪ ) ੩ ਦਸਮਗ੍ਰੰਥ ਦੇ ੧੨ ਚਰਿਤ੍ਰ ਵਿੱਚ ਲਿਖਾਰੀ ਨੇ ਚੌਰ ਦੀ ਥਾਂ ਚੋਰ ਸ਼ਬਦ ਲਿਖ ਦਿੱਤਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6190, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੋਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੋਰ ( ਸੰ. । ਸੰਸਕ੍ਰਿਤ ) ਚੋਰੀ ਕਰਨ ਵਾਲਾ , ਕਿਸੇ ਸ਼ੈ ਨੂੰ ਉਸ ਦੇ ਮਾਲਕ ਦੀ ਖਬਰ ਤੇ ਆਗ੍ਯਾ ਤੋਂ ਬਿਨਾਂ ਲੈ ਲੈਣ ਵਾਲਾ । ਯਥਾ-‘ ਚੋਰੁ ਕੀਆ ਚੰਗਾ ਕਿਉ ਹੋਇ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6168, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.