ਕਰਮ ਚੰਦ ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰਮ ਚੰਦ ( ਦੇ. 1621 ) : ਚੰਦੂ ਸ਼ਾਹ ਦਾ ਲੜਕਾ ਅਤੇ ਜਲੰਧਰ ਦੇ ਫ਼ੌਜਦਾਰ ਅਬਦੁੱਲਾ ਖ਼ਾਨ ਦੇ ਅਧੀਨ ਮਾਲ ਮਹਿਕਮੇ ਦਾ ਮੁਲਾਜ਼ਮ ਸੀ । ਸਿੱਖਾਂ ਹੱਥੋਂ ਆਪਣੇ ਪਿਤਾ ਦੇ ਮਾਰੇ ਜਾਣ ਕਰਕੇ ਕਰਮ ਚੰਦ ਗੁਰੂ ਹਰਿਗੋਬਿੰਦ ਜੀ ਨਾਲ ਦੁਸ਼ਮਣੀ ਰੱਖਦਾ ਸੀ । ਇਸ ਨੇ ਰੁਹੇਲਾ ਦੇ ਚੌਧਰੀ ਭਗਵਾਨ ਦਾਸ ਘੇਰੜ ਦੇ ਲੜਕੇ ਰਤਨ ਚੰਦ ਨਾਲ ਰਲ ਕੇ ਅਬਦੁੱਲਾ ਖ਼ਾਨ ਨੂੰ ਗੁਰੂ ਹਰਿਗੋਬਿੰਦ ਜੀ ਦੇ ਖ਼ਿਲਾਫ਼ ਫ਼ੌਜਾਂ ਚੜ੍ਹਾਉਣ ਲਈ ਉਕਸਾਇਆ ਸੀ । 1621 ਨੂੰ ਰੁਹੇਲਾ ਪਿੰਡ ਵਿਚ ਇਹ ਟਾਕਰਾ ਹੋਇਆ ਅਤੇ ਕਰਮ ਚੰਦ ਇਸ ਲੜਾਈ ਵਿਚ ਮਾਰਿਆ ਗਿਆ ਸੀ ।


ਲੇਖਕ : ਭ.ਸ. ਅਤੇ ਅਨੁ.: ਗ.ਨ.ਸ.,
ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 261, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.