ਲਾਗ–ਇਨ/ਨਵਾਂ ਖਾਤਾ |
+
-
 
ਪੁਰਾਣਾ

ਪੁਰਾਣਾ (ਗੁ.। ਸੰਸਕ੍ਰਿਤ ਪੁਰਾਣ। ਪੰਜਾਬੀ ਪੁਰਾਣਾ) ੧. ਪੁਰਾਣਾ, ਚਿਕਾਰਾ। ੨. ਜੀਰਨ, ਬੋਦਾ। ਯਥਾ-‘ਹੋਇ ਪੁਰਾਣਾ ਸੁਟੀਐ ਭੀ ਫਿਰਿ ਪਾਈਐ ਹੋਰੁ ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1645,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਪਰਾਣਾ

ਪਰਾਣਾ. ਦੇਖੋ, ਜੈਦ ਪਰਾਣਾ ਅਤੇ ਪਿਰਾਣਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1650,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੁਰਾਣਾ

ਪੁਰਾਣਾ. ਵਿ—ਪ੍ਰਾਚੀਨ. ਪੂਰਵਕਾਲ ਦਾ। ੨ ਬੋੱਦਾ. ਕਮਜ਼ੋਰ. “ਹੋਇ ਪੁਰਾਣਾ ਸੁਟੀਐ.” (ਵਾਰ ਆਸਾ) “ਸਚੁ ਪੁਰਾਣਾ ਨਾ ਥੀਐ.” (ਵਾਰ ਸਾਰ ਮ: ੩)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1660,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੁਰਾਣਾ

ਪੁਰਾਣਾ ਪਾਕਾ

Chronic Infection :

          ਜੇਕਰ ਹੱਡੀ ਦਾ ਪਾਕਾ ਖਤਮ ਨਾ ਹੋਵੇ ਤਾਂ ਇਸ ਵਿਚੋਂ ਪੀਕ ਆਉਂਦੀ ਰਹਿੰਦੀ ਹੈ, ਹੱਡੀ ਨਿਰਜੀਵ ਹੋ ਜਾਂਦੀ ਹੈ ਅਤੇ ਗਲ ਜਾਂਦੀ ਹੈ। ਇਸ ਅਵਸਥਾ ਵਿਚ ਪੀਕ ਵਾਲੀ ਖੋੜ ਦੀ ਛੱਤ ਕੱਟ ਕੇ ਗਲੀ ਹੱਡੀ (Sequetrum) ਕੱਢ ਦਿੱਤੀ ਜਾਂਦੀ ਹੈ ਅਤੇ ਖੋੜ ਪੂਰਣ ਰੂਪ ਵਿੱਚ ਖੋਲ੍ਹ ਦਿੱਤੀ ਜਾਂਦੀ ਹੈ ਤਾਂ ਜੋ ਪੀਕ ਇਕੱਠੀ ਨਾਂ ਹੋ ਸਕੇ। ਖੋੜ ਪੱਠਿਆਂ ਨਾਲ ਵੀ ਭਰੀ ਜਾ ਸਕਦੀ ਹੈ। ਉਪਰੇਸ਼ਨ ਉਪਰੰਤ ਭਾਗ ਦੀ ਹੱਡੀ ਪਲਸਤਰ ਲਗਾ ਕੇ ਸੁਰੱਖਿਅਤ ਰੱਖੀ ਜਾਂਦੀ ਹੈ।

ਲੇਖਕ : ਰਵਿੰਦਰ ਸਿੰਘ,     ਸਰੋਤ : ਹੱਡੀਆਂ ਅਤੇ ਜੋੜਾਂ ਦੀਆਂ ਸੱਟਾਂ ਅਤੇ ਇਲਾਜ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1660,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/18/2014 12:00:00 AM
ਹਵਾਲੇ/ਟਿੱਪਣੀਆਂ: noreference

ਪਰਾਣਾ

ਪਰਾਣਾ [ਨਾਂਪੁ] ਖੂਹ ਦੀ ਗਾਧੀ ਅੱਗੇ ਜੁੱਤੇ ਬਲ਼ਦਾਂ ਦੇ ਘੁੰਮਣ ਦੀ ਥਾਂ, ਪੜਾਣਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1680,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪਰਾਣਾ

ਪਰਾਣਾ (ਨਾਂ,ਪੁ) ਵੇਖੋ : ਪੜਾਣਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1680,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਪੁਰਾਣਾ

ਪੁਰਾਣਾ [ਵਿਸ਼ੇ] ਪੁਰਾਤਨ, ਪ੍ਰਾਚੀਨ; ਬੇਹਾ, ਬਾਸੀ; ਅਪ੍ਰਚਲਿਤ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1791,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪੁਰਾਣਾ

ਪੁਰਾਣਾ (ਵਿ,ਪੁ) 1 ਬਹੁਤ ਦਿਨਾਂ ਦਾ; ਚਿਰੋਕਾ; ਰਿਵਾਜ ਮੁੱਕ ਗਏ ਵਾਲਾ 2 ਵੱਡੀ ਉਮਰ ਕਰਕੇ ਬਹੁਤੇ ਅਨੁਭਵ ਅਤੇ ਗਿਆਨ ਵਾਲਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1796,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ