ਕੁਮ੍ਹਿਆਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਮ੍ਹਿਆਰ (ਨਾਂ,ਪੁ) ਮਿੱਟੀ ਦੇ ਭਾਂਡੇ ਬਣਾਉਣ ਅਤੇ ਆਵੀ ਵਿੱਚ ਪਕਾਉਣ ਦਾ ਧੰਦਾ ਕਰਨ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1950, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁਮ੍ਹਿਆਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਮ੍ਹਿਆਰ [ਨਾਂਪੁ] ਮਿੱਟੀ ਦੇ ਬਰਤਨ ਬਣਾਉਣ ਵਾਲ਼ਾ ਵਿਅਕਤੀ; ਇੱਕ ਜਾਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1944, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁਮ੍ਹਿਆਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਮ੍ਹਿਆਰ ਦੇਖੋ, ਕੁੰਭਕਾਰ. “ਬਹੁ ਬਿਧਿ ਭਾਂਡੇ ਘੜੈ ਕੁਮ੍ਹਾਰਾ.” (ਭੈਰ ਮ: ੩) “ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਹਿਆਰ.” (ਵਾਰ ਆਸਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1870, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁਮ੍ਹਿਆਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁਮ੍ਹਿਆਰ, (ਸੰਸਕ੍ਰਿਤ : कुम्मकार) \ ਪੁਲਿੰਗ : ੧. ਮਿੱਟੀ ਦੇ ਭਾਂਡੇ ਬਣਾਉਣ ਵਾਲਾ; ੨. ਇਕ ਸੁੰਡੀ ਜੋ ਵਰਖਾ ਰੁੱਤ ਵਿੱਚ ਹੁੰਦੀ ਹੈ

–ਕੁਮ੍ਹਿਆਰ ਤੇ ਕੁਮ੍ਹਿਆਰ ਚੜ੍ਹਨਾ, ਮੁਹਾਵਰਾ : ਬਹੁਤ ਭੀੜ ਹੋਣਾ, ਬੰਦੇ ਤੇ ਬੰਦਾ ਚੜ੍ਹਿਆ ਹੋਣਾ

–ਡਿੱਗੀ ਖੋਤੇ ਤੋਂ ਗੁੱਸਾ ਘੁਮਿਆਰ ਤੇ, ਅਖੌਤ : ਜਦੋਂ ਕੋਈ ਇੱਕ ਦਾ ਗੁੱਸਾ ਦੂਜੇ ਤੇ ਕੱਢੇ ਉਦੋਂ ਬੋਲਦੇ ਹਨ ਜਾਂ ਜਦੋਂ ਤਗੜੇ ਤੇ ਜ਼ੋਰ ਨਾ ਚੱਲੇ ਅਰ ਮਾੜੇ ਨੂੰ ਧਮਕਾਇਆ ਜਾਏ ਤਾਂ ਵੀ ਕਹਿੰਦੇ ਹਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 61, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-11-04-51-20, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.