ਸਿਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਲਾ (ਨਾਂ,ਪੁ) ਵਾਢ੍ਹੀ ਸਮੇਂ ਖੇਤ ਵਿੱਚ ਕਿਰੇ ਹੋਏ ਸਿੱਟੇ ਆਦਿ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4497, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਿਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਲਾ [ਨਾਂਪੁ] ਬਦਲਾ , ਇਵਜ਼ਾਨਾ, ਮੁਆਵਜ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4493, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਿਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਲਾ. ਸੰ. शिल. ਖੇਤ ਵਿੱਚ ਡਿਗੇ ਹੋਏ ਦਾਣੇ. ਦੇਖੋ, ਸਿਲ। ੨ ਸ਼ਿਲਾ. ਸੰਗ੍ਯਾ—ਪੱਥਰ. ਵੱਟਾ. “ਪੂਜਿ ਸਿਲਾ ਤੀਰਥ ਬਨਵਾਸਾ.” (ਧਨਾ ਅ: ਮ: ੧) ੩ ਸ਼ਸਤ੍ਰ. ਦੇਖੋ, ਸਿਲਹ. “ਇੱਕ ਸਵਾਰਨ ਸਿਲਾ ਸੰਜੋਆ.” (ਭਾਗੁ) “ਸਬੈ ਸੂਰ ਲੈ ਕੇ ਸਿਲਾ ਸਾਜ ਸਜ੍ਯੋ.” (ਵਿਚਿਤ੍ਰ) ੪ ਅ਼ ੡੉ਲਹ. ਇਨਾਮ. ਬਖਸ਼ਿਸ਼। ੫ ਮਿਲਾਪ. ਜੋੜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4347, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸਿਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਿਲਾ ਪੱਥਰ , ਪੱਥਰ ਦੀਆਂ ਮੂਰਤੀਆਂ- ਪੂਜਿ ਸਿਲਾ ਤੀਰਥ ਬਨ ਵਾਸਾ। ਵੇਖੋ, ਸਿਲ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4218, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸਿਲਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਿਲਾ, ਇਸਤਰੀ ਲਿੰਗ : ਸਿਲ

–ਸਿਲਾਲੜੀ, (ਭੂਗੋਲ) / ਇਸਤਰੀ ਲਿੰਗ : ਚਟਾਨਾਂ ਦਾ ਸਿਲਸਲਾ

 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1058, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-10-03-00-52, ਹਵਾਲੇ/ਟਿੱਪਣੀਆਂ:

ਸਿਲਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਿਲਾ, (ਸੰਸਕ੍ਰਿਤ : ਸ਼ਿਲਾ) / ਇਸਤਰੀ ਲਿੰਗ : ੧. ਸਿਲ, ਪੱਥਰ ਦੀ ਚੌੜੀ ਪਟੜੀ; ੨. ਵਾਢੀ ਮਗਰੋਂ ਖੇਤ ਵਿੱਚ ਡਿੱਗੇ ਸਿੱਟਿਆਂ ਦਾ ਚੁਗਣ (ਲਾਗੂ ਕਿਰਿਆ : ਚੁਗਣਾ)

–ਸਿਲੇਹਾਰ, ਇਸਤਰੀ ਲਿੰਗ : ਸਿਲਾ ਚੁਗਣ ਵਾਲੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1058, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-10-03-39-37, ਹਵਾਲੇ/ਟਿੱਪਣੀਆਂ:

ਸਿਲਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਿਲਾ, (ਅਰਬੀ) / ਪੁਲਿੰਗ : ਬਦਲਾ (ਲਾਗੂ ਕਿਰਿਆ : ਚੁਕਾਉਣਾ, ਦੇਣਾ, ਪਾਉਣਾ, ਲੈਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1058, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-10-03-39-52, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.