ਲਾਗ–ਇਨ/ਨਵਾਂ ਖਾਤਾ |
+
-
 
ਖ਼ਾਲੀ

Vacant_ਖ਼ਾਲੀ: ਮਹਾਂਬੀਰ ਪ੍ਰਸਾਦ ਬਨਾਮ ਕੇਵਲ ਕ੍ਰਿਸ਼ਨ (ਏ ਆਈ ਆਰ 1953 ਇਲਾ. 441) ਵਿਚ ਖ਼ਾਲੀ ਸ਼ਬਦ ਦਾ ਅਰਥ ਕਢਦਿਆਂ ਕਿਹਾ ਗਿਆ ਹੈ ਕਿ ਮਾਲਕ ਮਕਾਨ ਅਤੇ ਕਿਰਾਏਦਾਰ ਦੇ ਸਬੰਧਾਂ ਦੇ ਪ੍ਰਸੰਗ ਵਿਚ ‘ਖ਼ਾਲੀ’ ਜਾਂ ਖ਼ਾਲੀ ਕਰਨ ਦਾ ਮਤਲਬ  ਉਸ ਥਾਂ ਰਹਿਣ ਦਾ ਇਰਾਦਾ ਤਿਆਗ ਕੇ ਉਥੋਂ ਚਲੇ ਜਾਣਾ ਹੈ।

ਲੇਖਕ : ਰਾਜਿੰਦਰ ਸਿੰਘ ਭਸੀਨ,     ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1983,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/11/2015 12:00:00 AM
ਹਵਾਲੇ/ਟਿੱਪਣੀਆਂ: noreference

ਖਾਲੀ

ਖਾਲੀ (ਗੁ.। ਫ਼ਾਰਸੀ ਖ਼ਾਲੀ) ਸੱਖਣੇ। ਯਥਾ-‘ਖਾਲੀ ਚਲੇ ਧਣੀ ਸਿਉ ਟਿਬੇ ਜਿਉ ਮੀਹਾਹੁ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1983,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਖ਼ਾਲੀ

ਖ਼ਾਲੀ. ਅ਼ ਵਿ—ਛੂਛਾ। ੨ ਥੋਥਾ । ੩ ਬਿਨਾ ਪ੍ਰਾਪਤੀ. “ਖਾਲੀ ਚਲੇ ਧਣੀ ਸਿਉ.” (ਸ. ਫਰੀਦ) ੪ ਛੋਟਾ ਖਾਲ, ਜੋ ਪਾਣੀ ਦੇ ਵਹਿਣ ਲਈ ਹੋਵੇ। ੫ ਸੰਗੀਤ ਅਨੁਸਾਰ ਤਾਲ ਦੀ ਉਹ ਮਾਤ੍ਰਾ, ਜਿਸ ਤੇ ਜਰਬ (ਆਘਾਤ) ਨਾ ਆਵੇ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2024,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖ਼ਾਲੀ

ਖ਼ਾਲੀ [ਵਿਸ਼ੇ] ਜਿਸ ਵਿੱਚ ਕੋਈ ਚੀਜ਼ ਨਾ ਹੋਵੇ, ਸੱਖਣਾ , ਸੁੰਞਾ, ਪੋਲਾ , ਖੋਖਲਾ; ਬੇਅਬਾਦ, ਗ਼ੈਰ-ਅਬਾਦ, ਸੁੰਨਾ; ਨਕਾਰਾ , ਬੇਕਾਰ, ਵਿਹਲਾ; ਨਿਹਫਲ਼, ਬਿਨਾਂ ਅਸਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2109,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ