ਲਾਗ–ਇਨ/ਨਵਾਂ ਖਾਤਾ |
+
-
 
ਦੋਜ

ਦੋਜ (ਸੰ.। ਫ਼ਾਰਸੀ ਦੋਜ਼ਖ਼ ਦਾ ਪੰਜਾਬੀ ਸੰਖੇਪ) ਨਰਕ। ਯਥਾ-‘ਅਜਰਾਈਲੁ ਨ ਦੋਜ ਠਰਾ’। ਜਮ ਤਿਸ ਨੂੰ ਨਰਕ ਵਿਚ ਨਹੀਂ ਠਹਿਰਾਉਂਦਾ ਭਾਵ ਇਹ ਕਿ ਬਹਿਸ਼ਤ ਵਿਚ ਰਖੇਗਾ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2327,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਦੂਜ

ਦੂਜ. ਸੰਗ੍ਯਾ—ਦ੍ਵਿਤੀਯਾ. ਚੰਦ੍ਰਮਾ ਦੇ ਪੱਖ ਦੀ ਦੂਜੀ ਤਿਥਿ । ੨ ਵਿ—ਦੂਜਾ. ਦ੍ਵਿਤੀਯ. ਦੂਸਰਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2328,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੋਜ

ਦੋਜ. ਦੋ ਤੋਂ ਜਣਿਆ ਹੋਇਆ. ਦੋਗਲਾ. ਹਰਾਮੀ. ਜਾਰਜ। ੨ ਦੋਜ਼ਖ਼ ਦਾ ਸੰਖੇਪ. “ਅਜਰਾਈਲ ਨ ਦੋਜ ਠਰਾ.” (ਮਾਰੂ ਸੋਲਹੇ ਮ: ੫)  ਅਜ਼ਰਾਈਲ ਦੋਜ਼ਕ ਵਿੱਚ ਨਹੀਂ ਠਹਿਰਾਵੇਗਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2329,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੁੱਜੋ

ਦੁੱਜੋ   ਵਿ—ਦੂਜਾ. ਦ੍ਵਿਤੀਯ. ਦੂਸਰਾ. “ਬਿਨ ਅਕਾਲ ਦੁੱਜੋ ਕਵਨ?” (ਗ੍ਯਾਨ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2332,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੂਜੈ

ਦੂਜੈ. ਦੂਸਰੇ ਦਰਜੇ। ੨ ਦੂਸਰੇ ਨਾਲ. “ਦੂਜੈ ਲਗੈ ਜਾਇ.” (ਮ: ੨ ਵਾਰ ਆਸਾ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2333,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੂਜੋ

ਦੂਜੋ. ਦੇਖੋ, ਦੂਜਾ । ੨ ਡਿੰਗ. ਸੰਗ੍ਯਾ—ਪੋਤ੍ਰਾ. ਪੌਤ੍ਰ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2333,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੂਜ

ਦੂਜ [ਨਾਂਇ] ਚੰਦਰਮਾ ਦੇ ਕਿਸੇ ਇੱਕ ਪੱਖ ਦੀ ਦੂਜੀ ਤਿਥ ਜਾਂ ਤਾਰੀਖ਼; ਦੂਈ; ਦੁਜਾਇਗੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2338,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਦੂਜੇ

ਦੂਜੇ (ਨਾਂ,ਪੁ) ਦਾਣਿਆਂ ਦਾ ਬੋਹਲ ਤੋਲਣ ਸਮੇਂ ਦੂਜੀ ਧਾਰਨ ਦੀ ਗਿਣਤੀ ਸਮੇਂ ਕੀਤਾ ਉਚਾਰਨ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2562,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ