ਆਪੇ ਗੁਰ ਚੇਲਾ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਪੇ ਗੁਰ ਚੇਲਾ : ਇਸ ਉਕਤੀ ਦਾ ਸੰਬੰਧ ਅੰਮ੍ਰਿਤ ਸੰਚਾਰ ਸਮਾਗਮ ਨਾਲ ਹੈ , ਜਿਸ ਵਿਚ ਗੁਰੂ ਗੋਬਿੰਦ ਸਿੰਘ ਜੀ ਨੇ ਪਹਿਲਾਂ ਪੰਜ ਸਿੰਘਾਂ ਨੂੰ ਅੰਮ੍ਰਿਤ ਪਾਨ ਕਰਾਇਆ ਅਤੇ ਫਿਰ ਉਨ੍ਹਾਂ ਤੋਂ ਆਪ ਛਕਿਆ । ਇਸ ਤਰ੍ਹਾਂ ਪਹਿਲਾਂ ਗੁਰੂ ਅਤੇ ਫਿਰ ਚੇਲੇ ਦੀ ਭੂਮਿਕਾ ਨਿਭਾਈ । ਇਸ ਪਿਛੋਕੜ ਨੂੰ ਸਾਹਮਣੇ ਰਖਦੇ ਹੋਇਆਂ ਭਾਈ ਗੁਰਦਾਸ ਦੂਜੇ ਨੇ ਆਪਣੀ ਵਾਰ ਦੀਆਂ ਪਹਿਲੀਆਂ 20 ਪਉੜੀਆਂ ਦੀਆਂ ਅੰਤਿਮ ਤੁਕਾਂ ਵਿਚ ਇਸ ਉਕਤੀ ਨੂੰ ਵਾਰ ਵਾਰ ਵਰਤਦਿਆਂ ਲਿਖਿਆ ਹੈ — ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰ ਚੇਲਾ


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 736, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-07, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.