ਪੈਸਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਸਾ ( ਨਾਂ , ਪੁ ) ਸੋਲਾਂ ਆਨੇ ਦਾ ਰੁਪਿਆ ਹੋਣ ਸਮੇਂ ਰੁਪਏ ਦਾ ਚੌਹਠਵਾਂ ਭਾਗ; ਤਾਂਬੇ ਦਾ ਪੁਰਾਣਾ ਸਿੱਕਾ; ਤਿੰਨ ਪਾਈ ਦਾ ਸਿੱਕਾ; ਸੌ ਪੈਸੇ ਦਾ ਰੁਪਿਆ ਹੋਣ ਸਮੇਂ ਰੁਪਏ ਦਾ ਸੌਵਾਂ ਭਾਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1525, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੈਸਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਸਾ [ ਨਾਂਪੁ ] ਇੱਕ ਸਿੱਕੇ ਦਾ ਨਾਂ , ਰੁਪਏ ਦਾ ਸੌਵਾਂ ਹਿੱਸਾ; ਰਕਮ , ਰਾਸ਼ੀ , ਧਨ , ਦੌਲਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1513, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੈਸਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਸਾ . ਸੰਗ੍ਯਾ— ਆਨੇ ਦਾ ਪਾਦ. ਰੁਪਯੇ ਦਾ ਚੌਸਠਵਾਂ ਹਿੱਸਾ. ਤਿੰਨ ਪਾਈ ਦਾ ਸਿੱਕਾ । ੨ ਭਾਵ— ਰੁਪਯਾ. ਮਾਲ. ਧਨ. ਜੈਸੇ— “ ਉਸ ਪਾਸ ਬਹੁਤ ਪੈਸਾ ਹੈ.” ( ਲੋਕੋ ) ੩ ਤਾਂਬੇ ਦਾ ਸਿੱਕਾ. “ ਤਿਉ ਕੰਚਨੁ ਅਰੁ ਪੈਸਾ.” ( ਗਉ ਮ : ੯ ) ਅਸ਼ਰਫ਼ੀ ਅਤੇ ਪੈਸਾ ਤੁੱਲ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1315, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੈਸਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੈਸਾ ਫ਼ਾਰਸੀ ਪੈਸਾ । ਰੁਪਏ ਦਾ ਛੋਟਾ ਭਾਗ । ਪਹਿਲਾਂ ਰੁਪਏ ਵਿਚ ੬੪ ਪੈਸੇ ਹੁੰਦੇ ਸੀ । ਹੁਣ ਪੈਸਾ ਰੁਪਈਏ ਦਾ ਸੌਵਾਂ ਹਿਸਾ ਹੈ , ਪੈਸਾ ਸ਼ਬਦ ਧਨ ਦੇ ਅਰਥ ਵਿਚ ਵੀ ਆਮ ਵਰਤਿਆ ਜਾਂਦਾ ਹੈ , ਯਥਾ- ਸੁਰਗ ਨਰਕ ਅੰਮ੍ਰਿਤ ਬਿਖੁ ਏ ਸਭ ਤਿਉ ਕੰਚਨ ਅਰੁ ਪੈਸਾ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1285, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.