ਗਊ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਊ (ਨਾਂ,ਇ) ਗੋਕਾ ਚੌਪਾਇਆ ਥਣਧਾਰੀ ਪਸ਼ੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6085, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਊ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਊ [ਨਾਂਇ] ਇੱਕ ਦੁੱਧ ਦੇਣ ਵਾਲ਼ਾ ਪਸ਼ੂ , ਗਾਂ; (ਲਾਖ) ਗ਼ਰੀਬ; ਭੋਲ਼ਾ, ਸਾਊ, ਨੇਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6075, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਊ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਊ. ਸੰ. ਗੋ. ਗੌ. ਸੰਗ੍ਯਾ—ਬੈਲ। ੨ ਗਾਂ. ਦੇਖੋ, ਅੰ. Cow। ੩ ਭਾਵ—ਗਰੀਬ. ਨਿੰਮ੍ਰਤਾ ਵਾਲਾ. “ਗਊ ਕਉ ਚਾਰੈ ਸਾਰਦੂਲ.” (ਰਾਮ ਮ: ੫) ਮਹਾ ਹਿੰਸਕ ਆਦਮੀ, ਜੋ ਸਰਵਨਾਸ਼ ਕਰਨ ਨੂੰ ਤਿਆਰ ਰਹਿੰਦਾ ਸੀ, ਉਹ ਗਰੀਬ ਅਨਾਥਾਂ ਦੀ ਪਾਲਨਾ ਕਰਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5939, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗਊ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

(ਸੰ.। ਸੰਸਕ੍ਰਿਤ ਗੋ। ਪੰਜਾਬੀ ਗਊ ਗਾਂ। ਹਿੰਦੀ ਗਾਇ, ਗਊ) ਗਾਂ, ਗਊ। ਇਕ ਚੌਪਾਇਆ ਜੋ ਦੁਧ ਪਿਲਾਉਣ ਵਾਲੇ ਜੰਤੂਆਂ ਦੀ ਭਾਂਤ ਵਿਚੋਂ ਹੈ, ਜਿਸਦਾ ਦੁੱਧ ਮਨੁਖ ਦੇ ਪੀਣ ਲਈ ਸਭ ਤੋਂ ਸ੍ਰੇਸ਼ਟ ਮੰਨਿਆ ਗਿਆ ਹੈ। ਯਥਾ-‘ਗਊ ਕਉ ਚਾਰੇ ਸਾਰਦੂਲੁ’ (ਸ਼ੁਧ ਅਹੰਕਾਰ ਰੂਪ) ਸ਼ੇਰ (ਬੁਧੀ ਰੂਪੀ) ਗਊ ਨੂੰ (ਉਤਮ ਪਾਸੇ) ਚਾਰਦਾ ਹੈ। ਇਸ ਤੋਂ ਅਗੇ ਲਿਖ੍ਯਾ ਹੈ-‘ਕਉਡੀ ਕਾ ਲਖ ਹੂਆ ਮੂਲੁਜੀਵ ਜੋ ਕਉਡੀ ਦਾ ਸੀ ਸਿਮਰਨ ਕਰਕੇ ਲੱਖਾਂ ਦਾ ਹੋ ਗਿਆ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5903, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.