ਦਾਦੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਦੀ ( ਨਾਂ , ਇ ) ਪਿਤਾ ਦੀ ਮਾਂ; ਦਾਦੇ ਦੀ ਪਤਨੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 971, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਾਦੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਦੀ . ਸੰਗ੍ਯਾ— ਪਿਤਾ ਦੀ ਮਾਤਾ. ਪਿਤਾਮਹੀ । ੨ ਫ਼ਾ.ਦਾਦ ( ਇਨ੉੠ਫ਼ ) ਚਾਹੁਣ ਵਾਲਾ. ਫਰਿਆਦੀ. “ ਦਾਦੀ ਦਾਦਿ ਨ ਪਹੁਚਨਹਾਰਾ , ਚੂਪੀ ਨਿਰਨਉ ਪਾਇਆ.” ( ਆਸਾ ਮ : ੫ ) ਜੋ ਫ਼ਰਿਆਦੀ ਵਾਵੇਲਾ ਕਰਨ ਤੋਂ ਇਨਸਾਫ ਨਹੀਂ ਪਾ ਸਕਦਾ ਸੀ , ਹੁਣ ਚੁਪਕੀਤੇ ਹੀ ਫੈਸਲਾ ਪਾ ਲਿਆ. ਭਾਵ— ਵਿਚਾਰ ਦੀ ਪ੍ਰਾਪਤੀ ਹੋਣ ਪੁਰ ਅਸਲ ਬਾਤ ਸਮਝਕੇ ਖ਼ਾਮੋਸ਼ੀ ਅਖ਼ਤਿਆਰ ਕਰ ਲਈ । ੩ ਤੂੰ ਦਿੱਤਾ. ਦੇਖੋ , ਦਾਦਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 755, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦਾਦੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦਾਦੀ * ( ਗੁ. । ਫ਼ਾਰਸੀ ਦਾਦ । ਈ , ਪੰਜਾਬੀ ਪ੍ਰਤੇ ) ਫ਼ਰਿਆਦੀ ।

----------

* ਪੰਜਾਬੀ ਵਿਚ ਦਾਦੀ ਪਿਤਾ ਦੀ ਮਾਤਾ ਨੂੰ ਬੀ ਆਖਦੇ ਹਨ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 731, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.