ਪ੍ਰਯਾਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਯਾਗ . ਸੰ. ਸੰਗ੍ਯਾ— ਜਿਸ ਤੋਂ ਚੰਗਾ ਯਗ੍ਯ ਹੋਵੇ , ਘੋੜਾ । ੨ ਉੱਤਮ ਯਗ੍ਯ । ੩ ਯਗ੍ਯ ਦਾ ਅਸਥਾਨ । ੪ ਯੂ. ਪੀ. ਵਿੱਚ ਗੰਗਾ ਜਮੁਨਾ ਦੇ ਸੰਗਮ ਦਾ ਇੱਕ ਪ੍ਰਸਿੱਧ ਤੀਰਥ , ਜਿੱਥੇ ਸਰਸ੍ਵਤੀ ਨਦੀ ਦਾ ਗੁਪਤ ਸੰਗਮ ਮੰਨਿਆ ਜਾਂਦਾ ਹੈ. ਪੁਰਾਣਾਂ ਅਨੁਸਾਰ ਜਦ ਸ਼ੰਖਾਸੁਰ ਪਾਸੋਂ ਵਿ੄ਨੁ ਨੇ ਵੇਦ ਵਾਪਿਸ ਲਿਆਕੇ ਬ੍ਰਹਮਾ ਨੂੰ ਦਿੱਤੇ , ਤਦ ਉਸ ਨੇ ਦਸ ਅਸ਼੍ਵਮੇਧ ਯਗ੍ਯ ਇੱਥੇ ਕੀਤੇ , ਜਿਸ ਤੋਂ ਨਾਮ “ ਪ੍ਰਯਾਗ” ਹੋ ਗਿਆ । ੫ ਪ੍ਰਯਾਗ ਤੀਰਥ ਤੋਂ ਸ਼ਹਰ ਦਾ ਨਾਮ ਭੀ ਪ੍ਰਯਾਗ ਹੋਇਆ ਹੈ , ਜੋ ਹੁਣ ਅਲਾਹਾਬਾਦ ਕਰਕੇ ਪ੍ਰਸਿੱਧ ਹੈ.1  ਪ੍ਰਯਾਗ ਵਿੱਚ ਇੱਕ ਅ੖ਯਵਟ ਸੀ! , ਜਿਸ ਤੋਂ ਡਿਗਕੇ ਮਰਨਾ ਹਿੰਦੂ ਮੁਕਤਿ ਦਾ ਸਾਧਨ ਜਾਣਦੇ ਸਨ. ਬਾਦਸ਼ਾਹ ਜਹਾਂਗੀਰ ਨੇ ਇਹ ਬੋਹੜ ਕਟਵਾ ਦਿੱਤਾ ਸੀ.2

        ਇਸ ਨਗਰ ਦੇ ਮਹੱਲਾ ਅਹਿਯਾਪੁਰ ਵਿੱਚ ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਦਾ ਗੁਰਦ੍ਵਾਰਾ “ ਪੱਕੀ ਸੰਗਤਿ” ਨਾਮ ਤੋਂ ਪ੍ਰਸਿੱਧ ਹੈ , ਜਿਸ ਦਾ ਪ੍ਰਬੰਧ ਨਿਰਮਲੇ ਸੰਤਾਂ ਦਾ ਅਖਾੜਾ ਕਰਦਾ ਹੈ.

        “ ਤਹੀਂ ਪ੍ਰਕਾਸ ਹਮਾਰਾ ਭਯੋ.” ਵਿਚਿਤ੍ਰ ਨਾਟਕ ਦੇ ਇਸ ਵਾਕ ਅਨੁਸਾਰ ਦਸ਼ਮੇਸ਼ , ਮਾਤਾ ਦੇ ਗਰਭ ਵਿੱਚ ਇਸੇ ਥਾਂ ਵਿਰਾਜੇ ਸਨ.

        ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਭੀ ਪਟਨੇ ਤੋਂ ਪੰਜਾਬ ਨੂੰ ਆਉਂਦੇ ਹੋਏ ਪ੍ਰਯਾਗ ਪਧਾਰੇ ਸਨ. ਪ੍ਰਯਾਗ ਲਹੌਰ ਤੋਂ ੬੯੭ , ਕਲਕੱਤੇ ਤੋਂ ੫੬੦ ਅਤੇ ਬੰਬਈ ਤੋਂ ੮੪੪ ਮੀਲ ਹੈ. ਆਬਾਦੀ ੧੫੫ , ੯੭੦ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 512, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪ੍ਰਯਾਗ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਪ੍ਰਯਾਗ : ਵੇਖੋ ‘ ਅਲਾਹਾਬਾਦ ’ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 488, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.