ਰਾਜਗੜ੍ਹ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਰਾਜਗੜ੍ਹ ( ਪਿੰਡ ) : ਸੰਗਰੂਰ ਜ਼ਿਲ੍ਹੇ ਦੇ ਬਰਨਾਲਾ ਨਗਰ ਤੋਂ 32 ਕਿ.ਮੀ. ਉੱਤਰ-ਪੱਛਮ ਵਲ ਵਸਿਆ ਇਕ ਪੁਰਾਣਾ ਪਿੰਡ ਜਿਸ ਦਾ ਨਾਂ ‘ ਬੁਰਜ ਮਾਨਾਵਾਲਾ’ ਸੀਸਿੱਖ ਇਤਿਹਾਸ ਅਨੁਸਾਰ ਗੁਰੂ ਗੋਬਿੰਦ ਸਿੰਘ ਜੀ ਦੀਨੇ ਪਿੰਡ ਤੋਂ ਆ ਕੇ ਕੁਝ ਸਮੇਂ ਲਈ ਇਥੇ ਰੁਕੇ ਸਨ । ਗੁਰੂ ਜੀ ਦੀ ਆਮਦ ਦੀ ਯਾਦ ਵਿਚ ਇਥੇ ਇਕ ਗੁਰਦੁਆਰਾ ਬਣਾਇਆ ਗਿਆ ਜੋ ‘ ਗੁਰਦੁਆਰਾ ਪਾਤਿਸ਼ਾਹੀ ਦਸਵੀਂ ’ ਦੇ ਨਾਂ ਨਾਲ ਪ੍ਰਸਿੱਧ ਹੋਇਆ । ਇਸ ਦੇ ਨਾਲ ਇਕ ਸਰੋਵਰ ਵੀ ਬਣਿਆ ਹੋਇਆ ਹੈ । ਇਹ ਗੁਰੂ-ਧਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੈ , ਪਰ ਇਸ ਦੀ ਵਿਵਸਥਾ ਸਥਾਨਕ ਕਮੇਟੀ ਕਰਦੀ ਹੈ । ਹਰ ਮਹੀਨੇ ਦੀ ਸੰਗ੍ਰਾਂਦ ਨੂੰ ਵੱਡਾ ਦੀਵਾਨ ਸਜਦਾ ਹੈ । ਮਾਘੀ ਨੂੰ ਸਾਲਾਨਾ ਧਾਰਮਿਕ ਮੇਲਾ ਲਗਦਾ ਹੈ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 156, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.