ਇੰਟਰਨੈੱਟ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Internet

ਇੰਟਰਨੈੱਟ ਦੁਨੀਆ ਦੇ ਬਹੁਤ ਸਾਰੇ ਕੰਪਿਊਟਰਾਂ ਦਾ ਇਕ ਵਿਸ਼ਾਲ ਜਾਲ ਹੈ । ਇਸ ਰਾਹੀਂ ਅਸੀਂ ਸੂਚਨਾਵਾਂ ਦਾ ਅਦਾਨ-ਪ੍ਰਦਾਨ ਕਰ ਸਕਦੇ ਹਾਂ । ਇੰਟਰਨੈੱਟ ਸਾਨੂੰ ਬੇਮਿਸਾਲ ਸੁਵਿਧਾਵਾਂ ਪ੍ਰਦਾਨ ਕਰਵਾਉਂਦਾ ਹੈ । ਇਹ ਸੂਚਨਾਵਾਂ ਸਾਡੇ ਸਕੂਲੀ ਪਾਠਕ੍ਰਮ ਤੋਂ ਲੈ ਕੇ ਜ਼ਿੰਦਗੀ ਦੇ ਹਰੇਕ ਖੇਤਰ ਨਾਲ ਸਬੰਧਿਤ ਹੋ ਸਕਦੀਆਂ ਹਨ । ਇੰਟਰਨੈੱਟ ਰਾਹੀਂ ਅਸੀਂ ਆਪਣੇ ਘਰ ਬੈਠੇ ਵਸਤੂਆਂ ਦੀ ਖਰੀਦੋ-ਫਰੋਖਤ ਕਰ ਸਕਦੇ ਹਾਂ । ਇੰਟਰਨੈੱਟ ਰਾਹੀਂ ਔਡੀਓ/ਵੀਡੀਓ ਜਾਂ ਲਿਖਤ ਸੰਦੇਸ਼ ਭੇਜਣੇ ਬਹੁਤ ਆਸਾਨ ਹੋ ਗਏ ਹਨ । ਇਹ ਇਕ ਅਜਿਹੀ ਬੇਮਿਸਾਲ ਸੁਵਿਧਾ ਹੈ ਜਿਸ ਰਾਹੀਂ ਸਮੇਂ ਅਤੇ ਧਨ ਦੀ ਕਾਫ਼ੀ ਬੱਚਤ ਹੁੰਦੀ ਹੈ ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1464, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਇੰਟਰਨੈੱਟ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Internet

ਇੰਟਰਨੈੱਟ ਕੰਪਿਊਟਰਾਂ ਦਾ ਇਕ ਵਿਸ਼ਵ ਵਿਆਪੀ ਨੈੱਟਵਰਕ ( ਜਾਲ ) ਹੁੰਦਾ ਹੈ । ਇਹ ਇਕ ਅਜਿਹਾ ਮਾਧਿਅਮ ਹੈ ਜਿਸ ਦੀ ਮਦਦ ਨਾਲ ਪੂਰੀ ਦੁਨੀਆ ਵਿਚਲੇ ਕੰਪਿਊਟਰਾਂ ਨਾਲ ਜੁੜ ਕੇ ਸੂਚਨਾਵਾਂ ਦਾ ਅਦਾਨ-ਪ੍ਰਦਾਨ ਕਰਵਾਇਆ ਜਾ ਸਕਦਾ ਹੈ । ਈ-ਮੇਲ , ਵੈੱਬਸਾਈਟ ਆਦਿ ਇੰਟਰਨੈੱਟ ਦੁਆਰਾ ਪ੍ਰਦਾਨ ਕਰਵਾਈਆਂ ਜਾਣ ਵਾਲੀਆਂ ਸੁਵਿਧਾਵਾਂ ਹਨ ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1462, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.