ਮੰਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਗ ( ਨਾਂ , ਇ ) 1 ਫ਼ਸਲ ਦੀ ਬਿਜਾਈ ਜਾਂ ਵਢਾਈ ਦੀ ਸਹਾਇਤਾ ਲਈ ਜਾਣੂਆਂ ਤੋਂ ਮੰਗ ਕੇ ਇਕੱਠੇ ਕੀਤੇ ਟੱਬਰ ਤੋਂ ਬਾਹਰਲੇ ਬੰਦੇ ਜਾਂ ਬਲਦਾਂ ਦੀਆਂ ਜੋਗਾਂ ਆਦਿ 2 ਮੰਗੀ ਹੋਈ ਵਸਤੂ 3 ਵਿਆਹ ਦਾ ਨਾਤਾ ਜੁੜ ਜਾਣ ਵਾਲੀ ਕੰਨਿਆਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4727, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੰਗ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Demand ( ਡਿਮਾਨਡ ) ਮੰਗ : ਅਰਥ-ਸ਼ਾਸਤਰ ਵਿੱਚ ਮੰਗ ਖ਼ਰੀਦਦਾਰ ਨਾਲ ਸੰਬੰਧਿਤ ਹੈ ਕਿ ਉਹ ਇਕ ਵਸਤੂ ਨੂੰ ਖ਼ਰੀਦਣ ਦੇ ਯੋਗ ਅਤੇ ਇੱਛਕ ਹੋਵੇ । ਇਹ ਉਸ ਦੀ ਆਮਦਨ ਅਤੇ ਤਰਜੀਹਾਂ , ਹੋਰਾਂ ਵਸਤੂਆਂ ਦੀਆਂ ਕੀਮਤਾਂ ਅਤੇ ਉਸ ਸੰਬੰਧਿਤ ਵਸਤੂ ਦੀ ਕੀਮਤ ਤੇ ਨਿਰਭਰ ਕਰਦਾ ਹੈ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4725, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਮੰਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਗ [ ਨਾਂਇ ] ਮੰਗਣ ਦਾ ਭਾਵ; ਲੋੜ , ਜ਼ਰੂਰਤ , ਚਾਹ , ਤਲਬ; ਉਹ ਜਿਸ ਨਾਲ਼ ਮੰਗਣੀ ਹੋਈ ਹੋਵੇ , ਵਾਢੀ ਆਦਿ ਕਿਸੇ ਕੰਮ ਲਈ ਦੂਜਿਆਂ ਦੀ ਮਦਦ ਲੈਣ ਦਾ ਭਾਵ , ਮਾਂਗੀ , ਆਵਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4707, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੰਗ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੰਗ ਮੰਗ , ਯਾਚਨਾ ਕਰ- ਸੰਤ ਜਨਾ ਕੀ ਧੂਰਿ ਮਨ ਮੰਗ । ਵੇਖੋ ਮਾਂਗਉ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4487, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.