ਹਾਥ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾਥ ( ਨਾਂ , ਇ ) ਥਾਹ; ਤਹਿ; ਗਹਿਰਾਈ; ਥੱਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਾਥ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾਥ [ ਨਾਂਇ ] ਥਾਹ , ਗਹਿਰਾਈ , ਡੂੰਘਾਈ; ਭੇਦ , ਰਾਜ਼ , ਰਮਜ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 970, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਾਥ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾਥ . ਸੰਗ੍ਯਾ— ਹੱਥ. ਹਸ੍ਤ. “ ਸਤਿਗੁਰੁ ਕਾਢਿਲੀਏ ਦੇ ਹਾਥ.” ( ਕਾਨ ਮ : ੪ ) ੨ ਬੇੜੀ ( ਨੌਕਾ ) ਚਲਾਉਣ ਦਾ ਚੱਪਾ. “ ਵੰਝੀ ਹਾਥ ਨ ਖੇਵਟੂ.” ( ਮਾਰੂ ਮ : ੧ ) “ ਨਾ ਤੁਲਹਾ ਨਾ ਹਾਥ.” ( ਵਾਰ ਮਲਾ ਮ : ੧ ) ੩ ਕਰਣ. ਪਤਵਾਰ । ੪ ਥਾਹ. ਡੂੰਘਿਆਈ ਦਾ ਥੱਲਾ. “ ਸੁਣਿਐ ਹਾਥ ਹੋਵੈ ਅਸਗਾਹੁ.” ( ਜਪੁ ) ਅਥਾਹ ਦਾ ਥਾਹ ਪ੍ਰਾਪਤ ਹੁੰਦਾ ਹੈ. “ ਹਮ ਢੂਢਿ ਰਹੇ ਪਾਈ ਨਹੀ ਹਾਥ.” ( ਕਾਨ ਮ : ੪ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 906, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਾਥ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹਾਥ ( ਸੰ. । ਦੇਖੋ , ਹਥ ) ਹੱਥ । ਯਥਾ-‘ ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ’ ( ਅਗੰਮ ) ਵਾਹਿਗੁਰੂ ਦੇ ਹੱਥ ਵਿਚ ਹੁਕਮ ਰੂਪ ਕਲਮ ਹੈ ਤੇ ( ਜੀਵਾਂ ਦੇ ) ਮੱਥੇ ਤੇ ਲੇਖ ਲਿਖਦਾ ਹੈ । ਤਥਾ-‘ ਹਾਥਿ ਤ ਡੋਰ ਮੁਖਿ ਖਾਇਓ ਤੰਬੋਰ’ ਹੱਥ ਵਿਚ ਤਾਂ ( ਬਾਜਾਂ ਦੀ ) ਡੋਰ ਫੜੀ ਹੈ ਅਰ ਮੂੰਹ ਨਾਲ ਪਾਨ ਖਾਂਦੇ ਹਨ । ਅਥਵਾ ੨. ਹੱਥ ( ਤਡੋਰ ) ਪਸਾਰਦੇ ਹਨ ਕਿ ਹੋਰ ਪਾਨ ਲਿਆਓ ।

੨. ਥਾਹ । ਯਥਾ-‘ ਹਾਥ ਹੋਵੈ ਅਸਗਾਹੁ’ ਡੂੰਘਾ ( ਸਮੁੰਦਰ ) ਹਾਥ ਹੋ ਜਾਂਦਾ ਹੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 856, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.