ਕਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰੀ. ਹਾਥੀ. ਦੇਖੋ, ਕਰਿ ੩। ੨ ਸੰਗ੍ਯਾ—ਬਾਂਹ. ਭੁਜਾ, ਜੋ ਕਰ (ਹੱਥ) ਨੂੰ ਧਾਰਨ ਕਰਦੀ ਹੈ. “ਤੁਮ ਰਾਖਹੁ ਧਾਰਿ ਕਰੀ.” (ਗੂਜ ਮ: ੫) ੩ ਕਰੀਰ ਦਾ ਸੰਖੇਪ. “ਸੁਧਾ ਮਿਸਟਾਨ ਬਦਲੇ ਜ੍ਯੋਂ ਕਰੀ ਫਲ.” (ਭਾਗੁਕ) ੪ ਕਰੀਂ. ਕਰਾਂ. “ਕੰਚਨ ਕੇ ਕੋਟ ਦਤੁ ਕਰੀ.” (ਸ੍ਰੀ ਅ: ਮ: ੧) ੫ ਕੀਤੀ. ਕਰਨ ਦਾ ਭੂਤ ਕਾਲ. “ਜਾਕਉ ਕ੍ਰਿਪਾ ਕਰੀ ਪ੍ਰਭਿ ਮੇਰੈ.” (ਸੋਰ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12992, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਰੀ (ਸੰ.। ਦੇਖੋ , ਕਰ ੧.) ੧. ਹੱਥ ਦੇ ਕੇ, ਹੱਥਾਂ ਨਾਲ। ਯਥਾ-‘ਤੁਮ ਰਾਖਹੁ ਧਾਰਿ ਕਰੀ’ ਹੱਥ ਦੇ ਕੇ ਰੱਖੋ ।
੨. (ਸੰਸਕ੍ਰਿਤ ਕਰਿਨ। ਪ੍ਰਾਕ੍ਰਿਤ ਕਰਿ) ਹਾਥੀ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12959, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਕਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਰੀ ਕੀਤੀ- ਸੋਗੁ ਵਿਜੋਗੁ ਤਿਸੁ ਕਦੇ ਨ ਵਿਆਪੈ ਹਰਿ ਪ੍ਰਭਿ ਅਪਣੀ ਕਿਰਪਾ ਕਰੀ ; ਰਚਿਤ ਕੀਤੀ- ਜੇਤੀ ਸ੍ਰਿਸਟਿ ਕਰੀ ਜਗਦੀਸਰਿ ਤੇ ਸਭਿ ਊਚ ਹਮ ਨੀਚ ਬਿਖਿਆਸ ; ਬਣਾ ਦਿੱਤੀ- ਦਸ ਨਾਰੀ ਮੈ ਕਰੀ ਦੁਹਾਗਨਿ ; ਕਰਾਂ- ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12958, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਕਰੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਰੀ, (ਤਾਮਿਲ : ਕਰੀ=ਤਰੀ) \ ਇਸਤਰੀ ਲਿੰਗ : ਸਾਲਨ, ਸ਼ੋਰਬਾ, ਗੋਸ਼ਤ ਅਤੇ ਤਰੀ ਦਾਰ ਭਾਜੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2742, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-01-09-54-20, ਹਵਾਲੇ/ਟਿੱਪਣੀਆਂ:
ਕਰੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਰੀ, (ਲਹਿੰਦੀ) \ (ਕੜੀ<ਸੰਸਕ੍ਰਿਤ : कटक=ਛੱਲਾ) \ ਇਸਤਰੀ ਲਿੰਗ : ਉਹ ਛੱਲਾ ਜਿਸ ਨਾਲ ਬੰਦੂਕ ਦਾ ਸਲਿੰਦ (Strap) ਬੰਨ੍ਹਿਆ ਜਾਂਦਾ ਹੈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2658, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-01-09-54-38, ਹਵਾਲੇ/ਟਿੱਪਣੀਆਂ:
ਕਰੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਰੀ, (ਕੜੀ<ਸੰਸਕ੍ਰਿਤ : कटक=ਛੱਲਾ) \ ਇਸਤਰੀ ਲਿੰਗ : ਪੈਰਾਂ ਦਾ ਇੱਕ ਗਹਿਣਾ: ‘ਬੰਦੇ ਕੰਧਲੀ ਨਥਲੀ ਹਸ ਕਰੀਆਂ, ਬਹੇ ਰੁਪ ਬਣਾਇਕ ਮੋਰ ਦਾ ਨੀ’
(ਹੀਰ ਵਾਰਿਸ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2742, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-01-09-55-01, ਹਵਾਲੇ/ਟਿੱਪਣੀਆਂ:
ਕਰੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਰੀ, (ਸੰਸਕ੍ਰਿਤ : करीर) \ ਇਸਤਰੀ ਲਿੰਗ : ਕਰੀਂਹ, ਕਰੀਰ, ਇੱਕ ਕੰਡੇਦਾਰ ਦਰੱਖ਼ਤ ਜਿਸ ਦੇ ਪੱਤੇ ਨਹੀਂ ਹੁੰਦੇ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2657, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-01-09-55-18, ਹਵਾਲੇ/ਟਿੱਪਣੀਆਂ:
ਕਰੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਰੀ, (ਸੰਸਕ੍ਰਿਤ) \ ਪੁਲਿੰਗ : ੧. ਹਾਥੀ; ੨. ਬਾਂਹ, ਭੁਜਾ, ਜੋ ਕਰ (ਹੱਥ) ਨੂੰ ਧਾਰਨ ਕਰਦੀ ਹੈ; ‘ਤੁਮ ਰਾਖਹੁ ਧਾਰਿ ਕਰੀ’
( ਗੂਜਰੀ ਮਹਲਾ ਪੰਜਵਾਂ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2657, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-01-09-55-36, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First