ਕਸਾਈ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਸਾਈ ( ਨਾਂ , ਪੁ ) ਬੱਕਰੇ ਬੱਕਰੀਆਂ ਆਦਿ ਜਾਨਵਰਾਂ ਨੂੰ ਕੋਹ ਕੇ ਉਨ੍ਹਾਂ ਦਾ ਮਾਸ ਵੇਚਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 876, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਸਾਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਸਾਈ 1 [ ਨਾਂਪੁ ] ਬੱਕਰੇ ਆਦਿ ਜਾਨਵਰਾਂ ਦਾ ਮਾਸ ਵੇਚਣ ਵਾਲ਼ਾ , ਝਟਕਈ; ਨਿਰਦਈ , ਬੇਰਹਿਮ , ਬੇਤਰਸ 2 [ ਨਾਂਇ ] ਕੱਸਣ ਦਾ ਕੰਮ; ਕੱਸਣ ਦੀ ਮਜ਼ਦੂਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 872, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਸਾਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਸਾਈ . ਸੰਗ੍ਯਾ— ਖਿਚਵਾਈ. ਕਸਾਉਣ ਦੀ ਕ੍ਰਿਯਾ । ੨ ਕਸ਼ਿਸ਼. ਖਿੱਚ. “ ਸਬਦਿ ਸੁਹਾਈ ਪ੍ਰੇਮ ਕਸਾਈ.” ( ਮ : ੩ ਵਡ ਛੰਤ ) “ ਅਖੀ ਪ੍ਰੇਮਿ ਕਸਾਈਆ.” ( ਮ : ੪ ਵਾਰ ਕਾਨ ) “ ਹਰਿ ਪ੍ਰੇਮ ਕਸਾਏ.” ( ਮ : ੩ ਵਾਰ ਗੂਜ ੧ ) ੩ ਅ਼ ਇਹ ਸ਼ਬਦ ਭੀ ਸਹੀ ਹੈ , ਅਰ ਇਸ ਦਾ ਮੂਲ ( ਸੰਗਦਿਲੀ ) ਹੈ. ਭਾਵ— ਬੂਚੜ. ਦੇਖੋ , ਕਸਾਬ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 772, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਸਾਈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਸਾਈ ( ਸੰ. । ਅ਼ਰਬੀ ਕ਼ਸਾਬ । ਹਿੰਦ ਵਿਚ ਕ਼ਸਾਬ ਪਦ ਨੇ ਕ਼ਸਾਈ ਰੂਪ ਲੈ ਲਿਆ ਹੈ ) ੧. ਜੀਵ ਮਾਰਨ ਵਾਲਾ , ਹਿੰਸਕ , ਕੋਹਣ ਵਾਲਾ । ਯਥਾ-‘ ਪ੍ਰੇਮ ਬਿਛੋਹਾ ਕਰਤ ਕਸਾਈ’ ।

੨. ( ਪੰਜਾਬੀ ਕਸ + ਆਈ ) ਖਿੱਚ ਆਈ । ਯਥਾ-‘ ਗੁਰ ਪਰਸਾਦੀ ਪਿਰਮ ਕਸਾਈ’ ਪ੍ਰੇਮ ਦੀ ਖਿੱਚ ਆਈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 731, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.