ਤਰੰਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰੰਗ [ ਨਾਂਇ ] ਲਹਿਰ , ਪਾਣੀ ਦੀ ਛੱਲ; ਉਮੰਗ , ਵਿਚਾਰ , ਭਾਵ , ਜੋਸ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2986, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਰੰਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰੰਗ . ਸੰ. तरङ्ग. ਸੰਗ੍ਯਾ— ਲਹਿਰ. ਮੌਜ. ਵੀਚਿ. “ ਜਿਉ ਜਲਤਰੰਗ ਫੇਨੁ ਜਲ ਹੋਈ ਹੈ.” ( ਸਾਰ ਮ : ੫ ) ੨ ਮਨ ਦੀ ਉਮੰਗ. ਸੰਕਲਪ ਦੀ ਲਹਿਰ. “ ਅਘ ਪੁੰਜ ਤਰੰਗ ਨਿਵਾਰਨ ਕਉ.” ( ਸਵੈਯੇ ਮ : ੪ ਕੇ ) ੩ ਜਿਸ ਗ੍ਰੰਥ ਨੂੰ ਸਰੋਵਰ ਅਥਵਾ ਸਮੁੰਦਰਰੂਪ ਕਲਪੀਦਾ ਹੈ , ਉਸ ਦੇ ਅਧ੍ਯਾਯ ਤਰੰਗ ਕਹਾਉਂਦੇ ਹਨ । ੪ ਰਾਗ ਦੇ ਸੁਰਾਂ ਦੀ ਲਹਿਰ. ਤਾਨ. “ ਭਗਤਿ ਹੇਤਿ ਗੁਰਸਬਦਿ ਤਰੰਗਾ.” ( ਮਾਰੂ ਸੋਲਹੇ ਮ : ੧ ) ੫ ਫ਼ਾ ਗੁਰਜ ਅਤੇ ਤਲਵਾਰਾਂ ਦੇ ਪਰਸਪਰ ਭਿੜਨ ਤੋਂ ਹੋਇਆ ਖੜਕਾਰ । ੬ ਘਾਉ. ਜ਼ਖ਼ਮ । ੭ ਜੇਲ. ਕਾਰਾਗਾਰ. ਕੈਦਖਾਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2730, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਰੰਗ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਰੰਗ ( ਸੰ. । ਸੰਸਕ੍ਰਿਤ ਤਰੰਗ : ) ਯਥਾ-‘ ਪਸਰਿਓ ਆਪਿ ਹੋਇ ਅਨਤ ਤਰੰਗ’ । ਤਥਾ-‘ ਜਲ ਤਰੰਗ ਅਰੁ ਫੇਨ ਬੁਦਬੁਦਾ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2690, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.