ਨਿਰਗੁਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਰਗੁਣ [ਵਿਸ਼ੇ] ਮਾਇਆ ਦੇ ਗੁਣਾਂ ਤੋਂ ਰਹਿਤ; ਜਿਸ ਵਿੱਚ ਕੋਈ ਗੁਣ ਨਾ ਹੋਵੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 639, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਿਰਗੁਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਨਿਰਗੁਣ. ਸੰ. ਨਿਗੁਣ. ਵਿ—ਮਾਇਆ ਦੇ ਸਤ ਰਜ ਤਮ ਗੁਣ ਤੋਂ ਰਹਿਤ । ੨ ਸ਼ੁੱਧ ਬ੍ਰਹ. “ਨਿਰਗੁਣ ਰਾਮ ਤਿਨੀ ਬੂਝਿ ਲਹਿਆ.” (ਆਸਾ ਪਟੀ ਮ: ੩) ੩ ਬਿਨਾ ਫ਼ਤ. ਗੁਣਹੀਨ. ਖ਼ੂਬੀ ਤੋਂ ਬਿਨਾ. “ਨਿਰਗੁਣ ਨਿਸਤਾਰੇ.” (ਆਸਾ ਮ: ੫) ੪ ਕਮਜ਼ੋਰ. ਬਲ ਰਹਿਤ. “ਇਕ ਨਿਰਗੁਣ ਬੈਲ ਹਮਾਰ.” (ਗਉ ਰਵਿਦਾਸ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 588, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਨਿਰਗੁਣ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਨਿਰਗੁਣ (ਗੁ.। ਸੰਸਕ੍ਰਿਤ ਨਿਰੑਗੁਣ) ੧. ਮਾਯਕ ਗੁਣ ਜਿਸ ਵਿਚ ਨਾ ਹੋਣ , ਸੋ ਵਾਹਿਗੁਰੂ, ਪਾਰਬ੍ਰਹਮ। ਅਥਵਾ ੨. ਰੂਪ ਰੇਖ ਰੰਗ ਤੋਂ ਪਰੇ। ਅਥਵਾ ੩. ਤ੍ਰੈ ਗੁਣਾਂ -ਤਮ, ਰਜ , ਸਤ- ਤੋਂ ਭਿੰਨ ਪ੍ਰਭੂ। ਯਥਾ-‘ਨਿਰਗੁਣੁ ਸਰਗੁਣੁ ਆਪੇ ਸੋਈ ’।
੨. ਗੁਣ ਹੀਨ, ਮੂਰਖ। ਸ਼ੁਭ ਗੁਣਾਂ ਤੋਂ ਖਾਲੀ। ਯਥਾ-‘ਨਿਰਗੁਣ ਵੰਤੜੀਏ ਪਿਰ ਦੇਖਿ ਹਦੂਰੇ ਰਾਮ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 569, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First