ਸੰਤੋਖਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਤੋਖਣਾ [ਕਿਸ] ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਦੇਹ ਨੂੰ ਬੰਦ ਕਰਕੇ ਸੰਭਾਲ਼ਨਾ; ਕਿਸੇ ਕੰਮ ਨੂੰ ਬੰਦ ਕਰਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 213, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਤੋਖਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਤੋਖਣਾ. ਕ੍ਰਿ—ਸੰਤੁ੄਍ (ਪ੍ਰਸੰਨ) ਕਰਨਾ। ੨ ਖ਼ਾ. ਪੁਸ੍ਤਕ ਨੂੰ ਰੁਮਾਲਾਂ ਵਿੱਚ ਲਪੇਟਕੇ ਰੱਖਣਾ. ਖ਼ਾਸ ਕਰਕੇ ਇਹ ਸ਼ਬਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਲਈ ਵਰਤੀਦਾ ਹੈ, ਜਿਵੇਂ ਦਰਬਾਰ ਸੰਤੋਖ ਦੇਓ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 195, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੰਤੋਖਣਾ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਸੰਤੋਖਣਾ: ਗੁਰੂ ਗ੍ਰੰਥ ਸਾਹਿਬ ਦੀ ਬੀੜ ਬੰਦ ਕਰਕੇ ਅਤੇ ਉਸ ਨੂੰ ਰੁਮਾਲਿਆਂ ਵਿਚ ਲਪੇਟ ਕੇ ਸੁਖਾਸਣ ਕਰਨਾ ਹੀ ਬੀੜ ਦਾ ਸੰਤੋਖਣਾ ਹੈ। ਆਮ ਤੌਰ ’ਤੇ ਸ਼ਾਮ ਦੇ ਦੀਵਾਨ ਤੋਂ ਬਾਦ ਬੀੜ ਨੂੰ ਸੁਖਾਸਣ ਉਤੇ ਬਿਰਾਜਮਾਨ ਕਰਨ ਦੀ ਕਾਰਵਾਈ ਨੂੰ ‘ਸੰਤੋਖਣਾ’ ਕਿਹਾ ਜਾਂਦਾ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 183, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਸੰਤੋਖਣਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਤੋਖਣਾ, ਕਿਰਿਆ ਸਕਰਮਕ : ੧. ਗੁਰੂ ਗ੍ਰੰਥ ਸਾਹਿਬ ਜੀ ਨੂੰ ਠੱਪ ਕੇ ਸਮ੍ਹਾਲਣਾ; ੨. ਕਿਸੇ ਕੰਮ ਨੂੰ ਬੰਦ ਕਰਨਾ; ੩. ਬੰਦ ਕਰਨਾ (ਕਿਤਾਬ ਆਦਿ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 27, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-11-04-44-46, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.