ਛੱਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਕਾ [ਨਾਂਪੁ] ਛੇ ਦਾ ਅੰਕ; ਛੇ ਦਾ ਸਮੂਹ; ਤਾਸ਼ ਦਾ ਇੱਕ ਪੱਤਾ; ਕ੍ਰਿਕਟ ਦੀ ਖੇਡ ਵਿੱਚ ਛੇ ਦੌੜਾਂ ਵਾਲ਼ਾ ਸ਼ਾਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4031, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੱਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਕਾ. ਸੰਗ੍ਯਾ—ਛੀ ਦਾ ਸਮੁਦਾਇ (ਇਕੱਠ). ੨ ਛੀ ਛੰਦਾਂ ਦਾ ਮਜਮੂਆ. ਦੇਖੋ, ਆਸਾ ਰਾਗ ਵਿੱਚ ਗੁਰੂ ਰਾਮਦਾਸ ਸਾਹਿਬ ਦੇ ਛੱਕੇ, ਜੋ ਆਸਾ ਦੀ ਵਾਰ ਨਾਲ ਮਿਲਾਕੇ ਗਾਈਦੇ ਹਨ। ੩ ਜੂਏ ਦਾ ਇੱਕ ਦਾਉ, ਜਿਸ ਵਿੱਚ ਕੌਡੀਆਂ ਸਿੱਟਣ ਤੋਂ ਛੀ ਕੌਡੀਆਂ ਚਿੱਤ ਪੈਂਦੀਆਂ ਹਨ। ੪ ਪੰਜ ਗ੍ਯਾਨਇੰਦ੍ਰੀਆਂ ਅਤੇ ਅੰਤਹਕਰਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3985, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.