ਲਾਗ–ਇਨ/ਨਵਾਂ ਖਾਤਾ |
+
-
 
ਬਾਂਦਰ

ਬਾਂਦਰ (ਪਿੰਡ): ਮੋਗਾ ਜ਼ਿਲ੍ਹਾ ਦੇ ਕੋਟਕਪੂਰੇ ਤੋਂ ਨਗਰ 22 ਕਿ.ਮੀ. ਦੱਖਣ-ਪੂਰਬ ਵਲ ਵਸਿਆ ਇਕ ਪਿੰਡ , ਜਿਥੇ ਗੁਰੂ ਗੋਬਿੰਦ ਸਿੰਘ ਜੀ ਨੇ ਦੀਨੇ ਤੋਂ ਕੋਟਕਪੂਰੇ ਨੂੰ ਜਾਂਦਿਆਂ ਕੁਝ ਸਮੇਂ ਲਈ ਬਿਸਰਾਮ ਕੀਤਾ ਸੀ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਪਹਿਲਾਂ ਇਕ ਛੋਟਾ ਜਿਹਾ ਗੁਰੂ-ਧਾਮ ਬਣਾਇਆ ਗਿਆ ਸੀ। ਬਾਦ ਵਿਚ ਨਵੀਂ ਇਮਾਰਤ ਦੀ ਉਸਾਰੀ ਕਰਵਾਈ ਗਈ ਜਿਸ ਦਾ ਨਾਂ ‘ਗੁਰਦੁਆਰਾ ਸਾਹਿਬ ਪਾਤਿਸ਼ਾਹੀ ਦਸ ’ ਪ੍ਰਚਲਿਤ ਹੈ। ਇਹ ਗੁਰੂ-ਧਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੈ, ਪਰ ਇਸ ਦੀ ਵਿਵਸਥਾ ਸਥਾਨਕ ਕਮੇਟੀ ਕਰਦੀ ਹੈ। ਇਥੇ ਵਿਸਾਖੀ ਵਾਲੇ ਦਿਨ ਸਾਲਾਨਾ ਮੇਲਾ ਲਗਦਾ ਹੈ; ਲੋਹੜੀ ਦਾ ਤਿਉਹਾਰ ਵੀ ਵਿਸ਼ੇਸ਼ ਰੁਚੀ ਨਾਲ ਮੰਨਾਇਆ ਜਾਂਦਾ ਹੈ।

ਲੇਖਕ : ਡਾ. ਰਤਨ ਸਿੰਘ ਜੱਗੀ,     ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1085,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/10/2015 12:00:00 AM
ਹਵਾਲੇ/ਟਿੱਪਣੀਆਂ: noreference

ਬਾਦਰ

ਬਾਦਰ (ਸੰ.। ਸੰਸਕ੍ਰਿਤ ਵਾਰਦ=ਜੋ ਪਾਣੀ ਦੇਵੇ। ਹਿੰਦੀ ਬਾਦਰ, ਬਾਦਲ। ਪੰਜਾਬੀ ਬੱਦਲ) ਬੱਦਲ , ਮੇਘ , ਝੜ। ਬਦਲ ਦੀ ਛਾਯਾ= ਥੋੜਾ ਕਾਲ ਰਹਿਣ ਵਾਲੀ। ਯਥਾ-‘ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਹੀ ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1085,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਬਾਦਰੈ

ਬਾਦਰੈ ਬਦਲੇ ਵਿਚ, ਇਵਜ਼ ਵਿਚ- ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ। ਵੇਖੋ ਬਦਲਹਾ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1085,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਬਾਂਦਰ

ਬਾਂਦਰ [ਨਾਂਪੁ] ਦਰਖ਼ਤਾਂ ਉੱਤੇ ਰਹਿਣ ਵਾਲ਼ਾ ਲੰਮੀ ਪੂਛ ਵਾਲ਼ਾ ਇੱਕ ਜੰਗਲੀ ਜਾਨਵਰ ਜੋ ਮਨੁੱਖਾਂ ਵਾਂਗ ਹੱਥਾਂ ਦੀ ਵਰਤੋਂ ਕਰਦਾ ਹੈ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1185,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਬਾਂਦਰ

ਬਾਂਦਰ (ਨਾਂ,ਪੁ) ਕਈ ਪੱਖਾਂ ਤੋਂ ਮਨੁੱਖੀ ਨਸਲ ਨਾਲ ਮਿਲਦਾ-ਜੁਲਦਾ ਅਤੇ ਰੁੱਖਾਂ ਤੇ ਰਹਿਣ ਵਾਲਾ ਚੌਪਾਇਆ ਜਾਨਵਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1189,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ