ਮਾਂਗਾ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਮਾਂਗਾ ( ਪਿੰਡ ) : ਪੱਛਮੀ ਪੰਜਾਬ ਦੇ ਲਾਹੌਰ ਨਗਰ ਤੋਂ 40 ਕਿ.ਮੀ. ਦੱਖਣ-ਪੱਛਮ ਵਲ ਇਕ ਪਿੰਡ ਜਿਥੇ ਗੁਰੂ ਨਾਨਕ ਦੇਵ ਜੀ ਆਪਣੀ ਉਦਾਸੀ ਦੌਰਾਨ ਬਿਰਾਜੇ ਸਨ । ਗੁਰੂ ਜੀ ਦੀ ਆਮਦ ਦੀ ਯਾਦ ਵਿਚ ਜੋ ਗੁਰੂ-ਧਾਮ ਬਣਾਇਆ ਗਿਆ , ਉਸ ਦਾ ਨਾਂ ‘ ਗੁਰਦੁਆਰਾ ਛੋਟਾ ਨਨਕਾਣਾ ’ ਪ੍ਰਚਲਿਤ ਹੋਇਆ । ਕਹਿੰਦੇ ਹਨ ਕਿ ਸੰਨ 1620 ਈ. ਵਿਚ ਗੁਰੂ ਹਰਿਗੋਬਿੰਦ ਸਾਹਿਬ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਆਏ ਤਾਂ ਇਥੇ ਵੀ ਪਧਾਰੇ । ਪਹਿਲਾ ਇਥੇ ਨਿਰਮਲੇ ਸੰਤ ਪੁਜਾਰੀ ਸਨ , ਪਰ ਗੁਰਦੁਆਰਾ ਸੁਧਾਰ ਲਹਿਰ ਤੋਂ ਬਾਦ ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੋ ਗਿਆ । ਸੰਨ 1947 ਈ. ਵਿਚ ਪੰਜਾਬ ਦੀ ਵੰਡ ਕਾਰਣ ਇਹ ਪਾਕਿਸਤਾਨ ਵਿਚ ਰਹਿ ਗਿਆ ਹੈ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 465, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.