ਤੁਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁਰੀ ( ਨਾਂ , ਇ ) ਥੋਮ ਦੀ ਫਾੜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4410, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੁਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁਰੀ [ ਨਾਂਇ ] ਘੋੜੀ; ਤੂਤੀ , ਬਿਗਲ; ਥੋਮ ਦੀ ਫਾੜੀ; ਕੇਸਰ ਦੇ ਫੁੱਲ ਦਾ ਇੱਕ ਹਿੱਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4402, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੁਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁਰੀ . ਸੰ. ਸੰਗ੍ਯਾ— ਜੁਲਾਹੇ ਦੀ ਕੁੱਚ. “ ਤੁਰੀ ਨਾਰਿ ਕੀ ਛੋਡੀ ਬਾਤਾ.” ( ਗੌਂਡ ਕਬੀਰ ) ਕੁੱਚ ਅਤੇ ਨਾਰਿ ( ਨਲਕੀ ) ਦਾ ਨਾਉਂ ਹੀ ਨਹੀਂ ਲੈਂਦਾ । ੨ ਸੰ. ਤੁਰਗੀ. ਘੋੜੀ. “ ਇਕ ਤਾਜਨਿ ਤੁਰੀ ਚੰਗੇਰੀ.” ( ਧਨਾ ਧੰਨਾ ) “ ਹਰਿਰੰਗੁ ਤੁਰੀ ਚੜਾਇਆ.” ( ਵਡ ਮ : ੪ ਘੋੜੀਆਂ ) ੩ ਤੁਰੀਯ ( ਚੌਥੀ ) ਅਵਸਥਾ. “ ਗੁਰੁ ਚੇਲੇ ਵੀਵਾਹੁ ਤੁਰੀ ਚੜਾਇਆ.” ( ਭਾਗੁ ) ਇਸ ਤੁਕ ਵਿੱਚ ਤੁਰੀ ਦੇ ਦੋ ਅਰਥ ਹਨ— ਘੋੜੀ ਅਤੇ ਤੁਰੀਯ ਅਵਸਥਾ , ਵੀਵਾਹੁ ਦਾ ਅਰਥ ਸੰਬੰਧ ਹੈ । ੪ ਦੇਖੋ , ਤੁਰਮ , ਤੁਰਰੀ ਅਤੇ ਤੁਰ੍ਹੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4252, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੁਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤੁਰੀ ( ਸੰ. । ਸੰਸਕ੍ਰਿਤ ਤੁਰਗ : । ਪ੍ਰਾਕ੍ਰਿਤ ਤੁਰਅ । ਪੁ. ਪੰਜਾਬੀ ਤੁਰਾ । ਇਸਤ੍ਰੀ ਲਿੰਗ , ਤੁਰੀ । ਬਹੁ ਬਚਨ , ਤੁਰੇ ) ਘੋੜੀ ।                

ਦੇਖੋ , ‘ ਤੁਰੀ ਬਿਸੀਆਰ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4208, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.