ਲਾਗ–ਇਨ/ਨਵਾਂ ਖਾਤਾ |
+
-
 
ਰੇਲੋਂ

ਰੇਲੋਂ (ਪਿੰਡ): ਪੰਜਾਬ ਦੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾਂ ਕਸਬੇ ਤੋਂ 9 ਕਿ.ਮੀ. ਦੱਖਣ-ਪੂਰਬ ਵਲ ਸਥਿਤ ਇਕ ਪਿੰਡ ਜਿਥੋਂ ਦੇ ਨਿਵਾਸੀਆਂ ਦੀ ਬੇਨਤੀ’ਤੇ ਗੁਰੂ ਤੇਗ ਬਹਾਦਰ ਜੀ ਉਥੇ ਪਧਾਰੇ ਸਨ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਜੋ ਸਮਾਰਕ ‘ਮੰਜੀ ਸਾਹਿਬ’ ਉਸਾਰਿਆ ਗਿਆ, ਉਸ ਦੀ ਦੇਖ-ਭਾਲ ਉਦਾਸੀ ਸਾਧ ਹੀ ਕਰਦੇ ਆਏ ਸਨ। ਜਦੋਂ ਉਦਾਸੀਆਂ ਤੋਂ ਇਸ ਗੁਰੂ-ਧਾਮ ਦਾ ਅਧਿਕਾਰ ਪਿੰਡ ਵਾਸੀਆਂ ਨੇ ਲੈ ਲਿਆ, ਤਾਂ ਨਵੀਂ ਇਮਾਰਤ ਦੀ ਉਸਾਰੀ ਕੀਤੀ ਗਈ ਜੋ ਹੁਣਗੁਰਦੁਆਰਾ ਨੌਵੀਂ ਪਾਤਿਸ਼ਾਹੀ’ ਦੇ ਨਾਂ ਨਾਲ ਪ੍ਰਸਿੱਧ ਹੈ। ਇਸ ਗੁਰਦੁਆਰੇ ਦੀ ਸਾਂਭ-ਸੰਭਾਲ ਸਥਾਨਕ ਕਮੇਟੀ ਕਰਦੀ ਹੈ।

ਲੇਖਕ : ਡਾ. ਰਤਨ ਸਿੰਘ ਜੱਗੀ,     ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4069,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/10/2015 12:00:00 AM
ਹਵਾਲੇ/ਟਿੱਪਣੀਆਂ: noreference

ਰਲੇ

ਰਲੇ (ਕ੍ਰਿ.। ਪੰਜਾਬੀ ਰਲਨਾ=ਮਿਲ ਜਾਣਾ) ਮਿਲੇ, ਇਕ ਹੋਏ। ਯਥਾ-‘ਸਫਲ ਦੇਹ ਧੰਨਿ ਓਇ ਜਨਮੇ ਪ੍ਰਭ ਕੈ ਸੰਗਿ ਰਲੇ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 4069,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਰੂਲੇ

ਰੂਲੇ ਰੁਲ ਗਏ- ਖਸਮੁ ਬਿਸਾਰਿ ਮਾਟੀ ਸੰਗਿ ਰੂਲੇ। ਵੇਖੋ ਰੁਲਤੇ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 4069,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਰੋਲ

ਰੋਲ (ਸੰ.। ਸੰਸਕ੍ਰਿਤ ਰੂ=ਸ਼ਬਦ ਕਰਨਾ ਧਾਤੂ ਹੈ। ਪੰਜਾਬੀ ਰੌਲਾ) ੧. ਰੌਲਾ=ਸ਼ੋਰ, ਘਮਸਾਨ। ਯਥਾ-‘ਘਰਿ ਦਰਿ ਸਾਚਾ ਨਾਹੀ ਰੋਲੁ ’। ਭਾਵ ਸੰਤਾਂ ਦਾ (ਘਰ) ਸਰੂਪ ਤੇ (ਦਰ) ਗ੍ਯਾਨ ਰੂਪੀ ਸੱਚਾ ਹੈ। ਉਥੇ ਕੁਝ ਰੌਲਾ ਨਹੀਂ ਹੈ। ਤਥਾ-‘ਸਬਦੁ ਨ ਸੁਣਈ ਬਹੁ ਰੋਲ ਘਚੋਲਾ’। ਸ਼ਬਦ ਨਹੀਂ ਸੁਣਦਾ, ਕਿਉਂਕਿ ਰਾਮ ਰੌਲੇ (ਪ੍ਰਵਿਰਤੀ) ਵਿਚ ਰਹਿੰਦਾ ਹੈ।

੨. ਭੁਲਾਵਾ। ਯਥਾ-‘ਮਿਲੇ ਨਹੀ ਹਰਿ ਰੋਲੁ’ ਜੋ ਹਰੀ ਨੂੰ ਮਿਲੇ ਹਨ, ਉਨ੍ਹਾਂ ਨੂੰ (ਰੋਲ) ਭੁਲਾਵਾ ਨਹੀਂ ਰਹਿਆ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 4069,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਰੂਲ

ਰੂਲ [ਨਾਂਪੁ] ਨੇਮ, ਅਸੂਲ , ਸਿਧਾਂਤ , ਕਨੂੰਨ; ਰਾਜ , ਹਕੂਮਤ; ਫੁੱਟਾ, ਪੈਮਾਨਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4086,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰੋਲ

ਰੋਲ 1 [ਨਾਂਪੁ] ਜ਼ੁੰਮੇ ਲੱਗਾ ਕੰਮ , ਫ਼ਰਜ਼, ਜ਼ੁੰਮੇਵਾਰੀ , ਕਰਤੱਵ; (ਅਦਾਕਾਰ ਦੀ) ਭੂਮਿਕਾ , ਪਾਰਟ 2 [ਨਾਂਪੁ] ਸੂਚੀ, ਫ਼ਹਿਰਿਸਤ, ਨਾਮਾਵਲੀ 3 [ਨਾਂਪੁ] ਗੋਲ਼ ਕਰਕੇ ਵਲ੍ਹੇਟਿਆ ਹੋਇਆ ਕਾਗਜ਼; ਵੇਲਣਾ, ਵੇਲਣ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4093,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰੇਲ

ਰੇਲ [ਨਾਂਇ] ਲੋਹੇ ਦੀ ਪਟੜੀ; ਰੇਲਗੱਡੀ, ਟ੍ਰੇਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4113,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਰੇਲ

ਰੇਲ (ਨਾਂ,ਇ) 1 ਲੋਹੇ ਦੀ ਪਟੜੀ ’ਤੇ ਚੱਲਣ ਵਾਲੀ ਗੱਡੀ 2 ਗੱਡੀ ਦੀ ਪਟੜੀ ਵਜੋਂ ਵਿਛੀ ਇਸਪਾਤ ਦੀ ਲੀਹ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4119,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ