ਪਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤੀ (ਨਾਂ,ਪੁ) ਵਿਆਹੁਤਾ ਖਾਵੰਦ; ਸੁਆਮੀ; ਖਸਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13382, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤੀ [ਨਾਂਪੁ] ਘਰਵਾਲ਼ਾ, ਖ਼ਸਮ , ਖ਼ਾਵੰਦ, ਸੁਆਮੀ, ਮਾਲਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13356, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤੀ. ਸ੍ਵਾਮੀ. ਦੇਖੋ, ਪਤਿ ੬ ਅਤੇ ੭. “ਕਿਨ ਬਿਧਿ ਪਾਵਉ ਪ੍ਰਾਨਪਤੀ?” (ਬਸੰ ਮ: ੧) ੨ ਪਤ੍ਰੀ. ਤਿਥਿਪਤ੍ਰ. ਪੰਚਾਂਗਪਤ੍ਰ. “ਪਾਧੇ ਆਣਿ ਪਤੀ ਬਹਿ ਵਾਚਾਈਆ.” (ਸੂਹੀ ਛੰਤ ਮ: ੪) ੩ ਪਤ੍ਰਿਕਾ. ਚਿੱਠੀ। ੪ ਪੱਤਿ. ਪੈਦਲ ਫੌਜ. “ਰਥੀ ਗਜੀ ਹਈ ਪਤੀ ਅਪਾਰ ਸੈਨ ਭੱਜਹੈ.” (ਪਾਰਸਾਵ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13056, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਤੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਤੀ (ਸੰ.। ਸੰਸਕ੍ਰਿਤ ਪਤਿ:) ੧. ਖਸਮ , ਭਰਤਾ। ਯਥਾ-‘ਕਿਨ ਬਿਧਿ ਪਾਵਉ ਪ੍ਰਾਨੁ ਪਤੀ’।

੨. (ਸੰਸ੍ਰਕਿਤ ਪਤ੍ਰੀ) ਪਤ੍ਰੀ , ਤਿੱਥਾਂ, ਮਹੂਰਤਾਂ, ਸਾਹਿਆਂ, ਲਗਨਾਂ, ਆਦਿਕਾਂ ਦੱਸਣ ਵਾਲੀ ਸੈਂਚੀ ਇਸ ਨੂੰ ਤਿੱਥ ਪਤ੍ਰੀ ਕਹਿੰਦੇ ਹਨ।

੩. ਜਿਸ ਪਲ ਘੜੀ ਆਦਮੀ ਜੰਮਿਆਂ ਹੋਵੇ ਉਸ ਤੋਂ ਜ੍ਯੋਤਿਸ਼ ਦਾ ਹਿਸਾਬ ਗਿਣ ਕੇ ਉਸ ਦੀ ਆਯੂ ਦੁਖ ਸੁਖ ਆਦਿ ਗਲਾਂ ਗਿਣ ਕੇ ਜਿਸ ਵਿਚ ਲਿਖੀਆਂ ਹੋਣ , ਇਸ ਨੂੰ ਜਨਮ ਪੱਤ੍ਰੀ ਕਹਿੰਦੇ ਹਨ। ਯਥਾ-‘ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ’।

੪. (ਸੰ.। ਸੰਸਕ੍ਰਿਤ ਪਤ੍ਰ) ਤੁਲਸੀ ਦਲ।       ਦੇਖੋ, ‘ਭਾਵਨ ਪਾਤੀ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13025, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.