ਸੋਭਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਭਾ [ਨਾਂਇ] ਵਡਿਆਈ, ਮਹਿਮਾ, ਉਸਤਤ , ਸ਼ਲਾਘਾ; ਮਾਣ , ਇੱਜ਼ਤ; ਮਸ਼ਹੂਰੀ; ਲਿਸ਼ਕ, ਆਭਾ, ਚਮਕ, ਸੁੰਦਰਤਾ , ਸੁਹੱਪਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12196, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੋਭਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਭਾ. ਸੰ. ਸ਼ੋਭਾ. ਸੰਗ੍ਯਾ—ਚਮਕ. ਪ੍ਰਕਾਸ਼। ੨ ਸੁੰਦਰਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12095, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੋਭਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੋਭਾ (ਗੁ.। ਸੰਸਕ੍ਰਿਤ) ੧. ਸੁੰਦਰ , ਉਜਲ

੨. ਜੱਸ, ਕੀਰਤੀ। ਯਥਾ-‘ਸਾਧ ਕੀ ਸੋਭਾ ਸਾਧ ਬਨਿ ਆਈ’।

੩. (ਸੋਭਾ=ਜਸ। ਵਡਿਆਈ ਤੋਂ ਉਪਲਖਤ ਅਰਥ ਮਾਯਾ, ਕਿਉਂਕਿ ਮਾਯਾ ਸ਼ੋਭਾ ਦਾ ਇਕ ਕਾਰਨ ਹੈ) ਮਾਇਆ , ਪਦਾਰਥ। ਯਥਾ-‘ਗ੍ਰਿਹਿ ਸੋਭਾ ਜਾ ਕੈ ਰੇ ਨਾਹਿ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12020, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੋਭਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੋਭਾ ਸੁੰਦਰਤਾ- ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ ਜਨਮੁ ਗਵਾਇਆ ; (ਆਤਮਕ) ਸੁੰਦਰਤਾ- ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ; ਸ਼ਾਬਾਸ਼ੀ- ਅਨਹਦ ਧੁਨੀ ਦਰਿ ਵਜਦੇ ਦਰਿ ਸਚੈ ਸੋਭਾ ਪਾਇ ; ਪ੍ਰਸਿੱਧੀ- ਤਿਨ ਕੀ ਸੋਭਾ ਨਿਰਮਲੀ ਪਰਗਟੁ ਭਈ ਜਹਾਨ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12018, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੋਭਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੋਭਾ, ਇਸਤਰੀ ਲਿੰਗ : ੧.  ਮਹਿਮਾ, ਵਡਿਆਈ;੨. ਉਸਤਤ, ਸ਼ਲਾਘਾ; ੩.  ਮਾਣ ਇੱਜ਼ਤ; ੪. ਮਸ਼ਹੂਰੀ (ਲਾਗੂ ਕਿਰਿਆ : ਹੋਣਾ, ਕਰਨਾ, ਪਸਰਨਾ, ਫੈਲਣਾ, ਮਿਲਣਾ); ੫.  ਆਭਾ, ਚਮਕ; ਲਿਸ਼ਕ; ੬. ਸੁੰਦਰਤਾ, ਸੁਹੱਪਣ; ੭. ਸਜਾਉਟ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3057, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-26-04-59-35, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.