ਕਲਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਲਮ ( ਨਾਂ , ਇ ) 1 ਲਿਖ਼ਣ ਲਈ ਕਾਨੇ ਦੀ ਘੜੀ ਤੀਲ੍ਹ 2 ਨਵਾਂ ਬੂਟਾ ਤਿਆਰ ਕਰਨ ਲਈ ਰੁੱਖ ਨਾਲੋਂ ਕੱਟ ਕੇ ਜ਼ਮੀਨ ਵਿੱਚ ਦੱਬੀ ਹਰੀ ਅੱਖ ਵਾਲੀ ਸ਼ਾਖ; ਰੁੱਖ ਦੀ ਹਰੀ ਟਾਹਣੀ ਜੋ ਕਿਸੇ ਦੂਜੇ ਰੁੱਖ ਦੀ ਹਰੀ ਅੱਖ ਉੱਤੇ ਬੰਨ੍ਹ ਕੇ ਪਿਓਂਦ ਕੀਤੀ ਜਾਵੇ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3470, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਲਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਲਮ [ ਨਾਂਇ ] ਲੇਖਣੀ , ਪੈੱਨ , ਕਾਨੀ , ਡੰਕ; ਪੁੜਪੜੀ ਉੱਤੇ ਰੱਖੇ ਵਾਲ਼; ਕਿਸੇ ਬੂਟੇ ਜਾਂ ਦਰਖ਼ਤ ਦੀ ਹਰੀ ਟਾਹਣੀ ਜਿਸ ਤੋਂ ਨਵਾਂ ਪੌਦਾ ਤਿਆਰ ਕੀਤਾ ਜਾਂਦਾ ਹੈ; ਸ਼ੀਸ਼ਾ ਕੱਟਣ ਵਾਲ਼ੀ ਡੰਡੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3462, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਲਮ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਲਮ ( ਸੰ. । ਅ਼ਰਬੀ ਕ਼ਲਮ ) ਲਿੱਖਣ , ਉਹ ਤ੍ਰਿੱਖੇ ਮੂੰਹ ਵਾਲੀ ਕਿਲਕ ਜਿਸ ਨਾਲ ਅੱਖਰ , ਲੀਕਾਂ , ਚਿੰਨ੍ਹ ਲਿਖੇ ਜਾਣ । ਯਥਾ-‘ ਆਪੇ ਪਟੀ ਕਲਮ ਆਪਿ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3258, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.