ਅੰਜਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਜਨ ( ਨਾਂ , ਪੁ ) ਨੇਤਰਾਂ ਵਿੱਚ ਪਾਇਆ ਜਾਣ ਵਾਲਾ ਸੁਰਮਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3778, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅੰਜਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਜਨ [ ਨਾਂਪੁ ] ਸੁਰਮਾ , ਕੱਜਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3770, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅੰਜਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਜਨ . ਸੰ. अञ्जन. ਸੰਗ੍ਯਾ— ਸੁਰਮਾ. ਕੱਜਲ. ਦੇਖੋ , ਅੰਜ ਧਾ. “ ਗਿਆਨ ਅੰਜਨ ਗੁਰਿ ਦੀਆ ਅਗਿਆਨ ਅੰਧੇਰ ਬਿਨਾਸ.” ( ਸੁਖਮਨੀ ) ੨ ਸ੍ਯਾਹੀ. ਰੌਸ਼ਨਾਈ । ੩ ਮਾਇਆ. “ ਅੰਜਨ ਮਾਹਿ ਨਿਰੰਜਨ ਰਹੀਐ.” ( ਸੂਹੀ ਮ : ੧ ) ੪ ਅੰਜਨ ਗਿਰਿ. ਸੁਰਮੇ ਦਾ ਪਹਾੜ , ਜਿਸ ਦਾ ਜਿਕਰ ਵਾਲਮੀਕਿ ਰਾਮਾਇਣ ਵਿੱਚ ਆਇਆ ਹੈ । ੫ ਰਾਤ । ੬ ਅਭ੍ਯੰਜਨ. ਲੇਪ. ਬਟਣਾ. ਦੇਖੋ , ਅੰਜ ਧਾ. “ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ.” ( ਧਨਾ ਅ : ਮ : ੫ ) ੭ ਕਿਰਲੀ. ਛਿਪਕਲੀ । ੮ ਸੰ. अजन— ਅਜਨ. ਗੋਸ਼ਾ ਨਸ਼ੀਨੀ. ਤਨਹਾਈ. ਏਕਾਂਤ. “ ਆਪੇ ਸਭ ਘਟ ਭੋਗਵੈ ਸੁਆਮੀ , ਆਪੇ ਹੀ ਸਭ ਅੰਜਨ.” ( ਮ : ੪ ਵਾਰ ਬਿਹਾ ) “ ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰੁਮੁਖਿ ਅੰਜਨ.” ( ਮਲਾ ਅ : ਮ : ੧ ) ੯ ਚੰਬੇ ਦੇ ਪਹਾੜ ਦੀ ਬੋਲੀ ਵਿੱਚ ਅੰਜਨ ਦਾ ਅਰਥ ਹੈ ਗੱਠਜੋੜਾ. ਲਾੜੇ ਲਾੜੀ ( ਦੁਲਹਾ ਦੁਲਹਨ ) ਦੇ ਵਸਤ੍ਰ ਨੂੰ ਦਿੱਤੀ ਗੰਢ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3749, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਅੰਜਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅੰਜਨ ( ਸੰ. । ਸੰਸਕ੍ਰਿਤ ਅਞੑਜਨ ) ੧. ਸੁਰਮਾਂ । ਯਥਾ-‘ ਸਚੁ ਅੰਜਨੋ ਅੰਜਨੁ ਸਾਰਿ ਨਿਰੰਜਨਿ ਰਾਤਾ ਰਾਮ’ ਅੰਜਨਾਂ ਵਿਚੋਂ ਸਾਰ ਅੰਜਨ ( ਕੀ ਪਾਯਾ , ਜੋ ) ਨਿਰੰਜਨ ( ਮਾਇਆ ਰਹਿਤ ) ਸੱਚ ਹੈ ( ਤਿਸ ਵਿਚ ਮਨ ) ਰਮ ਗਿਆ ਹੈ ।

੨. ( ਸੰਸਕ੍ਰਿਤ ਅੰਜਨ ਸੁਰਮਾਂ , ਕਾਲਾ ਹੋਣ ਕਰ ਕੇ ਅੰਧਕਾਰ ਤੇ ਮਾਯਾ ਅਰਥ ਬੀ ਦੇਂਦਾ ਹੈ ) ਮਾਯਾ । ਯਥਾ-‘ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ’ ਮਾਯਾ ਵਿਚ ਰਹਿ ਕੇ ਫੇਰ ਮਾਯਾ ਤੋਂ ਅਤੀਤ ਰਹੀਏ , ਇਕੁਰ ਜੋਗ ਦੀ ਜੁਗਤ ਪਾਈਦੀ ਹੈ ।

੩. ( ਸੰਸਕ੍ਰਿਤ ਅਞੑਜੁ = ਸਪਸ਼ਟ ਕਰਨਾ , ਗਿਆਨ । ਯਥਾ-‘ ਆਪੇ ਸਭਿ ਘਟ ਭੋਗਵੈ ਸੁਆਮੀ ਆਪੇ ਹੀ ਸਭੁ ਅੰਜਨੁ’ ਭਾਵ ਆਪ ਹੀ ਸਭ ਨੂੰ ਗ੍ਯਾਨ ਰੂਪ ਸੁਰਮਾ ਦਿੰਦਾ ਹੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3656, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.