ਮੁਜ਼ੰਗ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਮੁਜ਼ੰਗ ( ਬਸਤੀ ) : ਲਾਹੌਰ ਨਗਰ ਦੀ ਇਕ ਬਾਹਰਲੀ ਬਸਤੀ ਜੋ ਮੋਜ਼ੰਗ ਗੋਤ ਦੇ ਇਕ ਪਠਾਣ ਨੇ ਵਸਾਈ ਸੀ । ਸਤਾਰ੍ਹਵੀਂ ਸਦੀ ਵਿਚ ਇਹ ਸ਼ਹਿਰ ਤੋਂ ਦੋ ਢਾਈ ਕਿ.ਮੀ. ਦੀ ਵਿਥ ਉਤੇ ਇਕ ਪਿੰਡ ਜਿਹਾ ਹੀ ਸੀ । ਲਾਹੌਰ ਦੀ ਫੇਰੀ ਦੌਰਾਨ ਗੁਰੂ ਹਰਿਗੋਬਿੰਦ ਸਾਹਿਬ ਇਥੇ ਕੁਝ ਸਮਾਂ ਠਹਿਰੇ ਸਨ । ਇਥੇ ਪਹਿਲਾਂ ਇਕ ਛੋਟਾ ਜਿਹਾ ਗੁਰੂ-ਧਾਮ ਸੀ , ਪਰ ਬਾਦ ਵਿਚ ਸ. ਮੇਹਰ ਸਿੰਘ ਚਾਵਲਾ ਨੇ ਨਵੀਂ ਇਮਾਰਤ ਬਣਵਾਈ , ਜੋ ‘ ਗੁਰਦੁਆਰਾ ਛੇਵੀਂ ਪਾਤਿਸ਼ਾਹੀ’ ਦੇ ਨਾਂ ਨਾਲ ਪ੍ਰਸਿੱਧ ਹੋਈ । ਇਹ ਗੁਰੂ-ਧਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਸੀ , ਪਰ ਪੰਜਾਬ ਦੀ ਵੰਡ ਵੇਲੇ ਇਹ ਪਾਕਿਸਤਾਨ ਵਿਚ ਰਹਿ ਗਿਆ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 855, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.