ਮਾਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਸ ( ਨਾਂ , ਪੁ ) ਪਿੰਡੇ ਦੀ ਚਮੜੀ; ਜਿਸਮ ਨਾਲੋਂ ਵੱਖ ਕੀਤਾ ਗੋਸ਼ਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2611, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਾਸ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Meat ( ਮੀਟ ) ਮਾਸ : ਲਗਪਗ ਹਰ ਮੁਲਕ ਘਰੇਲੂ ਪਸ਼ੂਆਂ ਤੋਂ ਹੀ ਮਾਸ ਪ੍ਰਾਪਤ ਕਰਦਾ ਹੈ , ਪਰ ਅੰਤਰਰਾਸ਼ਟਰੀ ਵਪਾਰਕ ਪੱਧਰ ਤੇ ਗਾਵਾਂ ਦਾ ਮਾਸ ( beef ) ਅਰਜਨਟਾਇਨਾ , ਆਸਟ੍ਰੇਲੀਆ ਅਤੇ ਨਿਊਜ਼ੀਲੈਂਡ; ਭੇਡਾਂ-ਬੱਕਰੀਆਂ ਦਾ ਮਾਸ ( mutton ) , ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਤੋਂ ਬਾਹਰ ਭੇਜਿਆ ਜਾਂਦਾ ਹੈ । ਤੇਜ਼ ਆਵਾਜਾਈ ਦੇ ਸਾਧਨਾਂ ਅਤੇ ਰੈਫਰੀਜੀਰੇਟਰਾਂ ਨੇ ਸੁਵਿਧਾਵਾਂ ਵਧਾਅ ਦਿੱਤੀਆਂ ਹਨ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2611, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਮਾਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਸ 1 [ ਨਾਂਪੁ ] ਕਿਸੇ ਜੀਵ ਦੇ ਸਰੀਰ ਦੀ ਚਮੜੀ ਹੇਠਲਾ ਨਰਮ ਪਦਾਰਥ , ਗੋਸ਼ਤ 2 [ ਨਾਂਪੁ ] ਮਹੀਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2599, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਾਸੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਾਸੁ ( ਸੰ. । ਸੰਸਕ੍ਰਿਤ ਮਾਂਸ ) ੧. ਮਾਸ । ਮਾਰੇ ਹੋਏ ਪਸ਼ੂ ਦਾ ਗੋਸ਼ਤ ਜੋ ਖਾਂਦੇ ਹਨ । ਯਥਾ-‘ ਮਾਸੁ ਮਾਸੁ ਕਰਿ ਮੂਰਖ ਝਗੜੇ’ ।

੨. ਸਰੀਰ ਦਾ ਮਾਸ । ਦੇਖੋ , ‘ ਮਾਸ ਪੁਰੀ ’

੩. ਜੀਉਂਦੇ ਤਨ ਦਾ ਮਾਸ । ਯਥਾ-‘ ਮੰਮਾ ਮਾਸੁ ਗਿਰਾਸੁ’ ।

੪. ਮਾਸ ਦਾ ਬਣਿਆ ਸਰੀਰ । ਯਥਾ-‘ ਘਰਿ ਲੈ ਆਇਆ ਮਾਸੁ’ ।

੫. ਮਹੀਨਾ । ਦੇਖੋ , ‘ ਸੁਖ ਮਾਸੁ’ , ‘ ਮਾਸੀ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2365, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.