ਏਕਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਏਕਤਾ [ਨਾਂਇ] ਇਤਫ਼ਾਕ, ਏਕਾ, ਇਤਹਾਦ, ਮੇਲ਼, ਇਕਸੁਰਤਾ, ਸਾਂਝ; ਨਾਟਕ ਵਿੱਚ ਸਮਾਂ ਸਥਾਨ ਅਤੇ ਕਾਰਜ ਦੀ ਇਕਸਾਰਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 491, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਏਕਤਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਤਾ ਸੰ. ਸੰਗ੍ਯਾ—ਏਕਤਾ. ਏਕਾ. ਏਕਤ੍ਵ. ਐਕ੍ਯ.

ਸ਼ਾਮਿਲ ਹੋ ਪੀਰ ਮੇ ਸ਼ਰੀਰ ਮੇ ਨ ਭੇਦ ਰਾਖ

    ਅੰਤਰ ਕਪਟ ਜੌ ਉਘਾਰੈ ਤੋ ਉਘਰਜਾਇ,

ਐਸੋ ਠਾਟ ਠਾਨੈ ਜੌ ਬਿਨਾ ਹੂੰ ਯੰਤ੍ਰ ਮੰਤ੍ਰ ਕਰੇ

    ਸਾਂਪ ਕੋ ਜਹਿਰ ਯੌਂ ਉਤਾਰੈ ਤੋ ਉਤਰਜਾਇ,

“ਠਾਕੁਰ” ਕਹਿਤ ਯਹ ਕਠਿਨ ਨ ਜਾਨੋ ਕਛੂ

    ਏਕਤਾ ਕਿਯੇ ਤੇ ਕਹੋ ਕਹਾਂ ਨ ਸੁਧਰਜਾਇ?

ਚਾਰ ਜਨੇ ਚਾਰ ਹੂ ਦਿਸ਼ਾ ਤੇ ਚਾਰ ਕੋਨੇ ਗਹਿ

  ਮੇਰੁ ਕੋ ਹਿਲਾਯਕੈ ਉਖਾਰੈਂ ਤੋ ਉਖਰਜਾਇ.

੨ ਸਮਾਨਤਾ. ਬਰਾਬਰੀ. “ਏਕਤੁ ਰਾਚੈ ਪਰਹਰਿ ਦੋਇ.”

                                       (ਬਸੰ. ਅ: ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 463, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no

ਏਕਤਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਏਕਤਾ, ਇਸਤਰੀ ਲਿੰਗ : ੧. ਇਤਫ਼ਾਕ, ਏਕਾ, ਸੋਥਾ, ਜੋੜ, ਸਿਰਜੋੜ, ਸੰਗਠਨ, ਜਥੇਬੰਦੀ, ਮੇਲ, ਇਕੱਠ; ੨. ਇਸਤਰੀ ਲਿੰਗ : ਵਕਤ ਥਾਂ ਤੇ ਅਮਲ ਦੀ ਇਕਸਾਰਤਾ ਜਾਂ ਮੇਲ ਜਿਸ ਦਾ ਨਾਟਕ ਰਚਨਾ ਵਿਚ ਖਿਆਲ ਰੱਖਣਾ ਜ਼ਰੂਰੀ ਹੁੰਦਾ ਹੈ।


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 155, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-26-11-57-30, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.