ਪ੍ਰੇਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰੇਤ ( ਨਾਂ , ਪੁ ) ਮਿਰਤਕ ਪ੍ਰਾਣੀ ਦੀ ਮੰਨੀ ਜਾਂਦੀ ਰੂਹ; ਭੂਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6847, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪ੍ਰੇਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰੇਤ [ ਨਾਂਪੁ ] ਮਰੇ ਹੋਏ ਅੋਂਤਰੇ ਮਨੁੱਖ ਦੀ ਰੂਹ , ਭੂਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6832, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪ੍ਰੇਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰੇਤ . ਸੰ. ਵਿ— ਰਵਾਨਾ ਹੋਇਆ. ਗਿਆ ਹੋਇਆ । ੨ ਸੰਗ੍ਯਾ— ਮੁਰਦਾ. ਮੋਇਆ ਹੋਇਆ ਪ੍ਰਾਣੀ । ੩ ਪੁਰਾਣਾਂ ਅਨੁਸਾਰ ਉਹ ਕਲਪਿਤ ਸ਼ਰੀਰ , ਜੋ ਮਰਣ ਪਿੱਛੋਂ ਜੀਵ ਨੂੰ ਪਿੰਡਦਾਨ ਆਦਿ ਤੋਂ ਪ੍ਰਾਪਤ ਹੁੰਦਾ ਹੈ । ੪ ਨਰਕ ਵਿੱਚ ਰਹਿਣ ਵਾਲਾ ਜੀਵ । ੫ ਪਿਸ਼ਾਚਾਂ ਦੀ ਇੱਕ ਜਾਤਿ , ਜਿਸ ਦੀ ਸ਼ਕਲ ਬਹੁਤ ਡਰਾਵਣੀ ਹੈ. ਭੂਤ. ਜਿੰਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6604, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪ੍ਰੇਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪ੍ਰੇਤ ( ਗੁ. । ਸੰਸਕ੍ਰਿਤ ਪ੍ਰੇਤ = ਪ੍ਰ = ਅਗੇ + ਇਤ = ਗਿਆ ਹੋਇਆ ) ੧. ਮਰ ਗਿਆ ਹੋਇਆ , ਮੁਰਦਾ । ੨. ਭੂਤ , ਪਿਸਾਚ , ਮੋਏ ਹੋਏ ਦੀ ਅਬਗਤ ਆਤਮਾ , ਜੋ ਪ੍ਰਿਥਵੀ ਪਰ ਘੁੰਮਦੀ ਫਿਰੇ ਤੇ ਦੁਖਦਾਈ ਹੋਵੇ । ੩. ਜੂਨਾਂ ਵਿਚੋਂ ਪਹਿਲੀ ਜੂਨ , ਜਿਸ ਵਿਚ ਆਤਮਾ ਲਿੰਗ ਸ਼ਰੀਰ ਵਿਚ ਹੀ ਰਹਿਕੇ ਪਰਮ ਦੁਖੀ ਹੁੰਦੀ ਹੈ । ਯਥਾ-‘ ਪ੍ਰੇਤ ਪਿੰਜਰ ਮਹਿ ਦੂਖ ਘਨੇਰੇ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6585, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.