ਧਰਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਰਤੀ ( ਨਾਂ , ਇ ) ਜ਼ਮੀਨ; ਪ੍ਰਿਥਵੀ; ਭੋਂਏਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4769, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧਰਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਰਤੀ [ ਨਾਂਇ ] ਭੂਮੀ , ਜ਼ਮੀਨ; ਮੁਲਕ , ਦੇਸ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4759, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧਰਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਰਤੀ ਸੰ. ਧਰਿਤ੍ਰੀ. ਸੰਗ੍ਯਾ— ਜੀਵਾਂ ਨੂੰ ਧਾਰਨ ਕਰਨ ਵਾਲੀ , ਪ੍ਰਿਥਿਵੀ. ਜ਼ਮੀਨ. ਭੂਮਿ. “ ਧਰਤਿ ਕਾਇਆ ਸਾਧਿਕੈ.” ( ਵਾਰ ਆਸਾ ) “ ਧਨੁ ਧਰਤੀ , ਤਨੁ ਹੋਇਗਇਓ ਧੂੜਿ.” ( ਸਾਰ ਨਾਮਦੇਵ ) ੨ ਤੋਲਣ ਵਾਲੇ ਦਾ ਸੰਖ੍ਯਾਕ੍ਰਮ. ਤੋਲਣ ਵੇਲੇ ਇੱਕ ਦੋ ਤਿਨ ਆਦਿ ਗਿਣਤੀ ਦਾ ਸਿਲਸਿਲੇ ਵਾਰ ਉੱਚਾਰਣ ਦਾ ਕੰਮ । ੩ ਤੋਲ ( ਵਜ਼ਨ ) ਦੀ ਸਮਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3947, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਧਰਤੀ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਧਰਤੀ : ਸੰਸਕ੍ਰਿਤ ਦੇ ਸ਼ਬਦ ‘ ਧਰਿਤ੍ਰੀ’ ਦੇ ਤਦਭਵ ਰੂਪ ਇਸ ਸ਼ਬਦ ਦਾ ਇਹ ਨਾਂ ਇਸ ਕਰਕੇ ਹੈ ਕਿਉਂਕਿ ਇਹ ਸਾਰੇ ਜੀਵਾਂ ਨੂੰ ਧਾਰਣ ਕਰਨ ਵਾਲੀ ਹੈ । ਅਸਲ ਵਿਚ , ਸਭ ਜੜ-ਚੇਤਨ ਇਸੇ ਉਪਰ ਟਿਕੇ ਹੋਏ ਹਨ । ਇਸ ਦੇ ਹੋਰ ਨਾਂ ਭੂਮੀ , ਪ੍ਰਿਥਵੀ , ਜ਼ਮੀਨ ਆਦਿ ਵੀ ਹਨ । ਚੂੰਕਿ ਇਹ ਸਭ ਨੂੰ ਧਾਰਣ ਕਰਦੀ ਹੈ , ਇਸ ਲਈ ਇਸ ਨੂੰ ‘ ਧਰਤੀ ਮਾਤਾ ’ ਵੀ ਕਿਹਾ ਜਾਂਦਾ ਹੈ । ‘ ਜਪੁਜੀਬਾਣੀ ਦੇ ਅੰਤਿਮ ਸ਼ਲੋਕ ਵਿਚ ਇਸ ਦੀ ‘ ਮਾਤਾ’ ਵਜੋਂ ਸਥਾਪਨਾ ਹੋਈ ਹੈ— ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ( ਗੁ.ਗ੍ਰੰ.8 ) । ‘ ਜਪੁਜੀ’ ਵਿਚ ਇਸ ਨੂੰ ਅਤਿ ਵਿਸਤਰਿਤ ਵੀ ਕਿਹਾ ਗਿਆ ਹੈ— ਧਰਤੀ ਹੋਰੁ ਪਰੈ ਹੋਰੁ ਹੋਰੁ ( ਗੁ.ਗ੍ਰੰ.3 ) । 34ਵੀਂ ਪਉੜੀ ਵਿਚ ਇਸ ਨੂੰ ‘ ਧਰਮਸਾਲ’ ਵਿਸ਼ੇਸ਼ਣ ਨਾਲ ਵਿਸ਼ਿਸ਼ਟ ਕੀਤਾ ਗਿਆ ਹੈ ।

                      ਇਸ ਨੂੰ ਮਾਤਾ ਇਸ ਲਈ ਕਿਹਾ ਜਾਂਦਾ ਹੈ ਕਿਉਂਕਿ ਇਹ ਸਭ ਨੂੰ ਅੰਨ , ਜਲ , ਫਲ , ਖਾਧ ਪਦਾਰਥ ਹੀ ਪ੍ਰਦਾਨ ਨਹੀਂ ਕਰਦੀ , ਸਗੋਂ ਉਨ੍ਹਾਂ ਦੀ ਰਖਿਆ ਵੀ ਕਰਦੀ ਹੈ । ਇਹੀ ਕਾਰਣ ਹੈ ਕਿ ਇਸ ਨੂੰ ਮਾਤਾ ਵਜੋਂ ਪੂਜਿਆ ਜਾਂਦਾ ਹੈ । ਇਹ ਪੂਜਾ ਅਨੇਕ ਰੂਪਾਂ ਵਿਚ ਪ੍ਰਚਲਿਤ ਹੈ । ਮਕਾਨ ਦੀ ਨੀਂਹ ਪੁਟਣ ਵੇਲੇ , ਖੇਤ ਬੀਜਣ ਵੇਲੇ , ਖੂਹ ਖੋਦਣ ਵੇਲੇ , ਨਵੇਂ ਸੂਏ ਪਸ਼ੂ ਦੀਆਂ ਪਹਿਲੀਆਂ ਧਾਰਾਂ ਅਰਪਿਤ ਕਰਨ ਵੇਲੇ , ਧਰਤੀ ਪ੍ਰਤਿ ਪੂਰਾ ਆਦਰ ਪ੍ਰਗਟ ਕੀਤਾ ਜਾਂਦਾ ਹੈ । ਮਰਨ ਵੇਲੇ ਪ੍ਰਾਣੀ ਨੂੰ ਵੀ ਹਿੰਦੂ-ਮਤ ਅਨੁਸਾਰ ਧਰਤੀ ਉਤੇ ਲਿਟਾ ਦਿੱਤਾ ਜਾਂਦਾ ਹੈ ਤਾਂ ਜੋ ਉਹ ਆਪਣੇ ਪ੍ਰਾਣ ਧਰਤੀ ਮਾਤਾ ਦੀ ਗੋਦ ਵਿਚ ਤਿਆਗੇ ਅਤੇ ਭੈੜੀਆਂ ਰੂਹਾਂ ਦੇ ਪ੍ਰਭਾਵ ਤੋਂ ਬਚ ਜਾਏ ।

                      ਸੰਕਟ ਵੇਲੇ ਇਸਤਰੀਆਂ ਧਰਤੀ ਮਾਤਾ ਦੀ ਗੋਦ ਵਿਚ ਸਮਾਉਂਦੀਆਂ ਹਨ । ਇਸ ਧਾਰਣਾ ਬਾਰੇ ਅਨੇਕ ਪੌਰਾਣਿਕ ਪ੍ਰਸੰਗ ਉਪਲਬਧ ਹਨ । ‘ ਰਾਮਾਇਣ’ ਦੀ ਸੀਤਾ ਮਾਤਾ ਧਰਤੀ ਵਿਚ ਹੀ ਸਮਾਈ ਸੀਥਲ ਵਿਚ ਰੁਲਦੀ ਸੱਸੀ ਨੇ ਧਰਤੀ ਮਾਤਾ ਦੀ ਗੋਦ ਵਿਚ ਪਨਾਹ ਲਈ ਸੀ ।

                      ਦੈਂਤਾਂ ਦੇ ਅਤਿਆਚਾਰਾਂ ਦੇ ਵਧਣ ਨਾਲ ਪੈਦਾ ਹੋਏ ਸੰਕਟ ਵੇਲੇ ਇਹ ਆਪਣੇ ਪਰਿਤ੍ਰਾਣ ਲਈ ਬ੍ਰਹਮਾ ਨੂੰ ਨਾਲ ਲੈ ਦੇ ਵਿਸ਼ਣੂ ਪਾਸ ਜਾਂਦੀ ਹੈ , ਕਈ ਵਾਰ ਇਹ ਗਊ ਦਾ ਰੂਪ ਵੀ ਧਾਰਣ ਕਰਕੇ ਆਪਣੇ ਆਪ ਨੂੰ ਵਿਸ਼ਣੂ ਸਾਹਮਣੇ ਪ੍ਰਸਤੁਤ ਕਰਦੀ ਹੈ । ਵਿਸ਼ਣੂ ਅਵਤਾਰ ਧਾਰ ਕੇ ਧਰਤੀ ਦਾ ਦੁਖ ਹਰਦਾ ਹੈ । ਅਵਤਾਰਵਾਦ ਦੇ ਮੂਲ ਵਿਚ ਇਹੀ ਮਾਨਤਾ ਕੰਮ ਕਰਦੀ ਪ੍ਰਤੀਤ ਹੁੰਦੀ ਹੈ ।

                      ਧਰਤੀ ਕਦੋਂ ਅਤੇ ਕਿਵੇਂ ਹੋਂਦ ਵਿਚ ਆਈ ? ਇਸ ਬਾਰੇ ਕੋਈ ਵਿਗਿਆਨਿਕ ਤੱਥ ਉਪਲਬਧ ਨਹੀਂ ਹੈ । ਪੌਰਾਣਿਕ ਸਾਹਿਤ ਅਨੁਸਾਰ ਸੁਤੇ ਹੋਏ ਵਿਸ਼ਣੂ ਦੇ ਕੰਨਾ ਵਿਚੋਂ ਦੋ ਦੈਂਤ— ਮਧੂ ਅਤੇ ਕੈਟਭ— ਪੈਦਾ ਹੋਏ । ਉਨ੍ਹਾਂ ਨੇ ਨਾਭਿ-ਕਮਲ ਤੋਂ ਪੈਦਾ ਹੋਏ ਬ੍ਰਹਮਾ ਨੂੰ ਮਾਰਨਾ ਚਾਹਿਆ , ਪਰ ਵਿਸ਼ਣੂ ਨੇ ਉਨ੍ਹਾਂ ਨਾਲ ਯੁੱਧ ਕਰਕੇ ਮਾਰ ਦਿੱਤਾ । ‘ ਹਰਿਵੰਸ਼-ਪੁਰਾਣ’ ਵਿਚ ਜ਼ਿਕਰ ਆਇਆ ਹੈ ਕਿ ਉਨ੍ਹਾਂ ਦੈਂਤਾਂ ਦੀ ਮਿਝ ( ਮੇਦਸ ) ਤੋਂ , ਜੋ ਸਮੁੰਦਰ ਵਿਚ ਪਸਰ ਗਈ ਸੀ , ਮੇਦਨੀ ( ਧਰਤੀ ) ਬਣ ਗਈ ।

                      ਇਹ ਵੀ ਧਾਰਣਾ ਹੈ ਕਿ ਪਹਿਲਾਂ ਹਰ ਪਾਸੇ ਜਲ ਹੀ ਜਲ ਸੀ ਅਤੇ ਧਰਤੀ ਜਲ ਦੇ ਹੇਠਾਂ ਸੀ । ਪਰ ਦੇਵ-ਅਸੁਰ ਸੰਗ੍ਰਾਮ ਵੇਲੇ ਅਜਿਹੀ ਉਥਲ-ਪੁਥਲ ਮਚੀ ਕਿ ਹੇਠਲੀ ਧਰਤੀ ਉਪਰ ਨੂੰ ਆ ਕੇ ਕਿਤੇ ਕਿਤੇ ਟਿਕ ਗਈ । ਉਹ ਬਾਦ ਵਿਚ ਪ੍ਰਿਥਵੀ ਕਰਕੇ ਜਾਣੀ ਜਾਣ ਲਗੀ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3885, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਧਰਤੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਧਰਤੀ ( ਸੰ. । ਦੇਖੋ , ਧਰਤਿ ) ਪ੍ਰਿਥਵੀ , ਜ਼ਮੀਨ । ਯਥਾ-‘ ਧਰਤੀ ਚੀਜੀ ਕਿ ਕਰੇ ’ । ਤਥਾ-‘ ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ’ । ਇਸ ਦੇ ਭਾਵਾਰਥ ਵਿਚ ਧਰਤੀ ਤੋਂ ਮੁਰਾਦ ਮਨ ਬੀ ਲੈਂਦੇ ਹਨ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3885, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.