ਪਰਲੋਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਲੋਕ ( ਨਾਂ , ਪੁ ) ਅਗਲਾ ਜਹਾਨ; ਪ੍ਰਾਣੀ ਦੇ ਮਰਨ ਉਪਰੰਤ ਨਿਵਾਸ ਕਰਨ ਵਾਲਾ ਮੰਨਿਆ ਜਾਂਦਾ ਜਹਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2226, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਰਲੋਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਲੋਕ [ ਨਾਂਪੁ ] ਅਗਲਾ ਜਹਾਨ ਜਿੱਥੇ ਲੋਕ ਮਰਨ ਉਪਰੰਤ ਜਾਂਦੇ ਹਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2208, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਰਲੋਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਲੋਕ ਸੰਗ੍ਯਾ— ਪਰਾਏ ਲੋਕ , ਜੋ ਆਪਣੇ ਨਹੀਂ । ੨ ਸੰ. ਦੂਸਰਾ ਲੋਕ. ਉਹ ਅਸਥਾਨ , ਜੋ ਸ਼ਰੀਰ ਛੱਡਣ ਪਿੱਛੋਂ ਪ੍ਰਾਪਤ ਹੋਣ ਵਾਲਾ ਹੈ. ਸ੍ਵਰਗ ਵੈਕੁੰਠ ਬਹਿਸ਼੍ਤ ਆਦਿ. “ ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ.” ( ਸਾਰ ਪਰਮਾਨੰਦ ) “ ਲੋਗ ਗਯੋ ਪਰਲੋਗ ਗਵਾਯੋ.” ( ਸਵੈਯੇ ੩੩ ) ੩ ਵਿ— ਜੋ ਸਭ ਲੋਕਾਂ ਤੋਂ ਪਰੇ ਹੈ , ਪਾਰਬ੍ਰਹਮ. “ ਕੈਸੇ ਭੇਟੈ ਪਰਲੋਕ ਸੋ ? ” ( ਅਕਾਲ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1712, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਰਲੋਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਰਲੋਕ ( ਸੰ. । ਸੰਸਕ੍ਰਿਤ ਪਰ + ਲੋਕ ਦੂਸਰਾ ਲੋਕ ) ਸ੍ਵਰਗ , ਬੈਕੁੰਠ । ਯਥਾ-‘ ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ’ । ਉਹ ਅਵਿਦ੍ਯਾ ਸਾਧੀ ਕਿ ਜਿਸ ਨਾਲ ਪਰਲੋਕ ਵਿਚ ਅਪਜਸ ਜਾਵੇ ( ਪਹੁੰਚ ) । ਅਥਵਾ ੨. ਜਿਸ ਤਰ੍ਹਾਂ ( ਲੋਕ ਵਿਚ ਤਾਂ ) ਅਪਕੀਰਤੀ ( ਹੋਵੇ ਤੇ ) ਪਰਲੋਕ ( ਹੱਥੋਂ ਚਲਾ ) ਜਾਵੇ , ਉਹ ਅਵਿਦ੍ਯਾ ਕਮਾਈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1712, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.