ਤੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੜ ( ਨਾਂ , ਇ ) ਕਿਸੇ ਭਾਰੀ ਚੀਜ਼ ਨੂੰ ਇੱਕ ਪਾਸਿਓਂ ਚੁੱਕਣ ਲਈ ਬਾਂਸ , ਡੰਡੇ , ਜਾਂ ਲੋਹੇ ਦੀ ਮੋਟੀ ਛੜ ਨਾਲ ਦਿੱਤੀ ਅੜੇਸ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5529, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੇੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੇੜ ( ਨਾਂ , ਇ ) ਮਨੁੱਖੀ ਸਰੀਰ ਦਾ ਲੱਕ ਤੋਂ ਹੇਠਲਾ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5565, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੋੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋੜ ( ਨਾਂ , ਇ ) ਸੂਤ ਅਟੇਰਨ ਸਮੇਂ ਮੁੱਢੇ ਵਿੱਚ ਪਾਉਣ ਵਾਲੀ ਸਲਾਈ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5578, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੋੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋੜ ( ਵਿ , ਨਾਂ , ਇ ) ਨਸ਼ਾ ਟੁੱਟਣ ਨਾਲ ਹੋਣ ਵਾਲੀ ਅਚਵੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5578, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੋੜੇ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੋੜੇ ( ਨਾਂ , ਪੁ ) ਪੈਰ ਦੇ ਗਿੱਟੇ ਪੁਰ ਪਹਿਰੇ ਜਾਣ ਵਾਲੇ ਚਾਂਦੀ ਦੇ ਕੜੇ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5559, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੌੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੌੜ ( ਨਾਂ , ਇ , ਪੁ ) ਵਾਹੁਣ ਬੀਜਣ ਤੋਂ ਰਹਿਤ ਬੰਜਰ ਭੋਂਏਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5488, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੂੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੂੜ [ ਨਾਂਪੁ ] ਕਣਕ ਜੋਂ ਆਦਿ ਦੇ ਸਿੱਟਿਆਂ ਉਤਲੇ ਵਾਲ਼ , ਕਸੀਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5477, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੇੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੇੜ [ ਨਾਂਇ ] ਤਰੇੜ , ਦਰਾਰ; ਲੱਕ ਦਾ ਹੇਠਲਾ ਹਿੱਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5554, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੋੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋੜ 1 [ ਨਾਂਇ ਸਲਾਈ 2 [ ਨਾਂਪੁ ] ਨਸ਼ਾ ਟੁੱਟਣ ਦਾ ਭਾਵ , ਬੇਚੈਨੀ , ਖੋਹੀ; ਘਾਟ , ਕਮੀ; ਇੱਕ ਤਰ੍ਹਾਂ ਦੀ ਸ਼ਰਾਬ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5569, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਡ . ਦੇਖੋ , ਤੜ ੪ । ੨ ਸੰ. ਤਡੑ. ਧਾ— ਤਾੜਨਾ , ਕੁੱਟਣਾ , ਦੰਡ ਦੇਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5374, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੜ . ਕ੍ਰਿ. ਵਿ— ਝਟ. ਤੁਰੰਤ. ਫੌਰਨ. “ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ.” ( ਮ : ੪ ਵਾਰ ਬਿਲਾ ) “ ਤੜ ਸੁਣਿਆ ਸਭਤੁ ਜਗਤ ਵਿਚਿ.” ( ਮ : ੪ ਵਾਰ ਗਉ ੧ ) ੨ ਮਰਾ. ਸੰਗ੍ਯਾ— ਕਿਨਾਰਾ. ਤਟ । ੩ ਸਮਾਪਤੀ. ਅੰਤ । ੪ ਸਿੰਧੀ. ਤਡ. ਸਹਾਰਾ. ਓਟ । ੫ ਸਿੰਧੀ. ਤੜ. ਸਨਾਨ ( ਇਸਨਾਨ ) . ੬ ਸਨਾਨ ਦਾ ਘਾਟ । ੭ ਅਨੁ— ਤੜ ਤੜ ਸ਼ਬਦ. ਤੜਕਾਰ. ਜਿਵੇਂ— ਦਾਣੇ ਤੜ ਤੜ ਭੁਜਦੇ ਹਨ. ਬੰਦੂਕਾਂ ਤੜ ਤੜ ਚਲ ਰਹੀਆਂ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5383, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੁਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁਡ . ਸੰ. तुड्. ਧਾ— ਕੁੱਟਣਾ , ਤਾੜਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5372, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੁੰਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁੰਡ . ਸੰ. तुण्ड . ਸੰਗ੍ਯਾ— ਮੁਖ. ਮੂੰਹ । ੨ ਚੁੰਜ । ੩ ਤਲਵਾਰ ਦਾ ਪਿਪਲਾ. ਨੋਕ । ੪ ਸ਼ਿਵ. ਮਹਾਦੇਵ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5374, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੁੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁੜ . ਜਿਲਾ ਅਮ੍ਰਿਤਸਰ , ਤਸੀਲ ਤਰਨਤਾਰਨ , ਥਾਣਾ ਸਰਹਾਲੀ ਦਾ ਇੱਕ ਪਿੰਡ , ਜੋ ਰੇਲਵੇ ਸਟੇਸ਼ਨ ਤਰਨਤਾਰਨ ਤੋਂ ਦਸ ਮੀਲ ਉੱਤਰ ਪੱਛਮ ਹੈ. ਇਸ ਪਿੰਡ ਦੀ ਆਬਾਦੀ ਦੇ ਵਿੱਚ ਸ਼੍ਰੀ ਗੁਰੂ ਅੰਗਦ ਸਾਹਿਬ ਜੀ ਦਾ ਗੁਰਦ੍ਵਾਰਾ ਹੈ.

        ਇੱਕ ਵਾਰ ਅਜੇਹੀ ਔੜ ਲੱਗੀ ਕਿ ਵਰਖਾ ਦੀ ਬੂੰਦ ਨਾ ਡਿਗੀ. ਸਾਰੇ ਲੋਕ ਕੱਠੇ ਹੋਕੇ ਦਾਦੂ ਨਾਮਕ ਤਪੇ ਪਾਸ ( ਜੋ ਖਡੂਰ ਵਿੱਚ ਹੀ ਵਸਦਾ ਸੀ ) ਗਏ , ਅਤੇ ਵਰਖਾ ਲਈ ਬੇਨਤੀ ਕੀਤੀ. ਉਸ ਨੇ ਕਿਹਾ ਕਿ ਜਦ ਤਾਈਂ ਗੁਰੂ ਅੰਗਦ ਜੀ ਖਡੂਰ ਵਸਦੇ ਹਨ , ਤਦ ਤੀਕ ਵਰਖਾ ਨਹੀਂ ਪਵੇਗੀ. ਜੇ ਉਹ ਇੱਥੋਂ ਚਲੇ ਜਾਣ , ਤਾਂ ਵਰਖਾ ਹੋਵੇਗੀ. ਇਹ ਬਾਤ ਲੋਕਾਂ ਨੇ ਗੁਰੂ ਜੀ ਪਾਸ ਜਾ ਕਹੀ , ਤਾਂ ਰਾਤ ਨੂੰ ਸਤਿਗੁਰੂ ਇਕੱਲੇ ਹੀ ਖਡੂਰ ਸਾਹਿਬ ਤੋਂ ਚੱਲਕੇ ਇੱਥੇ ਆ ਗਏ. ਇਸ ਥਾਂ ਤੋਂ ਪਿੰਡ “ ਛਾਪਰੀ” ਦੀ ਸੰਗਤਿ ਗੁਰੂ ਜੀ ਨੂੰ ਆਪਣੇ ਪਿੰਡ ਲੈ ਆਈ.  ਉੱਥੇ ਕੁਝ ਸਮਾਂ ਗੁਰੂ ਜੀ ਰਹੇ. ਫਿਰ ਭਰੋਵਾਲ ਪਿੰਡ ਹੁੰਦੇ ਹੋਏ ਖਡੂਰ ਵਾਸੀਆਂ ਦੀ ਪਸ਼ਚਾਤਾਪ ਸਹਿਤ ਕੀਤੀ ਹੋਈ ਅਰਜੋਈ ਮੰਨਕੇ ਮੁੜ ਖਡੂਰ ਸਾਹਿਬ ਚਰਨ ਪਾਏ.

        ਪਹਿਲਾਂ ਇੱਥੇ ਸਾਧਾਰਨ ਅਸਥਾਨ ਸੀ. ੨੦-੨੨ ਸਾਲ ਤੋਂ ਭਾਈ ਨੱਥਾ ਸਿੰਘ ਜੀ ਪੁਜਾਰੀ ਦੀ ਪ੍ਰੇਰਣਾ ਨਾਲ ਬਹੁਤ ਸੁੰਦਰ ਦਰਬਾਰ ਬਣ ਗਿਆ ਹੈ. ਨਿੱਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ. ਦਸ ਵਿੱਘੇ ਜ਼ਮੀਨ ਸਰਦਾਰ ਜਗਤ ਸਿੰਘ ਨੰਬਰਦਾਰ ਅਤੇ ਸਰਦਾਰ ਮੰਗਲ ਸਿੰਘ ਚੰਦਨ ਸਿੰਘ ਨੇ ਦਿੱਤੀ ਹੋਈ ਹੈ । ੨ ਤ੍ਰੁਟਿ. ਘਾਟਾ. ਕਮੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5372, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੇੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੇੜ . ਸੰਗ੍ਯਾ— ਤ੍ਰੇੜ. ਦਰਾਰ. ਸ਼ਿਗਾਫ਼ । ੨ ਕਮਰ ਤੋਂ ਲੈ ਕੇ ਗੋਡੇ ਤੋਂ ਉੱਪਰਲਾ ਭਾਗ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5379, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੋੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋੜ . ਸੰਗ੍ਯਾ— ਲੋਹੇ ਦੀ ਸਲਾਈ , ਜਿਸ ਨੂੰ ਗਲੋਟੇ ਵਿੱਚ ਦੇਕੇ ਸੂਤ ਅਟੇਰੀਦਾ ਹੈ । ੨ ਸਿੰਧੀ. ਅੰਤ. ਸਿਰਾ. ਹ਼ੱਦ । ੩ ਨਸ਼ੇ ਦੇ ਟੁੱਟਣ ਦਾ ਭਾਵ । ੪ ਦੇਖੋ , ਤੋੜਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੰਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੰਡ . ਸੰ. तण्ड् . ਧਾ— ਕੁੱਟਣਾ , ਤਾੜਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5372, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੁੜ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਤੁੜ ( ਪਿੰਡ ) : ਅੰਮ੍ਰਿਤਸਰ ਜ਼ਿਲ੍ਹੇ ਦੇ ਖਡੂਰ ਸਾਹਿਬ ਨਗਰ ਤੋਂ 9 ਕਿ.ਮੀ. ਦੱਖਣ-ਪੱਛਮ ਵਲ ਵਸਿਆ ਇਕ ਪਿੰਡ , ਜਿਸ ਵਿਚ ‘ ਗੁਰਦੁਆਰਾ ਦੂਸਰੀ ਪਾਤਿਸ਼ਾਹੀ’ ਬਣਿਆ ਹੋਇਆ ਹੈ । ਸਥਾਨਕ ਰਵਾਇਤ ਅਨੁਸਾਰ ਇਕ ਵਾਰ ਬਾਰਸ਼ ਨ ਹੋਣ ਕਾਰਣ ਸੋਕਾ ਪੈ ਗਿਆ । ਪਿੰਡ ਵਾਸੀ ਦਾਦੂ ਨਾਂ ਦੇ ਇਕ ਤਪੇ ਪਾਸ ਉਪਾ ਪੁਛਣ ਲਈ ਗਏ ਜੋ ਖਡੂਰ ਸਾਹਿਬ ਵਿਚ ਹੀ ਰਹਿੰਦਾ ਸੀ । ਉਸ ਨੇ ਈਰਖਾਵਸ ਲੋਕਾਂ ਨੂੰ ਕਿਹਾ ਕਿ ਜਦ ਤਕ ਗੁਰੂ ਅੰਗਦ ਇਸ ਪਿੰਡ ਵਿਚ ਰਹਿੰਦਾ ਹੈ , ਤਦ ਤਕ ਬਰਖਾ ਨਹੀਂ ਹੋ ਸਕਦੀ । ਲੋਕਾਂ ਨੇ ਇਹ ਗੱਲ ਗੁਰੂ ਜੀ ਨੂੰ ਜਾ ਕਹੀ । ਗੁਰੁ ਜੀ ਉਥੋਂ ਰਾਤੋਂ-ਰਾਤ ਚਲ ਕੇ ‘ ਤੁੜ’ ਪਿੰਡ ਵਾਲੀ ਥਾਂ’ ਤੇ ਆ ਕੇ ਬੈਠ ਗਏ । ਇਥੋਂ ‘ ਖ਼ਾਨ ਛਾਪਰੀ ’ ਪਿੰਡ ਦੇ ਲੋਕ ਗੁਰੂ ਜੀ ਨੂੰ ਆਪਣੇ ਪਿੰਡ ਲੈ ਗਏ । ਉਥੇ ਕੁਝ ਸਮਾਂ ਰਹਿ ਕੇ ਗੁਰੂ ਜੀ ਭਰੋਵਾਲ ਪਹੁੰਚ ਗਏ । ਖਡੂਰ ਸਾਹਿਬ ਦੇ ਨਿਵਾਸੀਆਂ ਨੇ ਆਪਣੀ ਭੁਲ ਨੂੰ ਮਹਿਸੂਸ ਕੀਤਾ ਅਤੇ ਬੇਨਤੀ ਕਰਕੇ ਗੁਰੂ ਜੀ ਨੂੰ ਖਡੂਰ ਸਾਹਿਬ ਤੋਂ ਵਾਪਸ ਲੈ ਆਏ ।

                      ਤੁੜ ਪਿੰਡ ਵਿਚ ਪਹਿਲਾ ਇਕ ਸਾਧਾਰਣ ਜਿਹਾ ਸਮਾਰਕ ਸੀ । ਵੀਹਵੀਂ ਸਦੀ ਦੇ ਆਰੰਭ ਵਿਚ ਭਾਈ ਨੱਥਾ ਸਿੰਘ ਨੇ ਇਥੇ ਗੁਰਦੁਆਰਾ ਬਣਵਾਇਆ । ਇਸੇ ਸਦੀ ਦੇ ਸੱਤਵੇਂ ਦਹਾਕੇ ਵਿਚ ਇਥੋਂ ਦੀ ਸੰਗਤ ਨੇ ਕਾਰ-ਸੇਵਾ ਰਾਹੀਂ ਨਵੀਂ ਇਮਾਰਤ ਉਸਾਰ ਲਈ ਹੈ । ਇਸ ਗੁਰੂ-ਧਾਮ ਦੀ ਵਿਵਸਥਾ ਵੀ ਸਥਾਨਕ ਸੰਗਤ ਹੀ ਕਰਦੀ ਹੈ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5353, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਤਡੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਡੇ ( ਕ੍ਰਿ. । ਪੁ. ਪੰਜਾਬੀ ਤੱਡਣਾ * ) ਟੱਡੇ , ਪਸਾਰੇ ।

----------

* -ਤਡ- ਸੰਸਕ੍ਰਿਤ ਧਾਤੂ ਹੈ ਇਸ ਦੇ ਅਰਥ -ਮਾਰਨਾ- ਹਨ , ਮਾਰਨ ਲਗਿਆਂ ਹਥ ਪਸਰਦਾ ਹੈ , ਹੋ ਸਕਦਾ ਹੈ , ਟਡਣਾ ਇਸੇ ਮੂਲ ਤੋਂ ਹੋਵੇ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5353, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਤੜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤੜ ( ਕ੍ਰਿ. ਵਿ. । ਸੰਸਕ੍ਰਿਤ ਤਤੑ = ਤਿਸ ਕਰ ਕੇ , ਓਦੋਂ , ਤਦੋਂ , ਤਦ ਤੋਂ । ਪੰਜਾਬੀ ਤਤ , ਤਟ , ਤੜ = ਓਸੇ ਵੇਲੇ ) ਝਟ ਪਟ , ਤਾਬੜ ਤੋੜ । ਯਥਾ-‘ ਤੜ ਸੁਣਿਆ ਸਭਤੁ ਜਗਤ ਵਿਚਿ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5353, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.