ਲਾਗ–ਇਨ/ਨਵਾਂ ਖਾਤਾ |
+
-
 
ਨਿਯਮ

ਨਿਯਮ : ‘ਨਿਯਮ’ ਉਸ ਤਪਸਿਆ ਨੂੰ ਆਖਦੇ ਹਨ ਜਿਸ ਰਾਹੀਂ ਸਦਾਕਾਰ ਦੀ ਪਾਲਣਾ ਹੁੰਦੀ ਹੈ ਅਤੇ ਮਨ ਤੇ ਸ਼ਰੀਰ ਦੀ ਸ਼ੁਧੀ ਹੁੰਦੀ ਹੈ। ‘ਯੋਗ ਸੂਤ੍ਰ ’ (2/32) ਅਨੁਸਾਰ ਨਿਯਮ ਪੰਜ ਹਨ-ਸ਼ੌਚ (ਸ਼ਰੀਰਿਕ ਅਤੇ ਮਾਨਸਿਕ ਸ਼ੁੱਧੀ), ਸੰਤੋਸ਼, ਤਪ (ਗਰਮੀ, ਸਰਦੀ ਸਹਿਣ ਕਰਨ ਦਾ ਅਭਿਆਸ ਅਤੇ ਕਠੋਰ ਬ੍ਰਤ ਨੂੰ ਪਾਲਣਾ), ਸ੍ਵਾਧੑਯਾਯ (ਨੇਮ ਨਾਲ ਧਰਮ-ਗ੍ਰੰਥਾਂ ਦਾ ਅਧਿਐਨ), ਈਸ਼ਵਰ ਪ੍ਰਣਿਧਾਨ (ਈਸ਼ਵਰ ਦਾ ਧਿਆਨ ਅਤੇ ਉਸ ਵਿਚ ਸਭ ਕਰਮਾਂ ਦਾ ਸਮਰਪਣ)। ‘ਹਠਯੋਗ ਪ੍ਰਦੀਪਿਕਾ’ (ਪੰਨਾ 16) ਅਤੇ ‘ਦਰਸ਼ਨ’ ਉਪਨਿਸ਼ਦ (2/1) ਵਿਚ ਨਿਯਮਾਂ ਦੀ ਗਿਣਤੀ ਦਸ ਹੈ ਅਤੇ ‘ਭਾਗਵਤ ਪੁਰਾਣ ’ (11/19/34) ਵਿਚ ਬਾਰ੍ਹਾਂ। ਯਮ ਅਤੇ ਨਿਯਮ ਦੋਵੇਂ ਨੈਤਿਕ ਸਾਧਨਾ ਉਤੇ ਬਲ ਦਿੰਦੇ ਹਨ ਅਤੇ ਯੋਗ ਅਭਿਆਸ ਲਈ ਆਵੱਸ਼ਕ ਹਨ। ਇਨ੍ਹਾਂ ਦੋਹਾਂ ਦੇ ਅਭਿਆਸ ਨਾਲ ਵੈਰਾਗ (ਵਾਸਨਾ ਦਾ ਅਭਾਵ) ਸੁਲਭ ਹੋ ਜਾਂਦਾ ਹੈ।

ਲੇਖਕ : ਡਾ. ਰਤਨ ਸਿੰਘ ਜੱਗੀ,     ਸਰੋਤ : ਸਾਹਿੱਤ ਕੋਸ਼ ਪਾਰਿਭਾਸ਼ਿਕ ਸ਼ਬਦਾਵਲੀ, ਪਬਲੀਕੇਸ਼ਨ ਬਿਊਰੋ ਪੰਜਾਬੀ ਯੂਨੀਵਰਦਿਟੀ, ਪਟਿਆਲਾ,     ਹੁਣ ਤੱਕ ਵੇਖਿਆ ਗਿਆ : 999,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 5/25/2015 12:00:00 AM
ਹਵਾਲੇ/ਟਿੱਪਣੀਆਂ: noreference

ਨਿਯਮ

ਨਿਯਮ. ਸੰ. ਸੰਗ੍ਯਾ—ਦ੎ਤੂਰ. ਕ਼ਾਇ਼ਦਾ। ੨ ਪ੍ਰਤਿਗ੍ਯਾ. ਪ੍ਰਣ। ੩ ਯੋਗ ਦਾ ਇੱਕ ਅੰਗ , ਅਰਥਾਤ—ਤਪ, ਸੰਤੋਖ , ਪਵਿਤ੍ਰਤਾ,

ਵਿਦ੍ਯਾਅਭ੍ਯਾਸ, ਦਾਨ ਆਦਿ ਦਾ ਨਿਰੰਤਰ ਪਾਲਨ। ੪ ਫ਼ਾ    ਮੈ ਨਹੀਂ ਹਾਂ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1017,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਨਿਯਮ

ਨਿਯਮ [ਨਾਂਪੁ] ਅਸੂਲ , ਸਿਧਾਂਤ , ਕਾਇਦਾ , ਦਸਤੂਰ, ਜ਼ਾਬਤਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1195,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ