ਅਸੰਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਸੰਤ. ਸੰ. असन्त. ਵਿ— ਜੋ ਸੰਤ ( ਸ਼ਾਂਤ ) ਨਹੀਂ. ਬੁਰਾ. ਖੋਟਾ. ਪਾਂਮਰ. “ ਮਿਲੈ ਅਸੰਤ ਮਸਟਿ ਕਰਿ ਰਹੀਐ.” ( ਗੌਂਡ ਕਬੀਰ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2747, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਸੰਤ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਸੰਤ : ਜੋ ‘ ਸੰਤ ’ ਨਹੀਂ , ਉਹ ਅਸੰਤ ਹੈ । ਜਿਸ ਦਾ ਮਨ ਸ਼ਾਤ ਨਹੀਂ , ਰੁਚੀਆਂ ਸਾਤਵਿਕ ਨਹੀਂ , ਉਹ ਸੰਤ ( ਵੇਖੋ ) ਨਹੀਂ ਹੋ ਸਕਦਾ । ਇਸ ਲਈ ਉਸ ਨੂੰ ‘ ਅਸੰਤ’ ਕਿਹਾ ਜਾਂਦਾ ਹੈ । ਗੁਰਬਾਣੀ ਵਿਚ ਅਜਿਹੇ ਵਿਅਕਤੀਆਂ ਲਈ ‘ ਮਨਮੁਖਸ਼ਬਦ ਦੀ ਵਰਤੋਂ ਵੀ ਕੀਤੀ ਗਈ ਹੈ । ਅਧਿਆਤਮਿਕਤਾ ਦੇ ਜਿਗਿਆਸੂਆਂ ਨੂੰ ‘ ਅਸੰਤ’ ਦੇ ਸੰਪਰਕ ਵਿਚ ਜਾਣ ਜਾਂ ਉਸ ਨਾਲ ਸੰਵਾਦ ਕਰਨ ਤੋਂ ਵਰਜਿਆ ਗਿਆ ਹੈ । ਭਗਤ ਕਬੀਰ ਨੇ ਗੌਂਡ ਰਾਗ ਵਿਚ ਕਿਹਾ ਹੈ — ਸੰਤੁ ਮਿਲੈ ਕਿਛੁ ਸੁਨੀਐ ਕਹੀਐ ਮਿਲੈ ਅਸੰਤੁ ਮਸਟਿ ਕਰਿ ਰਹੀਐ ( ਗੁ.ਗ੍ਰੰ.870 ) ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2654, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-07, ਹਵਾਲੇ/ਟਿੱਪਣੀਆਂ: no

ਅਸੰਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਸੰਤ ਸੰਸਕ੍ਰਿਤ ਅਸਨੑਤ । ਜੋ ਸੰਤ ਨਹੀਂ , ਬੁਰਾ ਵਿਅਕਤੀ , ਖੋਟਾ , ਢੋਂਗੀ- ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2654, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.