ਸੂਈ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੂਈ ( ਨਾਂ , ਇ ) 1 ਕੱਪੜਾ ਸਿਊਣ ਲਈ ਇੱਕ ਸਿਰੇ ’ ਤੇ ਤਿੱਖੀ ਨੋਕ ਅਤੇ ਦੂਜੇ ਸਿਰੇ ’ ਤੇ ਧਾਗਾ ਪਾਉਣ ਲਈ ਬਣਾਏ ਨੱਕੇ ਵਾਲੀ ਪਤਲੀ ਅਤੇ ਨਿੱਕੀ ਫੌਲਾਦੀ ਤਾਰ 2 ਸਿਰ ਦੇ ਵਾਲਾਂ ਨੂੰ ਲਾਉਣ ਵਾਲਾ ਤਾਰ ਦਾ ਬਣਿਆ ਕਲਿੱਪ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2932, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੂਈ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Needle ( ਨੀਡਲ ) ਸੂਈ : ਤਿੱਖਾ ਸੂਈ-ਨੁਮਾ ਨੁਕੀਲਾ ਚਟਾਨੀ ਟੁਕੜਾ ( pinnacle ) ਜੋ ਸਾਗਰੀ ਖੜੀ ਚਟਾਨ ਜਾਂ ਪਹਾੜੀ ਚਟਾਨ ਤੋਂ ਟੁੱਟ ਕੇ ਅਲੱਗ ਹੋਇਆ ਹੈ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2930, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਸੂਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੂਈ 1 [ ਨਾਂਇ ] ਛੋਟਾ ਸੂਆ , ਇੱਕ ਔਜ਼ਾਰ , ਨੀਡਲ 2 [ ਨਾਂਇ ] ਸਿਰ ਜਾਂ ਦਾੜ੍ਹੀ ਦੇ ਵਾਲ਼ਾਂ ਨੂੰ ਸੰਭਾਲ਼ਨ ਲਈ ਪਤਲੀ ਤਾਰ ਜਾਂ ਕਲਿੱਪ 3 [ ਨਾਂਇ ] ਘੜੀ ਦੇ ਨੰਬਰਾਂ ਉਤਲੀ ਮਿੰਟਾਂ ਜਾਂ ਘੰਟਿਆਂ ਦੀ ਸੂਚਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2920, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੂਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੂਈ . ਸੰ. ਸੂਚਿ. ਸੂਚੀ । ੨ ਵਿ— ਸੰ. ਸੂਵਰੀ. ਸੂਈ ਹੋਈ. ਪ੍ਰਸੂਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2824, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੂਈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੂਈ ( ਸੰ. । ਸੰਸਕ੍ਰਿਤ ਸੂਚਿ , ਸ਼ਿਵ ਧਾਤੂ ( = ਸੀਣਾ ) ਤੋਂ ) ਕਪੜੇ ਸੀਵਲ ਦੀ ਲੋਹੇ ਦੀ ਨਿੱਕੀ ਜੇਹੀ ਤਾਰ , ਜਿਸ ਦਾ ਇਕ ਸਿਰਾ ਨੱਕਾ ਤੇ ਦੂਆ ਬ੍ਰੀਕ ਹੁੰਦਾ ਹੈ । ਯਥਾ-‘ ਸੁਇਨੇ ਕੀ ਸੂਈ ਰੁਪੇ ਕਾ ਧਾਗਾ ’ ।    

ਦੇਖੋ , ‘ ਰੁਪੇ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2730, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.