ਹਰਾਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਰਾਮ ( ਨਾਂ , ਪੁ ) ਖਾਣ-ਪੀਣ ਜਾਂ ਕਰਨ ਦੇ ਅਯੋਗ; ਧਰਮ ਅਨੁਸਾਰ ਜਿਸਦਾ ਤਿਆਗ ਕਰਨਾ ਯੋਗ ਹੋਵੇ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1168, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਰਾਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਰਾਮ [ ਵਿਸ਼ੇ ] ਵਰਜਿਆ ਹੋਇਆ , ਨਾਮੁਨਾਸਬ; ਪਾਪ , ਗੁਨਾਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1160, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਰਾਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਰਾਮ . ਅ਼ ਵਿ— ਹ਼ਰਮ ( ਨਿ੡੄ੱਧ ) ਕੀਤਾ ਹੋਇਆ. ਵਰਜਿਤ । ੨ ਧਰਮ ਅਨੁਸਾਰ ਜਿਸ ਦਾ ਤ੍ਯਾਗ ਕਰਨਾ ਯੋਗ ਹੈ. “ ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲ ਨ ਜਾਇ.” ( ਵਾਰ ਮਾਝ ਮ : ੧ ) ੩ ਅਪਵਿਤ੍ਰ । ੪ ਪ੍ਰਸਿੱਧ. ਮਸ਼ਹੂਰ. ਦੇਖੋ , ਹਰਮ ੬ । ੫ ਪਵਿਤ੍ਰ ਕੀਤਾ ਹੋਇਆ. ਦੇਖੋ , ਹਰਮ ੫.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1094, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਰਾਮ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਹਰਾਮ : ਧਰਮ ਦੀ ਮਰਯਾਦਾ ਅਨੁਸਾਰ ਨ ਵਰਤੀ ਜਾ ਸਕਣ ਵਾਲੀ ਵਸਤੂ ਨੂੰ ‘ ਹਰਾਮ’ ਕਿਹਾ ਜਾਂਦਾ ਹੈ । ਇਹ ‘ ਹਲਾਲ ’ ਦਾ ਵਿਪਰੀਤਾਰਥਕ ਸ਼ਬਦ ਹੈ । ਵੇਖੋ ‘ ਹਲਾਲ’ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1058, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਹਰਾਮ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹਰਾਮ ( ਗੁ. । ਅ਼ਰਬੀ ਹ਼ਰੑਮ = ਮਨ੍ਹੇ ਕੀਤਾ ਹੋਯਾ ) ਮਨ੍ਹੇ ਕੀਤਾ ਹੋਇਆ , ਵਰਜਿਤ । ਅਨੁਚਿਤ । ਬੇਹੱਕਾ । ਯਥਾ-‘ ਅਸੰਖ ਚੋਰ ਹਰਾਮ ਖੋਰ ’ ਕਈ ਚੋਰ ਅਰ ਹਰਾਮ ਖਾਣ ਵਾਲੇ ਹਨ ।      

ਦੇਖੋ , ‘ ਗੈਬਾਨ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1058, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.