ਭੂਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੂਤ ( ਨਾਂ , ਪੁ ) 1 ਡਰਾਉਣਾ ਪਰ ਕਲਪਿਤ ਵਜੂਦ 2 ਬੀਤਿਆ ਸਮਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3398, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੂਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੂਤ [ ਨਾਂਪੁ ] ਜਿੰਨ , ਪ੍ਰੇਤ; ਦੋਖੀ ਬੰਦਾ; ਤੱਤ; ਲੰਘ ਗਿਆ ਸਮਾਂ , ਅਤੀਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3388, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭੂਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੂਤ ( ਸੰ. । ਸੰਸਕ੍ਰਿਤ ) ੧. ਤੱਤ ।

੨. ਮੁਰਦਾ ਸ਼ਰੀਰ । ਯਥਾ-‘ ਭੂਤੁ ਰਹਨ ਕਿਉ ਦੀਆ’ ।

੩. ਪ੍ਰੇਤ । ਭੂਤਨੇ । ਯਥਾ-‘ ਤੇ ਘਰ ਮਰਹਟ ਸਾਰਖੇ ਭੂਤ ਬਸਹਿ ਤਿਨ ਮਾਹਿ’ ।

੪. ਭੂਤਨੇ , ਮੁਰਾਦ ਵਿਚ ਕਾਮਾਦਿਕ ਖੋਟੇ ਭਾਵ । ਯਥਾ-‘ ਦੁੰਦਰ ਦੂਤ ਭੂਤ ਭੀਹਾਲੇ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3054, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਭੂਤ ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼

ਭੂਤ ( manes )

        ਮਰਿਆਂ ਹੋਇਆਂ ਦੀਆਂ ਰੂਹਾਂ । ਕਲਾਸਕੀ ਮਿਥਿਹਾਸ ਵਿੱਚ ਚੌਥੇਨਿਅਨ ( Chothonian ) ਇਸ਼ਟ ਭੂਤ ਕੱਢਣਾ / ਹੱਥ ਹੌਲਾ ਕਰਨਾ ( exorcism ) ਗਲਤ ਵਤੀਰੇ , ਜਾਂ ਬਿਮਾਰੀ ਦਾ ਕਾਰਨ ਸਮਝੀ ਜਾਂਦੀ ਕਿਸੇ ਭੈੜੀ ਰੂਹ ਨੂੰ ਮਨ/ਜਿਸਮ ਵਿੱਚੋਂ ਬਾਹਰ ਕੱਢਣ ਦੀ ਪ੍ਰਕਿਰਿਆ


ਲੇਖਕ : ਪਰਕਾਸ਼ ਸਿੰਘ ਜੰਮੂ,
ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼, ਹੁਣ ਤੱਕ ਵੇਖਿਆ ਗਿਆ : 786, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-02-04, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.