ਠੱਠਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠੱਠਾ 1 [ਨਾਂਪੁ] ‘ਠ’ ਲਿਪਾਂਕ ਦਾ ਉਚਾਰਨ, ਗੁਰਮੁਖੀ ਵਿੱਚ ਟਵਰਗ ਦਾ ਦੂਜਾ ਅੱਖਰ 2 [ਨਾਂਪੁ] ਮਖੌਲ , ਹਾਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4647, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਠੱਠਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠੱਠਾ. ਦੇਖੋ, ਠਠਾ ੩। ੨ ਦੇਖੋ, ਬੀੜ ਬਾਬਾ ਬੁੱਢਾ ਜੀ ਦਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4544, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਠੱਠਾ ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਗਿਆਰਵੀਂ, ਭਾਸ਼ਾ ਵਿਭਾਗ ਪੰਜਾਬ

ਠੱਠਾ : ਭਾਰਤ ਦੇ ਪੰਜਾਬ ਰਾਜ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਦੀ ਤਹਿਸੀਲ ਤਰਨਤਾਰਨ ਦਾ ਇਹ ਇਕ ਇਤਿਹਾਸਕ ਪਿੰਡ ਹੈ। ਇਹ ਸਿਖ ਸੰਤ ਬਾਬਾ ਬੁੱਢਾ ਜੀ ਅਤੇ ਸੰਤ ਬਾਬਾ ਜੋਧ ਸਿੰਘ ਜੋ ਇਸੇ ਹੀ ਪਿੰਡ ਦੇ ਜੰਮ-ਪਲ ਸਨ ਦੀਆਂ ਪਵਿੱਤਰ ਯਾਦਾਂ ਨਾਲ ਸਬੰਧਤ ਹੈ। ਬਾਬਾ ਜੀ ਦੀ ਇਸ ਯਾਦ ਵਿਚ 21 ਅੱਸੂ ਨੂੰ ਤਿੰਨ ਦਿਨਾਂ ਲਈ ਬੜਾ ਭਾਰੀ ਮੇਲਾ ਲਗਦਾ ਹੈ। ਇਸ ਮੇਲੇ ਵਿਚ ਕੋਈ 50,000 ਦੇ ਲਗਭਗ ਸਿੱਖ ਅਤੇ ਹਿੰਦੂ ਸ਼ਰਧਾਲੂ ਆਉਂਦੇ ਹਨ। ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਨਿਰੰਤਰ ਚਲਦਾ ਰਹਿੰਦਾ ਹੈ। ਬਾਬਾ ਜੋਧ ਸਿੰਘ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਇਥੇ ਇਕ ਗੁਰਦੁਾਰਾ ਬਣਿਆ ਹੋਇਆ ਹੈ। ਹਰ ਸਾਲ ਫੱਗਣ ਦੀ ਪੂਰਨਮਾਸ਼ੀ ਨੂੰ ਬਾਬਾ ਜੋਧ ਸਿੰਘ ਦੀ ਯਾਦ ਵਿਚ ਇਕ ਹੋਲਾ ਮੇਲਾ ਲਗਦਾ ਹੈ। ਇਥੇ ਇਕ ਸਰੋਵਰ ਵੀ ਬਣਿਆ ਹੋਇਆ ਹੈ। ਇਸ ਮੇਲੇ ਤੇ ਹੋਣ ਵਾਲੀਆਂ ਕੁਸ਼ਤੀਆਂ, ਕਬੱਡੀ, ਸਰਕਸ-ਸ਼ੋ ਅਤੇ ਕਵਾਲੀਆਂ ਵਿਸ਼ੇਸ਼ ਤੌਰ ਤੇ ਵਰਣਨਯੋਗ ਹਨ।


ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਗਿਆਰਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 2802, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2017-01-16-01-07-55, ਹਵਾਲੇ/ਟਿੱਪਣੀਆਂ: ਹ. ਪੁ.––ਸੈਂਸਿਸ ਆਫ਼ ਇੰਡੀਆ –– 1961; ਪੰਜਾਬ; ਡਿਸਟ੍ਰਿਕਟ ਸੈਂਸਿਸ ਹੈਂਡ ਬੁੱਕ, ਅੰਮ੍ਰਿਤਸਰ ਡਿਸਟ੍ਰਿਕਟ

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.